Punjab
School Carnival Event: ਭਾਦਸੋਂ ਦੇ ਯੰਗ ਫਾਰਮਰਜ਼ ਸਕੂਲ ’ਚ ਕਾਰਨੀਵਲ ਦੌਰਾਨ ਵਿਦਿਆਰਥੀਆਂ ਨੇ ਮਾਣਿਆ ਖੂਬ ਆਨੰਦ
ਵਿਦਿਆਰਥੀਆਂ ਨੇ ਆਪਣੇ ਦੋਸਤਾਂ ਅਤੇ ਅਧਿਆਪਕਾਂ ਨਾਲ ਇੱਕ ਯਾਦਗਾਰੀ ਦਿਨ ਦਾ ਆਨੰਦ ਮਾਣਿਆ
School Carnival Event: (ਸੁਸ਼ੀਲ ਕੁਮਾਰ) ਭਾਦਸੋਂ। ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ, ਭਾਦਸੋਂ ਵਿਖੇ ਵਿਦਿਆਰਥੀਆਂ ਲਈ ਇੱਕ ਦਿਲਚਸਪ ਕਾਰਨੀਵਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਚਾਰੇ ਪਾਸੇ ਖੁਸ਼ੀ ਦਾ ਮਾਹੌਲ ਸੀ ਕਿਉਂਕਿ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੀਆਂ ਮਜ਼ੇਦਾਰ ਗਤੀਵਿਧੀਆਂ ਦਾ ਆਨੰਦ ਮਾਣਿਆ। ਕਾਰਨੀਵਲ ਵਿੱਚ ਦਿਲਚਸਪ ਸਲਾਈਡਾਂ, ਪਾਣੀ ਦੀਆਂ ਖੇਡਾਂ, ਰੇਲਗੱਡੀ ਅਤੇ ਕਾਰ ਵਾਲੇ ਝੂਲੇ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਸ਼ਾਮਲ ਸਨ। ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਕਾਰਨੀਵਲ ਵਿੱਚ ਹਿੱਸਾ ਲਿਆ ਅਤੇ ਆਪਣੇ ਦੋਸਤਾਂ ਅਤੇ ਅਧਿਆਪਕਾਂ ਨਾਲ ਇੱਕ ਯਾਦਗਾਰੀ ਦਿਨ ਦਾ ਆਨੰਦ ਮਾਣਿਆ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਗਰੇਵਾਲ ਨੇ ਕਿਹਾ ਕਿ ਸਕੂਲ ਵੱਲੋਂ ਉਹੀ ਪ੍ਰੋਗਰਾਮ ਕਰਵਾਏ ਜਾਂਦੇ ਹਨ ਜੋ ਪਾਠ ਪੁਸਤਕਾਂ ਦੀ ਸਿੱਖਿਆ ਅਤੇ ਵਿਹਾਰਕ ਜੀਵਨ ਦੀਆਂ ਕਦਰਾਂ-ਕੀਮਤਾਂ ਨੂੰ ਪੂਰਾ ਕਰਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੂਰੇ ਸਕੂਲ ਭਾਈਚਾਰੇ ਨੂੰ ਇਕੱਠੇ ਲਿਆਉਣ ਦੀ ਖ਼ੁਸ਼ੀ ਝਲਕ ਰਹੀ ਸੀ। ਵਿਦਿਆਰਥੀਆਂ ਦਾ ਇਕੱਠੇ ਹੋਣਾ ਅਤੇ ਸਟਾਫ਼ ਦੀ ਸਰਗਰਮ ਭਾਗੀਦਾਰੀ ਇੱਕ ਸ਼ਾਨਦਾਰ ਦ੍ਰਿਸ਼ ਪੇਸ਼ ਕਰਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਈਸ ਪ੍ਰਿੰਸੀਪਲ ਸ਼੍ਰੀ ਜਸ਼ਨਦੀਪ ਕੁਮਾਰ ਦੇ ਸਹਿਯੋਗ ਨਾਲ ਇਹ ਪੂਰਾ ਸਮਾਗਮ ਸ਼ਲਾਘਾਯੋਗ ਸੀ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।