Student Protest: ਵਿਦਿਆਰਥੀ ਅੰਦੋਲਨ ਖੱਬੇ ਪੱਖੀ ਲਹਿਰ ਲਈ ਮੀਲ ਪੱਥਰ : ਹਰਦੇਵ ਅਰਸ਼ੀ

1 ਸਤੰਬਰ ਦੀ ਦਿੱਲੀ ਰੈਲੀ ’ਚ ਫਰੀਦਕੋਟ ਤੋਂ ਸੈਕੜੇ ਵਰਕਰ ਸ਼ਾਮਲ ਹੋਣਗੇ : ਚਾਵਲਾ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਨੌਜਵਾਨਾਂ ਤੇ ਵਿਦਿਆਰਥੀਆਂ ਦੇ ਅੰਦੋਲਨ ਨੇ ਖੱਬੇ ਪੱਖੀ ਲਹਿਰ ਨੂੰ ਮਜ਼ਬੂਤ ਕਰਨ ਵੱਲ ਤੇਜ਼ੀ ਨਾਲ ਕਦਮ ਅੱਗੇ ਵਧਾਏ ਹਨ। ਇਸ ਸੰਘਰਸ਼ ਨੇ ਸੰਘਰਸ਼ਾਂ ਦੇ ਇਤਿਹਾਸ ’ਚ ਕਿਸਾਨ ਅੰਦੋਲਨ, ਪੰਜਾਬ ਯੂਨੀਵਸਟੀ ਚੰਡੀਗੜ੍ਹ ਦੇ ਅੰਦੋਲਨ ਤੋਂ ਬਾਅਦ ਹੁਣ ਤੀਜੀ ਵਾਰ ਲੋਕ ਸੰਘਰਸ਼ ਅੱਗੇ ਝੁਕਣ ਲਈ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੂੰ ਮਜਬੂਰ ਕੀਤਾ ਹੈ। ਕਾਮਰੇਡ ਅਰਸ਼ੀ ਨੇ ਅੱਗੇ ਕਿਹਾ ਕਿ ਵਿਦਿਆਰਥੀ ਸੰਗਠਨਾਂ ਦੀ ਇਹ ਜਿੱਤ ਖੱਬੇ ਪੱਖ ਲਈ ਇੱਕ ਮਹੱਤਵਪੂਰਨ ਸਫਲਤਾ ਮੰਨੀ ਜਾ ਰਹੀ ਹੈ, ਕਿਉਂਕਿ ਖੱਬੇ ਪੱਖੀ ਵਿਦਿਆਰਥੀ ਸੰਗਠਨਾਂ ਨੇ ਇਸ ਅੰਦੋਲਨ ’ਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਇਸ ਕਰਕੇ ਹੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅੰਦੋਲਨ ਅੱਗੇ ਝੁਕਦਿਆਂ ਅਸਤੀਫਾ ਦੇਣ ਤੇ ਹੁਕਮਰਾਨ ਮੋਦੀ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਿਆ। ਇਹ ਸਭ ਕੁਝ ਖੱਬੇ ਪੱਖੀ ਲਹਿਰ ਲਈ ਇੱਕ ਸ਼ੁਭ ਸੰਕੇਤ ਕਿਹਾ ਜਾ ਸਕਦਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਕੌਂਸਲ ਦੀ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਵੱਲੋਂ ਕੀਤਾ ਗਿਆ। ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਮੀਤ ਸਕੱਤਰ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਵਿੱਤ ਸਕੱਤਰ ਗੁਰਚਰਨ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਵੀਰ ਸਿੰਘ ਕੰਮੇਆਣਾ, ਕਾਮਰੇਡ ਗੋਰਾ ਪਿਪਲੀ ਤੇ ਸਲਾਹਕਾਰ ਬਲਕਾਰ ਸਿੰਘ ਸਹੋਤਾ, ਨੌਜਵਾਨ ਆਗੂ ਚਰਨਜੀਤ ਸਿੰਘ ਚਮੇਲੀ ਨੇ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਦੀ ਕੌਮੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ 1 ਸਤੰਬਰ ਨੂੰ ਦਿੱਲੀ ਚੱਲੋ ਬਦਲਾਅ ਰੈਲੀ ਤੇ ਇਸ ਰੈਲੀ ਦੀ ਤਿਆਰੀ ਲਈ 6 ਅਗਸਤ ਤੋਂ 15 ਅਗਸਤ ਤੱਕ ਪਿੰਡ ਪੱਧਰ ਤੇ ਜਨ ਸੰਪਰਕ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

Read Also : Malerkotla News: ਪੁਲਿਸ ਦੀ ਵੱਡੀ ਕਾਰਵਾਈ, ਗਲੌਕ ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ

ਇਨ੍ਹਾਂ ਪ੍ਰੋਗਰਾਮਾਂ ਦੀ ਤਿਆਰੀ ਲਈ 3 ਅਗਸਤ ਨੂੰ ਸਵੇਰੇ 8:30 ਵਜੇ ਸ਼ਹੀਦ ਕਾਮਰੇਡ ਅਮੋਲਕ ਭਵਨ ਫਰੀਦਕੋਟ ਵਿਖੇ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਕਰਕੇ ਸਮੁੱਚੇ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗੀ। ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਅੱਗੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਤੋਂ ਸੈਕੜੇ ਵਰਕਰ 1 ਸਤੰਬਰ ਦੀ ਦਿੱਲੀ ਰੈਲੀ ’ਚ ਸ਼ਾਮਲ ਹੋਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਗਿੱਲ, ਪ੍ਰਦੀਪ ਸਿੰਘ ਬਰਾੜ, ਜਗਤਾਰ ਸਿੰਘ ਸਾਬਕਾ ਸਰਪੰਚ ਭਾਣਾ, ਮੁਖਤਿਆਰ ਸਿੰਘ ਭਾਣਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਜਸਪਾਲ ਸਿੰਘ ਦੀਪ ਸਿੰਘ ਵਾਲਾ, ਜਗਤਾਰ ਸਿੰਘ ਪੱਪੀ ਰਾਜੋ ਵਾਲਾ, ਗੁਰਦੀਪ ਭੋਲਾ, ਬੋਹੜ ਸਿੰਘ ਔਲਖ, ਰੇਸ਼ਮ ਸਿੰਘ ਜਿਉਣ ਵਾਲਾ, ਨਾਇਬ ਸਿੰਘ ਘਣੀਏ ਵਾਲਾ, ਸ਼ਿਵ ਕੁਮਾਰ ਸ਼ਰਮਾ ਔਲਖ ਤੇ ਕੁਲਵੰਤ ਸਿੰਘ ਕੰਤਾ ਔਲਖ, ਆਦਿ ਹਾਜ਼ਰ ਸਨ।

About The Author

Related Posts