Cyber Crime Awareness: ਬੈਂਕ ਯੋਜਨਾਵਾਂ ਅਤੇ ਸਾਈਬਰ ਠੱਗੀ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਵਿਦਿਆਰਥੀਆਂ ਨੂੰ ਬੈਂਕਿੰਗ ਸੇਵਾਵਾਂ ਅਤੇ ਵਿੱਤੀ ਯੋਜਨਾਵਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ

Satinder Mathur  Picture
Published On

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਵਿੱਤੀ ਸਾਖਰਤਾ ਕੇਂਦਰ, ਕ੍ਰਿਸਿਲ ਫਾਊਂਡੇਸ਼ਨ ਫ਼ਰੀਦਕੋਟ ਦੀ ਟੀਮ ਵੱਲੋਂ ਸੈਨਿਕ ਇੰਸਟੀਚਿਊਟ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਫ਼ਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਾਈਬਰ ਅਪਰਾਧ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਲੀਡ ਡਿਸਟ੍ਰਿਕਟ ਮੈਨੇਜਰ ਚਿਰੰਜੀਵ ਸਿੰਘ ਨੇ ਸ਼ਿਰਕਤ ਕੀਤੀ। ਲੀਡ ਡਿਸਟ੍ਰਿਕਟ ਮੈਨੇਜਰ ਚਿਰੰਜੀਵ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਕੈਂਪ ਵਿੱਚ ਸੈਂਟਰ ਮੈਨੇਜਰ ਸੋਨੀਆ ਰਾਣੀ ਅਤੇ ਫੀਲਡ ਕੋਆਰਡੀਨੇਟਰ ਸੁਖਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਬੈਂਕਿੰਗ ਸੇਵਾਵਾਂ ਅਤੇ ਵਿੱਤੀ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ: Alia Bhatt Ranbir Kapoor: ਆਲੀਆ ਭੱਟ-ਰਣਬੀਰ ਕਪੂਰ ਦੀ ਪਹਿਲ ਨਾਲ 20 ਸਕੂਲਾਂ ਦੀ ਬਦਲੇਗੀ ਤਸਵੀਰ

ਫੀਲਡ ਕੋਆਰਡੀਨੇਟਰ ਸੁਖਜੀਤ ਸਿੰਘ ਨੇ ਬੱਚਤ ਖਾਤਾ, ਆਰ.ਡੀ., ਐਫ.ਡੀ. ਅਤੇ ਸਵੈ-ਰੁਜ਼ਗਾਰ ਲਈ ਉਪਲੱਬਧ ਕਰਜ਼ਾ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਲੀਡ ਡਿਸਟ੍ਰਿਕਟ ਮੈਨੇਜਰ ਚਿਰੰਜੀਵ ਸਿੰਘ ਨੇ ਵਿਦਿਆਰਥੀਆਂ ਨੂੰ ਵੱਧ ਰਹੇ ਸਾਈਬਰ ਅਪਰਾਧ ਅਤੇ ਆਨਲਾਈਨ ਧੋਖਾਧੜੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਜਾਣ ਵਿਅਕਤੀ ਨਾਲ ਓ.ਟੀ.ਪੀ., ਬੈਂਕ ਖਾਤੇ ਜਾਂ ਹੋਰ ਗੁਪਤ ਜਾਣਕਾਰੀ ਸਾਂਝੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਆਨਲਾਈਨ ਫਰਾਡ ਤੋਂ ਬਚਾਅ ਸਬੰਧੀ ਜ਼ਰੂਰੀ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨਾਲ ਆਨਲਾਈਨ ਵਿੱਤੀ ਧੋਖਾਧੜੀ ਹੁੰਦੀ ਹੈ ਜਾਂ ਖਾਤੇ ਵਿੱਚੋਂ ਪੈਸੇ ਕੱਟੇ ਜਾਂਦੇ ਹਨ ਤਾਂ ਤੁਰੰਤ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ’ਤੇ ਸੂਚਨਾ ਦੇਣੀ ਚਾਹੀਦੀ ਹੈ।

ਸੈਂਟਰ ਮੈਨੇਜਰ ਸੋਨੀਆ ਰਾਣੀ ਨੇ ਵਿਦਿਆਰਥੀਆਂ ਨੂੰ ਸਰਕਾਰੀ ਬੈਂਕਿੰਗ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਯੋਜਨਾਵਾਂ ਦੇ ਲਾਭ ਅਤੇ ਯੋਗਤਾ ਸਬੰਧੀ ਜਾਣਕਾਰੀ ਵੀ ਦਿੱਤੀ। ਕੈਂਪ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਬੈਂਕਿੰਗ ਅਤੇ ਸਰਕਾਰੀ ਯੋਜਨਾਵਾਂ ਨਾਲ ਸਬੰਧਤ ਪੈਂਫਲੇਟ ਵੰਡੇ ਗਏ ਤਾਂ ਜੋ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਵਿੱਤੀ ਸਾਖਰਤਾ ਸਬੰਧੀ ਜਾਣਕਾਰੀ ਸਾਂਝੀ ਕਰ ਸਕਣ। ਇਸ ਮੌਕੇ ਇੰਸਟੀਚਿਊਟ ਦੀ ਹੈੱਡ ਆਫ਼ ਡਿਪਾਰਟਮੈਂਟ ਅਤੇ ਅਸਿਸਟੈਂਟ ਪ੍ਰੋਫੈਸਰ ਵੀਰਪਾਲ ਕੌਰ, ਸਹਾਇਕ ਪ੍ਰੋਫੈਸਰ ਅਮਨਦੀਪ ਕੌਰ, ਰੀਆ ਰਾਣੀ, ਲੈਬ ਸਹਾਇਕ ਭੁਪਿੰਦਰ ਸਿੰਘ ਤੋਂ ਇਲਾਵਾ ਸੀ.ਐਫ.ਐਲ. ਸੈਂਟਰ ਦੀ ਸੈਂਟਰ ਮੈਨੇਜਰ ਸੋਨੀਆ ਰਾਣੀ ਅਤੇ ਫੀਲਡ ਕੋਆਰਡੀਨੇਟਰ ਸੁਖਜੀਤ ਸਿੰਘ ਹਾਜ਼ਰ ਸਨ। 

About The Author

Related Posts