BJP Malerkotla: ਮਾਲੇਰਕੋਟਲਾ ’ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ, ਸਾਬਕਾ ਸੂਚਨਾ ਕਮਿਸ਼ਨਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਕਰੀਬ 60 ਸਰਪੰਚਾਂ, ਨੰਬਰਦਾਰਾਂ ਅਤੇ ਹੋਰ ਮੋਹਤਬਰਾਂ ਨੇ ਵੀ ਫੜਿਆ ਭਾਜਪਾ ਦਾ ਪੱਲਾ; ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ

Satinder Mathur  Picture
Published On

BJP Malerkotla: ਮਾਲੇਰਕੋਟਲਾ,(ਗੁਰਤੇਜ ਜੋਸ਼ੀ/ਹਿੰ.ਸ.)| ਮਾਲੇਰਕੋਟਲਾ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਰਾਜ ਸੂਚਨਾ ਕਮਿਸ਼ਨਰ,ਅਕਾਲੀ ਆਗੂ ਅਜੀਤ ਸਿੰਘ ਚੰਦੂਰਾਈਆਂ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮਾਲੇਰਕੋਟਲਾ ਜ਼ਿਲ੍ਹੇ ਦੇ ਕਰੀਬ 60 ਸਰਪੰਚਾਂ, ਨੰਬਰਦਾਰਾਂ ਅਤੇ ਹੋਰ ਪਤਵੰਤਿਆਂ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਜੀਤ ਸਿੰਘ ਚੰਦੂਰਾਈਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੰਦੂਰਾਈਆਂ ਵਰਗੇ ਤਜਰਬੇਕਾਰ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ।

ਸੂਬਾ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ, ਅਪਰਾਧ, ਗੈਂਗਸਟਰਵਾਦ ਅਤੇ ਫ਼ਿਰੌਤੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਵਪਾਰੀ, ਕਿਸਾਨ, ਨੌਜਵਾਨ, ਮੁਲਾਜ਼ਮ ਅਤੇ ਆਮ ਲੋਕ ਸਰਕਾਰ ਦੀਆਂ ਨਾਕਾਮੀਆਂ ਕਾਰਨ ਪ੍ਰੇਸ਼ਾਨ ਹਨ। ਪੰਜਾਬ ਨੂੰ ਮੌਜੂਦਾ ਹਾਲਾਤ ਵਿੱਚੋਂ ਬਾਹਰ ਕੱਢਣ ਲਈ ਮਜ਼ਬੂਤ ਅਤੇ ਫ਼ੈਸਲਾਕੁੰਨ ਸਰਕਾਰ ਦੀ ਲੋੜ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਦਾ ਭਲਾ ਸਿਰਫ਼ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੀ ਕਰ ਸਕਦੀ ਹੈ। ਸੂਬੇ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਲਿਆਉਣ, ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਡਬਲ ਇੰਜਣ ਦੀ ਸਰਕਾਰ ਜ਼ਰੂਰੀ ਹੈ।

Comments

Post Your Comment

About The Author

Related Posts