Punjab News: ਪੰਜਾਬ ’ਚ ਭਾਈਚਾਰਕ ਸਾਂਝ ਕਦੇ ਨਹੀਂ ਟੁੱਟੇਗੀ: ਭਗਵੰਤ ਮਾਨ

ਮੁੱਖ ਮੰਤਰੀ ਨੇ ‘ਸ਼ੁਕਰਾਨਾ ਯਾਤਰਾ’ ’ਚ ਲਿਆ ਹਿੱਸਾ

Satinder Mathur  Picture
Published On

Punjab News: (ਰਾਜਨ ਮਾਨ) ਜਲੰਧਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ’ ਦੇ ਦੂਜੇ ਦਿਨ ਭਾਜਪਾ ਅਤੇ ਅਕਾਲੀਆਂ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਿਆਸੀ ਲਾਭ ਲਈ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਦੀ ਮਜ਼ਬੂਤ ਪਰੰਪਰਾ ਸਾਹਮਣੇ ਅਸਫ਼ਲ ਹੋ ਜਾਣਗੀਆਂ। 

ਇਹ ਵੀ ਪੜ੍ਹੋ: New SSP Malerkotla: ਗੁਰਮੀਤ ਸਿੰਘ ਪੀ.ਪੀ.ਐਸ. ਨੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ 

ਜਲੰਧਰ ਤੋਂ ‘ਸ਼ੁਕਰਾਨਾ ਯਾਤਰਾ’ ਦੇ ਦੂਜੇ ਦਿਨ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਮਪੁਰ ਅਤੇ ਕਰਤਾਰਪੁਰ ਵਿਖੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਸਰਕਾਰ ਨੇ ਦੇਸ਼ ਦੇ ਸਭ ਤੋਂ ਵਧੀਆ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਾਨੂੰਨ ਸੰਵਿਧਾਨਕ ਤੌਰ ’ਤੇ ਮਜ਼ਬੂਤ ਅਤੇ ਭਵਿੱਖ ਲਈ ਢੁਕਵਾਂ ਹੋਵੇ। ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਨਾਲ ਇਹ ਬੁਰਾਈ ਪੂਰੇ ਪੰਜਾਬ ਵਿੱਚ ਫੈਲੀ। ਉਨ੍ਹਾਂ ਆਖਿਆ, ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ, ਉਨ੍ਹਾਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ ਅਤੇ ਹੁਣ ਸੌਖ ਨਾਲ ਜ਼ਮਾਨਤ ਸੰਭਵ ਨਹੀਂ ਰਹੇਗੀ। ਪਹਿਲਾਂ ਬਹੁਤ ਸਾਰੇ ਮੁਲਜ਼ਮਾਂ ਨੂੰ ਸਿੱਧੇ ਥਾਣਿਆਂ ਤੋਂ ਜ਼ਮਾਨਤ ਵੀ ਮਿਲ ਜਾਂਦੀ ਸੀ। ਇਹ ਪ੍ਰਣਾਲੀ ਖ਼ਤਮ ਹੋ ਜਾਵੇਗੀ।"

CM Bhagwant Mann
ਮੁੱਖ ਮੰਤਰੀ ਨੇ ‘ਸ਼ੁਕਰਾਨਾ ਯਾਤਰਾ’ ’ਚ ਲਿਆ ਹਿੱਸਾ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਕਦੇ ਵੀ ਟੁੱਟ ਨਹੀਂ ਸਕਦੀ। ਉਨ੍ਹਾਂ ਕਿਹਾ, ਪੰਜਾਬ ਦੀ ਮਿੱਟੀ ਉਪਜਾਊ ਹੈ ਅਤੇ ਇੱਥੇ ਹਰ ਬੀਜ ਉੱਗ ਸਕਦਾ ਹੈ, ਪਰ ਇਸ ਧਰਤੀ ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰ ਸਕਦਾ। ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਧਮਾਕਿਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਟਨਾਵਾਂ ਪੰਜਾਬ ਵਿੱਚ ਭਾਜਪਾ ਦੇ ਸਿਆਸੀ ਦਾਖ਼ਲੇ ਦਾ ਸੰਕੇਤ ਹਨ। ਉਨ੍ਹਾਂ ਕਿਹਾ, ਭਾਜਪਾ ਜਿੱਥੇ ਵੀ ਜਾਂਦੀ ਹੈ, ਉੱਥੇ ਅਸ਼ਾਂਤੀ ਤੇ ਡਰ ਫੈਲਾਉਂਦੀ ਹੈ। ਉਹ ਸਿੱਖਾਂ ਅਤੇ ਹਿੰਦੂਆਂ ਨੂੰ ਆਪਸ ਵਿੱਚ ਲੜਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਪੰਜਾਬੀ ਇਸ ਜਾਲ ਵਿੱਚ ਨਹੀਂ ਫਸਣਗੇ। 

   

CM Bhagwant Mann
Punjab News: ਪੰਜਾਬ ’ਚ ਭਾਈਚਾਰਕ ਸਾਂਝ ਕਦੇ ਨਹੀਂ ਟੁੱਟੇਗੀ: ਭਗਵੰਤ ਮਾਨ

ਉਨ੍ਹਾਂ ਕਿਹਾ, ਪਹਿਲੀ ਵਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ। ਅਸੀਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

About The Author

Related Posts