Body Donation: ਪਿੰਡ ਦਲੀਏਵਾਲੀ ਵਾਸੀ ਸੁਖਮੰਦਰ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

ਬਲਾਕ ਨੰਗਲ ਕਲਾਂ ਦੇ 26ਵੇਂ ਅਤੇ ਪਿੰਡ ਦੇ ਸੱਤਵੇਂ ਸਰੀਰਦਾਨੀ ਬਣੇ

Khushdeep Singh Picture
Published On

ਨੰਗਲ ਕਲਾਂ (ਗੁਰਜੀਤ ਸ਼ੀਂਹ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਅਮਲ ਕਰਦਿਆਂ ਬਲਾਕ ਨੰਗਲ ਕਲਾਂ ਦੇ ਪਿੰਡ ਦਲੀਏਵਾਲੀ ਦੇ ਵਾਸੀ ਸੁਖਮੰਦਰ ਸਿੰਘ ਇੰਸਾਂ ਪੁੱਤਰ ਗੁਰਚਰਨ ਸਿੰਘ ਨੇ ਬਲਾਕ ਨੰਗਲ ਕਲਾਂ ਦੇ 26ਵੇਂ ਅਤੇ ਪਿੰਡ ਦਲੀਏਵਾਲਾ ਦੇ ਸੱਤਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਜਲਾਉਣ ਦੀ ਬਜਾਏ ਪਰਿਵਾਰਿਕ ਮੈਂਬਰਾਂ ਵੱਲੋਂ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ।

ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮੈਡੀਕਲ ਖੋਜਾਂ ਕਰਨਗੇ। ਜਾਣਕਾਰੀ ਅਨੁਸਾਰ ਸੁਖਮੰਦਰ ਸਿੰਘ ਇੰਸਾਂ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਜਿਊਂਦੇ ਜੀਅ ਪ੍ਰਣ ਕੀਤਾ ਹੋਇਆ ਸੀ ਕਿ ਉਨ੍ਹਾਂ ਦੇ ਦਿਹਾਂਤ ਉਪਰੰਤ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਜਾਵੇ। ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੀ ਪਤਨੀ ਹਮੀਰ ਕੌਰ ਇੰਸਾਂ, ਪੁੱਤਰ ਅਮੋਲਕ ਸਿੰਘ ਇੰਸਾਂ, ਨੂੰਹ ਸੁਖਪ੍ਰੀਤ ਕੌਰ ਇੰਸਾਂ, ਧੀਆਂ ਹਰਜੀਤ ਕੌਰ ਇੰਸਾਂ ਤੇ ਗੁਰਜੀਤ ਕੌਰ ਇੰਸਾਂ, ਪੋਤਰੀ ਹਰਮਨ ਕੌਰ ਇੰਸਾਂ ਅਤੇ ਪੋਤਰਾ ਪਵਿੱਤਰ ਸਿੰਘ ਇੰਸਾਂ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ।

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰਾਮਾ ਮੈਡੀਕਲ ਕਾਲਜ ਐਂਡ ਰਿਸਰਚ ਸੈਂਟਰ, ਹਾਪੁਰ (ਉੱਤਰ ਪ੍ਰਦੇਸ਼) ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨਵੀਆਂ-ਨਵੀਆਂ ਖੋਜਾਂ ਕਰਕੇ ਸਮਾਜ ਦੀ ਭਲਾਈ ਵਿੱਚ ਆਪਣਾ ਯੋਗਦਾਨ ਪਾਉਣਗੇ।ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ, ਇਲਾਕਾ ਨਿਵਾਸੀਆਂ ਅਤੇ ਵੱਡੀ ਗਿਣਤੀ ਸਾਧ-ਸੰਗਤ ਵੱਲੋਂ ‘ਸਰੀਰਦਾਨੀ ਸੁਖਮੰਦਰ ਸਿੰਘ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁੰਜਾਊਂ ਨਾਅਰਿਆਂ ਦੇ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ।

ਫੁੱਲਾਂ ਨਾਲ ਸਜੀ ਐਬੂਲੈਂਸ ਨੂੰ ਪੀਐੱਚਸੀ ਬਹਿਣੀਵਾਲ ਦੇ ਮੈਡੀਕਲ ਅਫਸਰ ਡਾ. ਨਵਲੀਨ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਮੈਡੀਕਲ ਕਾਲਜ ਲਈ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਧੀਆਂ, ਨੂੰਹ ਅਤੇ ਪੋਤਰੀ ਵੱਲੋਂ ਅਰਥੀ ਨੂੰ ਮੋਢਾ ਦਿੱਤਾ ਗਿਆ।  ਇਸ ਮੌਕੇ ਸੱਚੇ ਨਿਮਰ ਸੇਵਾਦਾਰ ਸੁਖਮੰਦਰ ਇੰਸਾਂ, ਹਰਪ੍ਰੀਤ ਇੰਸਾਂ ਮਾਖਾ, ਪਿੰਡ ਦੇ ਪ੍ਰੇਮੀ ਸੇਵਕ ਬਲਜੀਤ ਸਿੰਘ ਇੰਸਾਂ, ਗੁਰਦੀਪ ਸਿੰਘ ਇੰਸਾਂ, ਦਰਸ਼ਨ ਸਿੰਘ ਇੰਸਾਂ ਔਤਾਂਵਾਲੀ, ਸੇਵਾਮੁਕਤ ਲੈਕਚਰਾਰ ਰਾਮ ਸਿੰਘ ਇੰਸਾਂ, ਬਿੰਦਰ ਪਰਵਾਨਾ ਇੰਸਾਂ ਅਤੇ ਪਿੰਡ ਦੀ ਪੰਚਾਇਤ ਸਮੇਤ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜ਼ਰ ਸੀ।

ਮਨੁੱਖੀ ਸਰੀਰ ਬਾਰੇ ਵਿਹਾਰਕ ਗਿਆਨ ਪ੍ਰਾਪਤ ਕਰਨ ’ਚ ਮਿਲਦੀ ਹੈ ਮੱਦਦ : ਮੈਡੀਕਲ ਅਫਸਰ 

ਇਸ ਮੌਕੇ ਪੀਐੱਚਸੀ ਬਹਿਣੀਵਾਲ ਤੋਂ ਪਹੁੰਚੇ ਮੁਹੱਲਾ ਕਲੀਨਿਕ ਦੇ ਮੈਡੀਕਲ ਅਫਸਰ ਡਾ. ਨਵਲੀਨ ਸਿੰਘ ਨੇ ਕਿਹਾ ਕਿ ਮ੍ਰਿਤਕ ਸਰੀਰ ਦਾਨ ਕਰਨ ਨਾਲ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਮਨੁੱਖੀ ਸਰੀਰ ਬਾਰੇ ਵਿਹਾਰਕ ਗਿਆਨ ਪ੍ਰਾਪਤ ਕਰਨ ਵਿੱਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਮੈਡੀਕਲ ਖੋਜਾਂ ਰਾਹੀਂ ਵੱਖ-ਵੱਖ ਬਿਮਾਰੀਆਂ ਬਾਰੇ ਵੀ ਅਹਿਮ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਸਰੀਰਦਾਨ ਕਰਨ ਵਾਲੇ ਪਰਿਵਾਰ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਗਈ ਇਸ ਸਰੀਰਦਾਨ ਦੀ ਮੁਹਿੰਮ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ : Chandigarh MC Election 2026: ਚੰਡੀਗੜ੍ਹ ਨਿਗਮ ਚੋਣਾਂ, ਭਾਜਪਾ ਨੇ 23 ਵਾਰਡਾਂ ’ਚ ਕੀਤਾ ਆਪਣੇ ਉਮੀਦਵਾਰਾਂ ਦਾ ਐਲਾਨ, ਮੇਅਰ ਸੌਰਭ ਜੋਸ਼ੀ ’ਤੇ ਮੁੜ ਕੀਤਾ ਭਰੋਸਾ

Comments

Post Your Comment

About The Author

Related Posts