8th Class Toppers: ਅੱਠਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਟਾਪਰ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 11000 ਰੁਪਏ ਦੇ ਚੈਕ ਵੰਡੇ

Satinder Mathur  Picture
Published On

8th Class Toppers: (ਗੁਰਪ੍ਰੀਤ ਪੱਕਾ) ਫ਼ਰੀਦਕੋਟ। 

8th Class Toppers
8th Class Toppers: ਅੱਠਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਟਾਪਰ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 11000 ਰੁਪਏ ਦੇ ਚੈਕ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਜਿਕਰਯੋਗ ਹੈ ਜ਼ਿਲ੍ਹੇ ਦੀਆਂ ਅੱਠਵੀਂ ਜਮਾਤੀ ਦੀਆਂ ਵਿਦਿਆਰਥਣਾਂ ਜਿੰਨਾ ’ਚ ਤਮੰਨਾ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਨੇ 600/600 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦੋਂਕਿ ਜਸ਼ਨਦੀਪ ਕੌਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁੱਖੀਆ ਨੇ 598/600 ਅੰਕ ਲੈ ਕੇ ਪੰਜਾਬ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। 

ਇਹ ਵੀ ਪੜ੍ਹੋ: Haryana Congress News: ਹਰਿਆਣਾ ਰਾਜ ਸਭਾ ਚੋਣਾਂ ’ਚ ਕਰਾਸ-ਵੋਟਰਾਂ ਵਿਰੁੱਧ ਕਾਂਗਰਸ ਨੇ ਕੀਤੀ ਵੱਡੀ ਕਾਰਵਾਈ, 5 ਵਿਧਾਇਕਾਂ ਨੂੰ ਕੀਤਾ ਮੁਅੱਤਲ 

ਇਸ ਤੋਂ ਇਲਾਵਾ ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਪੰਜਗਰਾਈ ਕਲਾਂ ਅਤੇ ਮੁਸਕਾਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ, ਢੀਮਾਂਵਾਲੀ ਨੇ 585/600 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਹੀ ਉਨ੍ਹਾਂ ਦੀ ਕਾਮਯਾਬੀ ਦਾ ਅਸਲ ਮੰਤਰ ਹੈ ਅਤੇ ਜ਼ਿਲ੍ਹੇ ਦੇ ਇਹ ਹੋਣਹਾਰ ਵਿਦਿਆਰਥੀ ਹੋਰਨਾਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਵਿਦਿਆਰਥੀ ਉੱਚੀਆਂ ਮੰਜਿਲਾਂ ਤੱਕ ਪਹੁੰਚਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਸ੍ਰੀ ਜਸਬੀਰ ਸਿੰਘ ਜੱਸੀ, ਪ੍ਰਿੰ. ਦੀਪਕ ਕੁਮਾਰ, ਹੈਡ ਮਾਸਟਰ ਰਵਿੰਦਰ ਸਿੰਘ, ਸੋਨੀ ਥਾਪਰ, ਕੁਸਮ ਕਾਲੜਾ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

About The Author

Related Posts