Mohali News: ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 65ਵੀਂ ਬੱਸ ਹੋਈ ਰਵਾਨਾ

ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਦਿੱਤੀ ਬੱਸ ਨੂੰ ਹਰੀ ਝੰਡੀ

Satinder Mathur  Picture
Published On

Mohali News: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 65ਵੀਂ ਬੱਸ ਨੂੰ ਅੱਜ ਵਾਰਡ ਨੰਬਰ- 32 ਤੋਂ ਕੌਂਸਲਰ -ਗੁਰਜੀਤ ਸਿੰਘ ਮਾਮਾ ਮਟੌਰ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਣ ਵਾਲੀ ਇਸ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ- ਸਰਬਜੀਤ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੁਲਰਾਜ ਸਿੰਘ ਨੇ ਹਰੀ ਝੰਡੀ ਦਿੱਤੀ।

ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਮੋਹਾਲੀ ਕਾਰਪੋਰੇਸ਼ਨ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਇਹ ਇੱਛਾ ਸੀ ਕਿ ਪੰਜਾਬ ਦੇ ਹਰ ਇੱਕ ਸੀਨੀਅਰ ਸਿਟੀਜਨ ਨੂੰ ਧਾਰਮਿਕ ਯਾਤਰਾ ਸੰਗਤ ਦੇ ਰੂਪ ਵਿੱਚ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤੁਰੰਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਐਲਾਨ ਕੀਤਾ ਗਿਆ ਅਤੇ ਅੱਜ ਵੱਡੀ ਗਿਣਤੀ ਦੇ ਵਿੱਚ ਰੋਜ਼ਾਨਾ ਹੀ ਲਗਭਗ ਹਰ ਵਿਧਾਨ ਸਭਾ ਹਲਕੇ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸਾਂ ਰਵਾਨਾ ਹੋ ਰਹੀਆਂ ਹਨ।

ਇਹ ਵੀ ਪੜ੍ਹੋ: Electricity Report: ਦੁਨੀਆ ਦੇ 65.5 ਕਰੋੜ ਲੋਕਾਂ ਕੋਲ ਬਿਜਲੀ ਦੀ ਸੁਵਿਧਾ ਨਹੀਂ, ਸੰਯੁਕਤ ਰਾਸ਼ਟਰ ਦੀ ਰਿਪੋਰਟ

ਮੇਅਰ ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ, ਰਾਮ ਤੀਰਥ ਵਾਲਮੀਕੀ ਮੰਦਰ, ਬਾਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਕੇ ਵਾਪਸ ਪਰਤਦੇ ਹਨ, ਇਸ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਜਿੱਥੇ ਹਰ ਵੇਲੇ ਮੈਡੀਕਲ ਟੀਮ ਮੌਜ਼ੂਦ ਰਹਿੰਦੀ ਹੈ, ਉੱਥੇ ਗਾਈਡ ਵੀ ਹਰ ਵੇਲੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਪਲੱਬਧ ਕਰਵਾਇਆ ਜਾਂਦਾ ਹੈ, ਤਾਂ ਕਿ ਸੀਨੀਅਰ ਸਿਟੀਜਨ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੀਨੀਅਰ ਸਿਟੀਜਨ ਨੂੰ ਲੋੜੀਂਦੀ ਕਿਸੇ ਤਰ੍ਹਾਂ ਦੀ ਜਾਣਕਾਰੀ ਵੀ ਤੁਰੰਤ ਗਾਈਡ ਤੋਂ ਪ੍ਰਾਪਤ ਕਰ ਲਈ ਜਾਂਦੀ ਹੈ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਨੇ ਕਿਹਾ ਨੇ ਕਿਹਾ ਕਿ ਇਸ ਯਾਤਰਾ ਦੀ ਸ਼ੁਰੂਆਤ ਕਰਨ ਦੇ ਲਈ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ -ਦਿਲੋਂ ਧੰਨਵਾਦ ਕਰਦੇ ਹਨ, ਜਿਨਾਂ ਨੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਇਹ ਮੌਕਾ ਪ੍ਰਦਾਨ ਕੀਤਾ ਹੈ। ਉਹਨਾਂ ਕਿਹਾ ਕਿ ਕਿ ਬਤੌਰ ਹਲਕਾ ਕੋਆਰਡੀਨੇਟਰ ਬੇਸ਼ਕ ਇਹ ਅਹਿਮ ਜਿੰਮੇਵਾਰੀ ਉਹਨਾਂ ਨੂੰ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਸੌਂਪੀ ਗਈ ਹੈ, ਪ੍ਰੰਤੂ ਵਿਧਾਇਕ ਕੁਲਵੰਤ ਸਿੰਘ ਜਦੋਂ ਵੀ ਕੋਈ ਬੱਸ ਮੋਹਾਲੀ ਹਲਕੇ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੁੰਦੀ ਹੈ, ਤਾਂ ਉਹ ਪਲ-ਪਲ ਦੀ ਜਾਣਕਾਰੀ ਫੋਨ ਦੇ ਜ਼ਰੀਏ ਉਹਨਾਂ ਕੋਲੋਂ ਮੰਗਦੇ ਰਹਿੰਦੇ ਹਨ, ਬੱਸ ਜਾਣ ਵੇਲੇ ਅਤੇ ਰਸਤੇ ਵਿੱਚ ਅਤੇ ਵਾਪਸੀ ਦੇ ਦੌਰਾਨ ਕਿਸੇ ਵੀ ਸੀਨੀਅਰ ਸਿਟੀਜਨ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਗੱਲ ਦਾ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ।

ਮੌਕੇ ’ਤੇ ਮੌਜ਼ੂਦ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਦੇ ਹੇਠ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਇਸ ਯਾਤਰਾ ’ਤੇ ਜਾਣ ਵਾਲੀਆਂ ਬੱਸਾਂ ਅੱਗੇ ਵੀ ਜਾ ਰਹੀਆਂ ਹਨ ਅਤੇ ਇਸ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਰੋਜ਼-ਮਰਾ ਹੀ ਰਜਿਸਟਰੇਸ਼ਨ ਵੱਡੇ ਪੱਧਰ ’ਤੇ ਕਰਵਾਈ ਜਾ ਰਹੀ ਹੈ। ਇਸ ਮੌਕੇ ’ਤੇ ਕੌਂਸਲਰ- ਗੁਰਜੀਤ ਸਿੰਘ- ਮਾਮਾ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਗਣ ਵੀ ਮੌਜੂਦ ਰਹੇ। ਇਸ ਮੌਕੇ ’ਤੇ ਕੌਂਸਲਰ ਗੁਰਜੀਤ ਸਿੰਘ ਮਟੌਰ ਤੋਂ ਇਲਾਵਾ ਜਗਤਾਰ ਸਿੰਘ, ਰਵਿੰਦਰ ਸਿੰਘ ਸੈਣੀ, ਮਨਜੀਤ ਸਿੰਘ, ਸਤਵਿੰਦਰ ਸਿੰਘ ਸ਼ਾਹੀ, ਅੰਮ੍ਰਿਤ ਕੌਰ,ਮੰਜੂ ਬਾਲਾ, ਦਲਜੀਤ ਕੌਰ, ਚੰਨੀ ਮਟੌਰ, ਪ੍ਰੇਮ ਕੁਮਾਰ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

About The Author

Related Posts