ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ, ਪੱਜਵੀਂ ਅਤੇ ਅੱਠਵੀਂ ਦੇ ਪੇਪਰ ਰੱਦ

Sach Kahoon Punjabi Desk Picture
Published On

ਪ੍ਰੀਖਿਆ ਲਏ ਬਿਨਾਂ ਨਤੀਜੇ ਐਲਾਨੇਗਾ ਪੰਜਾਬ ਸਕੂਲ ਸਿੱਖਿਆ ਬੋਰਡ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਹੁਣ ਪੱਜਵੀਂ ਅਤੇ ਅੱਠਵੀਆਂ ਦੀਆਂ ਪਰੀਖਿਆਵਾਂ ਨਹੀਂ ਹੋਣਗੀਆ, ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਦੋਹੇ ਜਮਾਤ ਦੇ ਨਤੀਜੇ ਪੰਜਾਬ ਰਾਜ ਸਿੱਖਿਆ ਬੋਰਡ ਬਿਨਾਂ ਪਰੀਖਿਆਵਾਂ ਲਏ ਹੀ ਐਲਾਨ  ਜਲਦ ਕਰ ਦੇਵੇਗਾ ਤਾਂ ਕਿ ਇਨ੍ਹਾਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀ ਅਗਲੀ ਜਮਾਤ ਦੀ ਤਿਆਰੀ ਵਿੱਚ ਜੁੱਟ ਜਾਣ। ਇਸ ਨਾਲ ਹੀ ਗਰਮੀਆਂ ਦੀਆ ਛੁੱਟੀਆਂ ਵੀ ਪਹਿਲਾਂ ਕਰਦੇ ਹੋਏ 11 ਅਪ੍ਰੈਲ ਤੋਂ 10 ਮਈ ਤੱਕ ਜਾਰੀ ਰਹਿਣਗੀਆ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਲੌਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।
ਸਿੰਗਲਾ ਨੇ ਦੱਸਿਆ ਕਿ ਹੁਣ ਇਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸੁਰੂ ਹੋਣਗੀਆਂ ਤੇ 10 ਮਈ ਤੱਕ ਚੱਲਣਗੀਆਂ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਰਫਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿੱਤੇ ਸਨ, ਉਨ੍ਹਾਂ ਦੇ ਆਧਾਰ ਉਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਭੇਜ ਦੇਵੇਗਾ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਰਫਿਊ  ਕਾਰਨ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਕਾਰਨ ਮਾਪੇ ਚਿੰਤਤ ਸਨ ਅਤੇ ਛੁੱਟੀਆਂ ਜਲਦੀ ਕਰਨ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਵੀ 11 ਅਪ੍ਰੈਲ ਤੋਂ ਛੁੱਟੀਆਂ ਦੀ ਸੁਰੂਆਤ ਕਰਨੀ ਚਾਹੀਦੀ ਹੈ ਪਰ ਉਹ ਆਪਣੀ ਲੋੜ ਅਨੁਸਾਰ ਇਨ੍ਹਾਂ ਛੁੱਟੀਆਂ ਦੀ ਮਿਆਦ ਵਧਾਉਣ ਲਈ ਆਜਾਦ ਹਨ।

ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਜਮਾਤ ਦੇ ਸਬੰਧ ਵਿੱਚ ਪ੍ਰੈਕਟੀਕਲ ਪ੍ਰੀਖਿਆਵਾਂ ਬਕਾਇਆ ਸਨ ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts