Punjab News: ਵਾੜ ਹੀ ਖੇਤ ਨੂੰ ਖਾਣ ਲੱਗੀ, ਐਂਟੀ ਡਰੋਨ ਗੱਡੀ ’ਤੇ ਤਾਇਨਾਤ ਪੰਜਾਬ ਪੁਲਿਸ ਦਾ ਸਿਪਾਹੀ 15 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ

ਪੁਲਿਸ ਮੁਲਾਜ਼ਮ ਨੂੰ ਰਾਖੀ ਲਈ ਰੱਖਿਆ ਗਿਆ ਸੀ, ਉਹ ਹੀ ਬਣ ਗਿਆ ਤਸਕਰ

Ravinder Sharma Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਕੁਝ ਵੀ ਨਹੀਂ ਕੀਤਾ ਜਾ ਸਕਦਾ। ਸਰਹੱਦ ਪਾਰ ਤੋਂ ਡਰੋਨ ਰਾਹੀਂ ਆਉਣ ਵਾਲੇ ਨਸ਼ੇ ਰੋਕਣ ਲਈ ਤੈਨਾਤ ਐਂਟੀ ਡਰੋਨ ਗੱਡੀ ਦਾ ਸਿਪਾਹੀ ਹੀ ਨਸ਼ੇ ਦਾ ਤਸਕਰ ਬਣ ਗਿਆ। ਇਹ ਸਿਪਾਹੀ ਨਾ ਸਿਰਫ਼ ਸਰਹੱਦ ਪਾਰ ਤੋਂ ਸੁਰੱਖਿਆ ਏਜੰਸੀਆਂ ਦੀ ਨਜ਼ਰ ਤੋਂ ਬਚਾ ਕੇ ਨਸ਼ੇ ਦੇ ਖੇਪ ਲਿਆ ਰਿਹਾ ਸੀ, ਸਗੋਂ ਉਸ ਦੀ ਸਪਲਾਈ ਤੱਕ ਕਰਨ ਲੱਗ ਗਿਆ ਸੀ। ਇਸ ਸਪਲਾਈ ਦੇ ਖੇਡ ਵਿੱਚ ਉਹ ਸਿਪਾਹੀ ਖੁਦ ਵੀ ਇਸ ਦਾ ਸ਼ਿਕਾਰ ਹੋ ਕੇ ਨਸ਼ੇੜੀ ਬਣ ਗਿਆ ਹੈ।

ਕੇਂਦਰੀ ਸੁਰੱਖਿਆ ਏਜੰਸੀਆ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੰਜਾਬ ਪੁਲਿਸ ਦਾ ਸਿਪਾਹੀ ਹੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜਿਆ ਗਿਆ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਸੀਮਾ ਸੁਰੱਖਿਆ ਬਲ ਨੇ ਸਾਂਝੀ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲੇ੍ਹ ਦੇ ਸਿਪਾਹੀ ਕਰਮ ਸਿੰਘ (729) ਨੂੰ 15 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਤਾਇਨਾਤੀ ਕੌਮਾਂਤਰੀ ਸਰਹੱਦ ਨੇੜੇ ‘ਬਾਜ਼ ਅੱਖ’ ਮੁਹਿੰਮ ਤਹਿਤ ਐਂਟੀ ਡਰੋਨ ਪ੍ਰਣਾਲੀ ਵਾਲੀ ਗੱਡੀ ’ਤੇ ਸੀ।

Read Also : ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ, 13 ਜ਼ਿਲ੍ਹਿਆਂ ਲਈ ਅਲਰਟ

ਜਾਣਕਾਰੀ ਅਨੁਸਾਰ ਕਰਮ ਸਿੰਘ ਪਿੰਡ ਭੂਸੇ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਤਾਇਨਾਤੀ ਥਾਣਾ ਖਾਲੜਾ ਦੇ ਖੇਤਰ ਵਿੱਚ ਕੌਮਾਂਤਰੀ ਸਰਹੱਦ ਨੇੜੇ ਸੀ। ਉਸ ਨੂੰ ਲੰਘੀ ਰਾਤ ਉਸ ਵੇਲੇ ਕਾਬੂ ਕੀਤਾ ਗਿਆ ਜਦੋਂ ਉਹ ਡਿਊਟੀ ਖ਼ਤਮ ਕਰਨ ਮਗਰੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਜਾਂਚ ਏਜੰਸੀਆਂ ਨੇ ਉਸ ਕੋਲੋਂ 15 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਇਹ ਖੇਪ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਨੂੰ ਕਿੱਥੇ ਪਹੁੰਚਾਇਆ ਜਾਣਾ ਸੀ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।

About The Author

Related Posts