Punjab News: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਸਟੇਬਲ ਦੇ ਪਰਿਵਾਰ ਨੂੰ 2 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ

ਐਚਡੀਐਫਸੀ ਬੈਂਕ ਵੱਲੋਂ ਵੀ ਪਰਿਵਾਰ ਨੂੰ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ

Satinder Mathur  Picture
Published On

Punjab News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਡਿਊਟੀ ਨਿਭਾਉਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੇ ਪਰਿਵਾਰ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਐਚਡੀਐਫਸੀ ਬੈਂਕ ਵੱਲੋਂ ਵੀ ਪਰਿਵਾਰ ਨੂੰ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ। ਇਸ ਤਰ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਸਾਂਝੀ ਕਰਦਿਆਂ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਸਲਾਮ ਕੀਤਾ।

ਇਹ ਵੀ ਪੜ੍ਹੋ: Haryana Government: ਹਰਿਆਣਾ ’ਚ 231.68 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਅਤੇ ਖਰੀਦ ਟੈਂਡਰਾਂ ਨੂੰ ਮਨਜ਼ੂਰੀ

ਉਨ੍ਹਾਂ ਕਿਹਾ ਕਿ ਵਿਨੋਦ ਕੁਮਾਰ ਦੇ ਜਜ਼ਬੇ ਅਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਦੀ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਸਾ ਕਿਸੇ ਦੀ ਜਾਨ ਦਾ ਬਦਲ ਨਹੀਂ ਹੋ ਸਕਦਾ, ਪਰ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜਨਾ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਵਿੱਚ ਇਕੱਲਾ ਨਾ ਛੱਡਣਾ ਸਰਕਾਰ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੀ ਮਹਾਨ ਕੁਰਬਾਨੀ ਹਮੇਸ਼ਾ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਸ਼ਹੀਦ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Comments

Post Your Comment

About The Author

Related Posts