Punjab Road Accident: ਨਸ਼ਾ ਵਿਰੋਧੀ ਰੈਲੀ ਤੋਂ ਵਾਪਸ ਆ ਰਹੇ ਭਾਜਪਾ ਵਰਕਰਾਂ ਦੀ ਕਾਰ ਟਰੱਕ ਨਾਲ ਟਕਰਾਈ, ਇੱਕ ਨੌਜਵਾਨ ਦੀ ਮੌਤ

ਸਾਰੀਆਂ ਰੈਲੀਆਂ ਅਤੇ ਪ੍ਰੋਗਰਾਮ ਰੱਦ ਕਰਨ ਦਾ ਐਲਾਨ 

Satinder Mathur  Picture
Published On

Punjab Road Accident: (ਸੱਚ ਕਹੂੰ ਨਿਊਜ਼/ਸ਼ਬਦ)ਮਾਨਸਾ। ਮਾਨਸਾ-ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਝੁਨੀਰ ਵਿੱਚ ਹੋਈ ਰੈਲੀ ਤੋਂ ਵਾਪਸ ਆ ਰਹੇ ਭਾਜਪਾ ਵਰਕਰਾਂ ਦੀ ਕਾਰ ਨੂੰ ਪਿੰਡ ਕੋਟ ਧਰਮੂ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਪੰਜ ਭਾਜਪਾ ਆਗੂ ਤੇ ਵਰਕਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮਾਨਸਾ, ਬੁਢਲਾਡਾ ਅਤੇ ਬੋਹਾ ਵਿੱਚ ਹੋਣ ਵਾਲੀਆਂ ਭਾਜਪਾ ਦੀਆਂ ਰੈਲੀਆਂ ਅਤੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ।

ਇਹ ਵੀ ਪੜ੍ਹੋ: Faridkot Crime News: ਫ਼ਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ

ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਬੱਬੀ ਦਾਨੇਵਾਲੀਆ ਨੇ ਦੱਸਿਆ ਕਿ ਝੁਨੀਰ ਵਿਖੇ ਰੈਲੀ ਤੋਂ ਬਾਅਦ ਭਾਜਪਾ ਦਾ ਕਾਫ਼ਲਾ ਮਾਨਸਾ ਵੱਲ ਆ ਰਿਹਾ ਸੀ। ਇਸ ਦੌਰਾਨ ਪਿੰਡ ਕੋਟ ਧਰਮੂ ਨੇੜੇ ਉਨ੍ਹਾਂ ਦੀ ਸਵਿਫਟ ਕਾਰ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਅਰਸ਼ਦੀਪ ਸਿੰਘ ਵਾਸੀ ਰਮਦਿਤੇਵਾਲਾ ਦੀ ਮੌਤ ਹੋ ਗਈ। ਭਾਜਪਾ ਆਗੂ ਵਿਨੋਦ ਕੁਮਾਰ ਕਾਲੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਭੇਜਿਆ ਗਿਆ ਹੈ।

ਇਸ ਤੋਂ ਇਲਾਵਾ ਸੁਨੀਲ ਕੁਮਾਰ, ਭੀਮ ਸੈਨ, ਮੋਹਿਤ ਕੁਮਾਰ ਅਤੇ ਨਵਦੀਪ ਸਿੰਘ ਵਾਸੀ ਮਾਨਸਾ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਭਾਜਪਾ ਆਗੂਆਂ ਨੇ ਮਾਨਸਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਹੋਣ ਵਾਲੀਆਂ ਸਾਰੀਆਂ ਰੈਲੀਆਂ ਅਤੇ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕੀਤਾ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਅਤੇ ਸਦਰ ਥਾਣਾ ਮਾਨਸਾ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਗਈ ਹੈ।

About The Author

Related Posts