Lok Milni Chandbaja: ਮੁੱਖ ਮੰਤਰੀ ਵੱਲੋਂ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ 28 ਨੂੰ : ਸੰਧਵਾਂ

ਮੁੱਖ ਮੰਤਰੀ ਪਿੰਡ ਜਿੰਮ ਪ੍ਰੋਜੈਕਟ ਤਹਿਤ ਰਾਜ ਦੇ 500 ਪੇਂਡੂ ਜਿੰਮਾਂ ਦਾ ਉਦਘਾਟਨ ਪਿੰਡ ਚੰਦਬਾਜਾ ਤੋਂ ਹੋਵੇਗਾ

Satinder Mathur  Picture
Published On

ਗੁਰਪ੍ਰੀਤ ਪੱਕਾ) ਫਰੀਦਕੋਟ/ਕੋਟਕਪੂਰਾ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ ਮਿਤੀ 28-06-2026 ਨੂੰ ਕੋਟਕਪੂਰਾ ਹਲਕੇ ਦੇ ਪਿੰਡ ਚੰਦਬਾਜਾ ਦੀ ਸੱਥ ਵਿਚ ਲੋਕ ਮਿਲਣੀ ਕਰਨਗੇ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਲੋਕ ਮਿਲਣੀ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਿੰਡ ਚੰਦਬਾਜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਜਿੰਮ ਦਾ ਉਦਘਾਟਨ ਕਰਕੇ ਸੂਬੇ ਦੀਆਂ 500 ਮੁੱਖ ਮੰਤਰੀ ਪਿੰਡ ਜਿੰਮਾਂ ਲੋਕ ਅਰਪਣ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਰਾਜ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਤੇ ਸ਼ਹਿਰਾਂ ਵਾਂਗ ਪਿੰਡਾਂ ਦੇ ਲੋਕਾਂ ਨੂੰ ਵੀ ਤੰਦਰੁਸਤ ਅਤੇ ਸਰੀਰਕ ਤੌਰ ’ਤੇ ਫਿੱਟ ਰੱਖਣ ਲਈ 3148 ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ 17000 ਸਪੋਰਟਸ ਕਿੱਟਾਂ ਪਿੰਡਾਂ ਦੀਆਂ ਕਲੱਬਾਂ ਨੂੰ ਵੰਡੀਆਂ ਜਾਣਗੀਆਂ। 

ਇਹ ਵੀ ਪੜ੍ਹੋ: Haryana School News: ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

ਸਪੀਰਕ ਸੰਧਵਾਂ ਨੇ ਕਿਹਾ ਕਿ ਪਿੰਡ ਚੰਦਬਾਜਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮੌਕੇ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਲੋੜੀਂਦੀ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਪਿੰਡ ਚੰਦਬਾਜਾ ਵਿਖੇ ਕੁੱਲ ਇਕ ਕਰੋੜ 31 ਲੱਖ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਲੋਕ ਮਿਲਣੀ ਲਈ ਪਿੰਡ ਦੀ ਸੱਥ ਵਿੱਚ ਹੁੰਮ-ਹੁੰਮਾ ਕੇ ਪਹੁੰਚਣ।

About The Author

Related Posts