Patiala Bridge Collapses: ਭਾਖੜਾ ਨਹਿਰ ਉੱਪਰ ਬਣਿਆ ਪੁਲ ਡਿੱਗਿਆ, ਦੋ ਟਰੱਕ ਹੇਠਾਂ ਫਸੇ

ਜਾਨੀ ਨੁਕਸਾਨ ਤੋਂ ਬਚਾਅ, 10 ਸਾਲਾ 'ਚ ਹੀ ਪੁਲ ਡਿੱਗਣ 'ਤੇ ਉੱਠੇ ਸਵਾਲ 

Ravinder Sharma Picture
Published On

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ 'ਤੇ ਭਾਖੜਾ ਨਹਿਰ ਉੱਪਰ ਬਣਿਆ ਇੱਕ ਪੁਲ ਅੱਜ ਸਵੇਰੇ ਅਚਾਨਕ ਡਿੱਗ ਗਿਆ। ਇਸ ਦੌਰਾਨ ਦੋ ਟਰੱਕ ਹੇਠਾਂ ਡਿੱਗ ਕੇ ਪੁਲ ਦੇ ਮਲਬੇ ਵਿੱਚ ਲਟਕ ਗਏ। ਇਨ੍ਹਾਂ ਵਿੱਚੋਂ ਇੱਕ ਟਰੱਕ ਨੂੰ ਅੱਗ ਵੀ ਲੱਗ ਗਈ। ਗਨੀਮਤ ਇਹ ਰਹੀ ਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ, ਪਰ ਟਰੱਕਾਂ ਦੇ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਹ ਘਟਨਾ ਤੜਕਸਾਰ ਪਿੰਡ ਪਸਿਆਣਾ ਨੇੜੇ ਉਸ ਸਮੇਂ ਵਾਪਰੀ ਜਦੋਂ ਦੋ ਟਰੱਕ ਪੁਲ ਤੋਂ ਲੰਘ ਰਹੇ ਸਨ। ਇਹ ਟਰੱਕ ਰੇਤ ਨਾਲ ਭਰੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਪੁਲ ਜ਼ਿਆਦਾ ਭਾਰ ਕਾਰਨ ਡਿੱਗਿਆ ਹੈ ਪਰ ਅਸਲ ਕਾਰਨਾਂ ਦਾ ਪਤਾ ਤਕਨੀਕੀ ਮਾਹਿਰਾਂ ਵੱਲੋਂ ਲਗਾਇਆ ਜਾਵੇਗਾ।ਪੁਲ ਡਿੱਗਣ ਤੋਂ ਬਾਅਦ ਦੋਵੇਂ ਟਰੱਕ ਟੁੱਟੇ ਹੋਏ ਢਾਂਚੇ ਵਿੱਚ ਫਸ ਗਏ ਅਤੇ ਨਹਿਰ ਦੇ ਉੱਪਰ ਲਟਕਦੇ ਰਹੇ, ਜਦਕਿ ਭਾਖੜਾ ਨਹਿਰ ਦਾ ਪਾਣੀ ਡਿੱਗੇ ਹੋਏ ਪੁਲ ਦੇ ਉੱਪਰੋਂ ਵਹਿ ਰਿਹਾ ਸੀ। ਇੱਕ ਟਰੱਕ ਨੂੰ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਮੌਕੇ 'ਤੇ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਈ ਗਈ।

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਟੀਮਾਂ, ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਸਮੇਤ ਸਥਿਤੀ ਨੂੰ ਸੰਭਾਲਣ ਅਤੇ ਰਾਹਤ ਤੇ ਬਚਾਅ ਕਾਰਜ ਚਲਾਉਣ ਲਈ ਮੌਕੇ 'ਤੇ ਪਹੁੰਚ ਗਈਆਂ। ਪ੍ਰਭਾਵਿਤ ਹਾਈਵੇਅ 'ਤੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਡਾਇਵਰਟ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਹ ਕੌਮੀ ਮਾਰਗ 2016 ਵਿੱਚ ਮੁਕੰਮਲ ਹੋਇਆ ਸੀ ਅਤੇ ਇਹ ਪੁਲ ਵੀ ਉਸੇ ਸਮੇਂ ਬਣਾਇਆ ਗਿਆ ਸੀ,ਜਿਸ ਕਾਰਨ ਕਰੀਬ 10 ਸਾਲਾਂ ਬਾਅਦ ਹੀ ਇਸ ਦੇ ਡਿੱਗਣ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ।

Read Also : ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ 2027 ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਦਾ ਐਲਾਨ

Comments

Post Your Comment

About The Author

Related Posts