Terror Module Busted : ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਬਰਾਮਦ ਕੀਤੇ ਗ੍ਰਨੇਡਾਂ ’ਤੇ ਪਾਕਿਸਤਾਨ ਔਰਡਨੈਂਸ ਫੈਕਟਰੀ ਦੀ ਮਾਰਕਿੰਗ, ਜੋ ਸਰਹੱਦ ਪਾਰ ਦੇ ਸਬੰਧਾਂ ਨੂੰ ਦਰਸਾਉਂਦਾ ਹੈ: ਡੀਜੀਪੀ ਗੌਰਵ ਯਾਦਵ

Satinder Mathur  Picture
Published On

Terror Module Busted : (ਰਾਜਨ ਮਾਨ) ਅੰਮ੍ਰਿਤਸਰ।

Terror Module Busted
Terror Module Busted : ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ ’ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰਕਿੰਗ ਹੈ, ਜੋ ਸਰਹੱਦ ਪਾਰ ਦੇ ਸਬੰਧਾਂ ਨੂੰ ਦਰਸਾਉਂਦਾ ਹੈ। 

ਇਹ ਵੀ ਪੜ੍ਹੋ:  Depot Holders Protest Punjab: ਮੁੱਖ ਮੰਤਰੀ ਦੀ ਰਿਹਾਇਸ਼ ਦੇ ਨੇੇੜੇ ਡਿੱਪੂ ਹੋਲਡਰਾਂ ਵੱਲੋਂ ਪ੍ਰਦਰਸ਼ਨ

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਈ ਰਾਜਾਂ ਵਿੱਚ ਯੋਜਨਾਬੱਧ ਢੰਗ ਨਾਲ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਕਾਰਵਾਈ ਵਿੱਚ ਸ਼ਾਮਲ ਰਿਹਾ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਨੇ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਉਨ੍ਹਾਂ ਨੂੰ ਫੜਨ ਲਈ ਯਤਨ ਜਾਰੀ ਹਨ। ਆਈਜੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਵਿੱਚ ਐਸਐਸਓਸੀ ਦੀਆਂ ਪੁਲਿਸ ਟੀਮਾਂ ਨੇ ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਂਡ ਗ੍ਰਨੇਡਜ਼ ਅਤੇ ਪਿਸਤੌਲ ਬਰਾਮਦ ਕਰ ਲਿਆ।

ਏਆਈਜੀ ਸੁਖਮਿੰਦਰ ਮਾਨ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੀ.ਆਈ.ਓਜ਼ ਦੇ ਸੰਪਰਕ ਵਿੱਚ ਸਨ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਆਈਐਸਆਈ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰਦਿਆਂ ਇਹ ਗਰੁੱਪ ਪੰਜਾਬ ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਪੁਲਿਸ ਅਦਾਰਿਆਂ ’ਤੇ ਗ੍ਰਨੇਡ ਹਮਲੇ ਕਰਨ ਦੀ ਯੋਜਨਾ ਵੀ ਬਣਾ ਰਿਹਾ ਸੀ।

About The Author

Related Posts