Barnala News: ਪਿੰਡ ਸੇਖਾ ਦੇ ਨੌਜਵਾਨ ਦੀ ਸ਼ਹਿਣਾ ਨੇੜਿਓਂ ਭੇਦਭਰੇ ਹਾਲਤ 'ਚ ਮਿਲੀ ਲਾਸ਼, ਕਤਲ ਦਾ ਸ਼ੱਕ

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

Ravinder Sharma Picture
Published On

​ਬਰਨਾਲਾ (ਜਸਵੀਰ ਗਹਿਲ)। ਜ਼ਿਲ੍ਹਾ ਬਰਨਾਲਾ ਦੇ ਪਿੰਡ ਸੇਖਾ ਨਾਲ ਸਬੰਧਤ ਇੱਕ ਨੌਜਵਾਨ ਦੀ ਲਾਸ਼ ਕਸਬਾ ਸ਼ਹਿਣਾ ਨੇੜਿਓਂ ਮਿਲਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਨੌਜਵਾਨ ਦੇ ਕਤਲ ਦਾ ਗੰਭੀਰ ਸ਼ੱਕ ਜਤਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਦੀਪ ਸਿੰਘ (25) ਪੁੱਤਰ ਰਾਜ ਸਿੰਘ ਪਿੰਡ ਸੇਖਾ ਦਾ ਰਹਿਣ ਵਾਲਾ ਸੀ, ਜਿਸ ਦੀ ਲਾਸ਼ ਸ਼ਹਿਣਾ ਇਲਾਕੇ ਵਿੱਚੋਂ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ  ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਹੈ। ​

Read Also : ਛੇ ਮਹੀਨਿਆਂ ਤੱਕ ਦੇ ਬੱਚਿਆਂ ਦੇ ਭੋਜਨ ’ਚ ਸੁਕਰੋਜ਼-ਫ੍ਰਕਟੋਜ਼ ’ਤੇ ਪਾਬੰਦੀ ਦੀ ਤਿਆਰੀ

ਉੱਧਰ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਆਰੰਭ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਮੁਤਾਬਿਕ ਗੁਰਦੀਪ ਸਿੰਘ ਨੂੰ 16 ਤਰੀਕ ਨੂੰ ਕੁਝ ਅਣਪਛਾਤਿਆਂ ਵੱਲੋਂ ਰਸਤੇ ਵਿੱਚੋਂ ਅਗਵਾਹ ਕਰ ਲਿਆ ਗਿਆ ਸੀ ਜਦੋਂ ਉਹ ਆਪਣੇ ਮੋਟਰਸਾਈਕਲ ਤੇ ਜਾ ਰਿਹਾ ਸੀ . ਜਿਸ ਦੀ ਐਂਤਵਾਰ ਸ਼ਾਮ ਨੂੰ ਲਾਸ਼ ਮਿਲੀ ਹੈ। ਗੁਰਦੀਪ ਸਿੰਘ ਬਰਨਾਲਾ ਵਿਖੇ ਇੱਕ ਨਿੱਜੀ ਹਸਪਤਾਲ ਚ ਨੌਕਰੀ ਕਰਦਾ ਸੀ।

ਪੁਲਿਸ ਦਾ ਕਹਿਣਾ  ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਅਤੇ ਸੱਚਾਈ ਦਾ ਪਤਾ ਲੱਗ ਸਕੇਗਾ, ਜਿਸ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਭਰੋਸੇਯੋਗ ਸੂਤਰਾਂ ਮੁਤਾਬਿਕ ਮਿਰਤਕ ਦੇ ਕਤਲ ਪਿੱਛੇ ਕਥਿਤ ਉਸਦੇ ਭੂਆ ਦੇ ਲੜਕੇ ਦਾ ਹੀ ਹੱਥ ਦੱਸਿਆ ਜਾਂ ਰਿਹਾ ਹੈ, ਜਿਸ ਸਬੰਧੀ ਥਾਣਾ ਸਿਟੀ 2 ਦੀ ਪੁਲਿਸ ਵੱਲੋਂ ਜਲਦ ਹੀ ਕਾਨਫਰੰਸ ਕੀਤੀ ਜਾ ਸਕਦੀ ਹੈ।

About The Author

Related Posts