Teachers Protest: 27 ਅਗਸਤ ਦੇ ਮਹਾਂਬੰਦ ਦੇ ਸਮਰਥਨ ’ਚ ਅਧਿਆਪਕਾਂ ਨੇ ਸਮੂਹਿਕ ਛੁੱਟੀ ਦੇ ਨੋਟਿਸ ਸੌਂਪੇ

ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ’ਚ ਸ਼ਾਮਲ ਹੋਣ ਦਾ ਐਲਾਨ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਤੇ ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਝੰਡੇ ਹੇਠ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਦਿੱਤੇ ਮਹਾਂਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਫ਼ਰੀਦਕੋਟ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਉਸ ਦਿਨ ਸਮੂਹਿਕ ਛੁੱਟੀ ਲੈਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਨੂੰ ਅਗਾਊਂ ਨੋਟਿਸ ਸੌਂਪੇ। ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੇ ਨੋਟਿਸ ਅਨੁਸਾਰ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਤੇ ਸਕੂਲ ਮੁਖੀਆਂ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲਈ ਜਾਵੇਗੀ ਤੇ ਉਹ ਸਕੂਲਾਂ ’ਚ ਹਾਜ਼ਰ ਹੋਣ ਦੀ ਬਜਾਏ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ’ਚ ਸ਼ਾਮਲ ਹੋਣਗੇ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਵਿਭਾਗ ਵੱਲੋਂ ਕਿਸੇ ਵੀ ਕਰਮਚਾਰੀ ਜਾਂ ਸਕੂਲ ਮੁਖੀ ਨੂੰ ਸਮੂਹਿਕ ਛੁੱਟੀ ਲੈਣ ਤੋਂ ਰੋਕਣ ਜਾਂ ਕਿਸੇ ਕਿਸਮ ਦਾ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਗਈ।

ਤਾਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਬਣਦਾ ਪੂਰਾ ਮਹਿੰਗਾਈ ਭੱਤਾ (ਡੀ.ਏ.) ਤੁਰੰਤ ਜਾਰੀ ਕੀਤਾ ਜਾਵੇ, 17-07-2020 ਤੇ 15-01-2015 ਦੇ ਪੱਤਰ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਸਬੰਧੀ ਸਾਲ 2022 ’ਚ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਕੀਤਾ ਜਾਵੇ ਤੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਪੇਂਡੂ ਭੱਤੇ ਸਮੇਤ ਹੋਰ ਸਾਰੇ ਭੱਤੇ ਤੁਰੰਤ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਸੰਵਿਧਾਨਕ ਮੰਗਾਂ ਦੀ ਪੂਰਤੀ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਡੀਟੀਐੱਫ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸੁੱਖੀ, ਮਾਸਟਰ ਕੇਡਰ ਯੂਨੀਅਨ ਫ਼ਰੀਦਕੋਟ ਦੇ ਪ੍ਰਧਾਨ ਧਰਮਿੰਦਰ ਸਿੰਘ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਪ੍ਰੀਤ ਭਗਵਾਨ, ਜੀ.ਐੱਸ.ਟੀ.ਯੂ. ਦੇ ਪ੍ਰਧਾਨ ਗੁਰਿੰਦਰ ਮਨੀ ਤੇ ਈਟੀਟੀ ਟੀਚਰਜ਼ ਯੂਨੀਅਨ ਫ਼ਰੀਦਕੋਟ ਦੇ ਪ੍ਰਧਾਨ ਵਰਿੰਦਰ ਅਮਰ ਸਮੇਤ ਵੱਡੀ ਗਿਣਤੀ ’ਚ ਅਧਿਆਪਕ ਹਾਜ਼ਰ ਸਨ। Teachers Protest

ਇਹ ਵੀ ਪੜ੍ਹੋ : Crime News: ਅਣਪਛਾਤੇ ਚੋਰ ਨੇ ਦੁਕਾਨ ਤੋਂ ਸ਼ੁੱਕਰਵਾਰ ਤੜਕੇ ਡੇਢ ਲੱਖ ਰੁਪਏ ਦੀ ਨਕਦੀ ਚੋਰੀ

About The Author

Related Posts