Parvinder Singh Jhota murder case: ਸੀਬੀਆਈ ਦੀ ਟੀਮ ਨੇ ਕੀਤੀ ਪਰਵਿੰਦਰ ਸਿੰਘ ਝੋਟਾ ਦੇ ਮਾਪਿਆਂ ਨਾਲ ਮੁਲਾਕਾਤ

Parvinder Singh Jhota murder case: ਹੋਈ ਗੱਲਬਾਤ ਦੇ ਵੇਰਵੇ ਸਾਹਮਣੇ ਨਹੀਂ ਆ ਸਕੇ

Ravinder Sharma Picture
Published On

Parvinder Singh Jhota murder case: ਮਾਨਸਾ (ਸੁਖਜੀਤ ਮਾਨ)। ਲੰਘੀ ਦੇਰ ਰਾਤ ਮਾਨਸਾ ਪੁੱਜੀ ਸੀਬੀਆਈ ਦੀ ਟੀਮ ਵੱਲੋਂ ਅੱਜ ਪਰਵਿੰਦਰ ਸਿੰਘ ਝੋਟਾ ਦੇ ਘਰ ਵਿਖੇ ਪੁੱਜ ਕੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਕੀ ਗੱਲਬਾਤ ਹੋਈ ਇਸ ਦੇ ਵੇਰਵੇ ਸਾਹਮਣੇ ਨਹੀਂ ਆ ਸਕੇ।  

ਸੀਬੀਆਈ ਅਧਿਕਾਰੀਆਂ ਨੂੰ ਜਦੋਂ ਮੀਡੀਆ ਨੇ ਪਰਿਵਾਰਕ ਮੈਂਬਰਾਂ ਨਾਲ ਹੋਈ ਗੱਲਬਾਤ ਸਬੰਧੀ ਪੁੱਛਣਾ ਚਾਹਿਆ ਤਾਂ ਉਹਨਾਂ ਕਿਸੇ ਵੀ ਗੱਲਬਾਤ ਦਾ ਜਵਾਬ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਜੋ ਵੀ ਜਾਣਕਾਰੀ ਹੋਵੇਗੀ ਉਹ ਪ੍ਰੈੱਸ ਨੋਟ ਦੇ ਰਾਹੀਂ ਦਿੱਤੀ ਜਾਵੇਗੀ।

Jhota 2
ਮਾਨਸਾ ਸਿਵਲ ਹਸਪਤਾਲ ਵਿੱਚ ਸੁਰੱਖਿਆ ਵਜੋਂ ਤਾਇਨਾਤ ਪੁਲਿਸ।

 

ਓਧਰ ਦੂਜੇ ਪਾਸੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਅਤੇ ਪਤਨੀ ਮਨਪ੍ਰੀਤ ਕੌਰ ਨੇ ਵੀ ਸੀਬੀਆਈ ਅਧਿਕਾਰੀਆਂ ਨਾਲ ਹੋਈ ਗੱਲਬਾਤ ਬਾਰੇ ਕੁਝ ਵੀ ਮੀਡੀਆ ਨਾਲ ਸਾਂਝਾ ਨਹੀਂ ਕੀਤਾ। ਗੱਲਬਾਤ ਪੂਰੀ ਹੋਣ ਤੋਂ ਬਾਅਦ ਸੀਬੀਆਈ ਦੀ ਟੀਮ ਘਰ ਤੋਂ ਵਾਪਸ ਜਾ ਚੁੱਕੀ ਹੈ। ਮਾਨਸਾ ਦੀ ਸਿਵਿਲ ਹਸਪਤਾਲ ਦੀ ਮੋਰਚਰੀ ਵਿੱਚ ਜਿੱਥੇ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਰੱਖੀ ਹੋਈ ਹੈ ਉੱਥੇ ਪੁਲਿਸ ਨੇ ਸਖਤ ਸੁਰੱਖਿਆ ਕਰ ਦਿੱਤੀ ਹੈ।

Read Also : ਭਾਰਤ-ਪਾਕ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ

About The Author

Related Posts