Punjab DA announcement: ਪੰਜਾਬ ਸਰਕਾਰ ਦੀ ਮੁਲਾਜ਼ਮਾਂ ਨਾਲ ਬਣੀ ਸਹਿਮਤੀ, ਸਰਕਾਰ ਨੇ ਕੀਤਾ ਵੱਡਾ ਐਲਾਨ
Punjab DA announcement: ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀਏ ਦੇਣ ਦਾ ਐਲਾਨ
Punjab DA announcement: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੁਲਾਜ਼ਮਾਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਆਖਿਆ ਹੈ ਕਿ ਗੱਲਬਾਤ ਸੁਖਾਵੇਂ ਮਾਹੌਲ ਵਿਚ ਹੋਈ ਹੈ। ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ 4%-4% ਦੇ ਮਹਿੰਗਾਈ ਭੱਤੇ (ਡੀਏ) ਦੀਆਂ ਦੋ ਕਿਸ਼ਤਾਂ ਦਿੱਤੀਆਂ ਜਾਣਗੀਆਂ। ਇਸੇ ਮਹੀਨੇ ਤਨਖਾਹ ਨਾਲ ਵਧਿਆ ਹੋਇਆ ਡੀਏ ਆਵੇਗਾ।
2025 ਅਤੇ 2026 ਦੀਆਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਤਰ੍ਹਾਂ ਹੁਣ ਪੰਜਾਬ ਦੇ ਮੁਲਾਜ਼ਮਾਂ ਨੂੰ 50 ਫੀਸਦੀ ਡੀਏ ਮਿਲੇਗਾ। ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀਏ ਦੇਣ ਦਾ ਐਲਾਨ ਕੀਤਾ ਹੈ। ਅੱਜ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਪੰਜਾਬ ਸਰਕਾਰ ਨੇ ਚਾਰ-ਚਾਰ ਫ਼ੀਸਦੀ ਦੋ ਕਿਸ਼ਤਾਂ ’ਚ ਡੀ ਏ ਅਕਤੂਬਰ ਦੀ ਤਨਖ਼ਾਹ ਨਾਲ ਦੇਣ ਦਾ ਫ਼ੈਸਲਾ ਕੀਤਾ ਹੈ।
Read Also ; ਸਰਾਫਾ ਬਾਜ਼ਾਰ ’ਚ ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ ਲਗਾਤਾਰ ਪੰਜਵੇਂ ਦਿਨ ਸਥਿਰ
ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ’ਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ।
ਦੱਸ ਦਈਏ ਕਿ ਪੰਜਾਬ ਦੇ ਮੁਲਾਜ਼ਮ ਡੀਏ (ਮਹਿੰਗਾਈ ਭੱਤਾ) ਦੇ ਬਕਾਏ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਦੇ ਰਾਹ ਉਤੇ ਸਨ। ਮੁਲਾਜ਼ਮਾਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 27 ਅਗਸਤ ਨੂੰ ਮੁੱਖ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਜਲੰਧਰ ਵਿਖੇ ਮੀਟਿੰਗ ਲਈ ਸੱਦਿਆ ਸੀ, ਪਰ ਇਹ ਬੈਠਕ ਐਨ ਮੌਕੇ ਉਤੇ ਰੱਦ ਕਰ ਦਿੱਤੀ ਗਈ ਸੀ। ਉਸ ਸਮੇਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਸੀ ਕਿ ਹੜਤਾਲ ਅਤੇ ਗੱਲਬਾਤ ਦੋਵੇਂ ਇੱਕੋ ਸਮੇਂ ਬਰਾਬਰ ਨਹੀਂ ਚੱਲ ਸਕਦੀਆਂ।