Tarn Taran Drug Bust: ਤਰਨਤਾਰਨ ਪੁਲਿਸ ਨੇ ਤਿੰਨ ਨੌਜਵਾਨਾਂ ਕੋਲੋਂ 3 ਕਿਲੋ ਹੈਰੋਇਨ, 930 ਗ੍ਰਾਮ ਅਫੀਮ ਤੇ 950 ਗ੍ਰਾਮ ਆਈਸ ਕੀਤੀ ਬਰਾਮਦ

ਸਵਿਫਟ ਕਾਰ ਸਵਾਰ ਤਿੰਨ ਮੁਲਜ਼ਮ ਗ੍ਰਿਫ਼ਤਾਰ, ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ

Satinder Mathur  Picture
Published On

Tarn Taran Drug Bust: ਤਰਨਤਾਰਨ, (ਸੱਚ ਕਹੂੰ ਨਿਊਜ਼/ਹਿੰ.ਸ.)| ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿੱਚ ਹੈਰੋਇਨ, ਅਫੀਮ ਅਤੇ ਆਈਸ ਬਰਾਮਦ ਕੀਤੀ ਹੈ। ਪੁਲਿਸ ਨੇ ਸਵਿਫਟ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਟੀਮ ਪਹੂਵਿੰਡ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਚੰਡੀਗੜ੍ਹ ਨੰਬਰ ਸਵਿਫਟ ਕਾਰ ਨੂੰ ਰੋਕ ਕੇ ਉਸ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ: Barnala Farmers Protest: ਡੀਸੀ ਦਫ਼ਤਰ ਦਾ ਗੇਟ ਬੰਦ, ਗੁੱਸੇ ’ਚ ਕਿਸਾਨਾਂ ਨੇ ਮੁੱਖ ਸੜਕ ਜਾਮ ਕਰ ਲਾਇਆ ਧਰਨਾ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਭਬਰੀਲਾ ਉਰਫ਼ ਦੀਪਾ ਵਾਸੀ ਚੱਕ ਬਨਹਬਾ, ਮੌਜੂਦਾ ਵਾਸੀ ਪਹੂਵਿੰਡ, ਹਰਚੰਦ ਸਿੰਘ ਵਾਸੀ ਮਸਤਗੜ੍ਹ ਅਤੇ ਹਰਮਨਪ੍ਰੀਤ ਸਿੰਘ ਸਨੀ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ, 930 ਗ੍ਰਾਮ ਅਫੀਮ ਅਤੇ 950 ਗ੍ਰਾਮ ਆਈਸ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਰਿਮਾਂਡ ਦੌਰਾਨ ਮੁਲਜ਼ਮਾਂ ਦੇ ਪੁਰਾਣੇ ਅਤੇ ਮੌਜੂਦਾ ਨਸ਼ਾ ਤਸਕਰੀ ਨਾਲ ਜੁੜੇ ਸੰਪਰਕਾਂ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਇਹ ਵੀ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਬਰਾਮਦ ਨਸ਼ੀਲਾ ਪਦਾਰਥ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। मामले ਦੀ ਅਗਲੇਰੀ ਜਾਂਚ ਜਾਰੀ ਹੈ।

About The Author

Related Posts