Labour Day: ਮੁਲਾਜ਼ਮਾਂ-ਮਜ਼ਦੂਰਾਂ ਅਤੇ ਪੈਨਸ਼ਨਰਾਂ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ; ਜਾਣੋ ਕੌਮਾਂਤਰੀ ਮਜ਼ਦੂਰ ਨੂੰ ਲੈ ਕੇ ਕੀ ਹੈ ਖ਼ਾਸ ਪਲਾਨ?

ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ

Satinder Mathur  Picture
Published On

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਪਾਰਕ ਵਿੱਚ ਏਟਕ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680, ਸੈਕਟਰ 22 ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾਈ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ, ਰਮੇਸ਼ ਢੈਪਈ, ਪਰਮਜੀਤ ਸਿੰਘ ਪੰਮਾ, ਰਾਮ ਸਿੰਘ ਪ੍ਰਧਾਨ, ਰਾਜਦੇਵ ਸਿੰਘ, ਸਰਦੂਲ ਸਿੰਘ ਡੀਸੀ ਦਫ਼ਤਰ, ਸੁਖਵਿੰਦਰ ਸਿੰਘ ਪ੍ਰਧਾਨ ਬਾਬਾ ਫਰੀਦ ਯੂਨੀਵਰਸਿਟੀ ਸਕਿਉਰਟੀ ਗਾਰਡ ਯੂਨੀਅਨ, ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਵੀਰ ਸਿੰਘ  ਕਮੇਆਣਾ ਅਤੇ ਪਾਵਰ ਕਾਮ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਗਿੱਲ ਨੇ ਕੇਂਦਰ ’ਚ ਮੋਦੀ ਸਰਕਾਰ ਅਤੇ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਤੋਂ ਮਾਨ ਸਰਕਾਰ ਵੱਲੋਂ ਕਾਰਪਰੇਟ ਘਰਾਣਿਆਂ ਦੇ ਦਬਾਅ ਹੇਠ ਲਗਾਤਾਰ ਅਪਣਾਈਆਂ ਜਾ ਰਹੀਆਂ  ਲੋਕ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਇਹ ਵੀ ਪੜ੍ਹੋ: Blackout News: 24 ਅਪ੍ਰੈਲ ਨੂੰ ਬਲੈਕ ਆਊਟ ਦਾ ਐਲਾਨ, ਡੀਸੀ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਫੈਸਲਾ ਕੀਤਾ ਗਿਆ ਕਿ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਲਈ ਸਵੇਰੇ ਸਰਕਾਰੀ ਬ੍ਰਿਰਜਿੰਦਰਾ ਕਾਲਜ ਫਰੀਦਕੋਟ, ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ, ਨਹਿਰੀ ਕਲੋਨੀ, ਡਿਪਟੀ ਕਮਿਸ਼ਨਰ ਦਫ਼ਤਰ, ਬੱਸ ਸਟੈਂਡ, ਬਿਜਲੀ ਬੋਰਡ ਦਫਤਰ ਸਾਹਮਣੇ ਅਤੇ ਸ਼ਹੀਦ  ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਕਿਰਤ ਦੀ ਲਹਿਰ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ ਜਾਣਗੇ ਅਤੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਵੇਗਾ। 

Labour-Day
Labour Day: ਮੁਲਾਜ਼ਮਾਂ-ਮਜ਼ਦੂਰਾਂ ਅਤੇ ਪੈਨਸ਼ਨਰਾਂ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ; ਜਾਣੋ ਕੌਮਾਂਤਰੀ ਮਜ਼ਦੂਰ ਨੂੰ ਲੈ ਕੇ ਕੀ ਹੈ ਖ਼ਾਸ ਪਲਾਨ?

ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਰਾਮ ਸਿੰਘ, ਪਰਮਜੀਤ ਸਿੰਘ, ਜਗਦੀਸ਼ ਸਿੰਘ, ਚਮਕੌਰ ਸਿੰਘ, ਰਾਮ ਕਿਸ਼ੋਰ, ਸਿਮਰਨਜੀਤ ਕੌਰ, ਸੁਖਜੀਤ ਕੌਰ, ਸਿਮਰਨਪ੍ਰੀਤ ਕੋਰ   ਅਤੇ ਖੇਤ ਮਜ਼ਦੂਰ ਆਗੂ ਮੁਖਤਿਆਰ ਸਿੰਘ ਭਾਣਾ ਆਦਿ ਹਾਜ਼ਰ ਸਨ।

About The Author

Related Posts