SKM Chandigarh Protest: ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਧਰਨੇ ਲਈ ਫ਼ਰੀਦਕੋਟ ਤੋਂ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ
1 ਸਤੰਬਰ ਨੂੰ ਸਾਰੇ ਕਿਸਾਨ ਆਗੂ ਅਤੇ ਸਾਥੀ ਸਵੇਰੇ 11 ਵਜੇ ਜਗਰਾਓਂ ਦਾਣਾ ਮੰਡੀ ਵਿਖੇ ਇਕੱਠੇ ਹੋਣਗੇ
SKM Chandigarh Protest: (ਗੁਰਪ੍ਰੀਤ ਪੱਕਾ) ਜੈਤੋ। ਭਾਰਤੀ ਕਿਸਾਨ ਯੂਨੀਅਨ ਪੰਜਾਬ, ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ ਸੰਧਵਾਂ ਦੀ ਪ੍ਰਧਾਨਗੀ ਹੇਠ ਸ੍ਰੀ ਗੁਰਦੁਆਰਾ ਗੰਗਸਰ ਸਾਹਿਬ, ਜੈਤੋ ਵਿਖੇ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਕੌਰ ਚੰਦਭਾਨ ਵੱਲੋਂ ਚਲਾਈ ਗਈ।
ਇਹ ਵੀ ਪੜ੍ਹੋ: Drug Smuggler Arrested: ਹੈਰੋਇਨ ਤੇ 9 ਐਮ.ਐਮ. ਪਿਸਟਲ ਸਮੇਤ ਨਸ਼ਾ ਤਸਕਰ ਕਾਬੂ
ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਫ਼ਰੀਦਕੋਟ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਦੱਸਿਆ ਕਿ, ਜਿੱਥੋਂ ਚੰਡੀਗੜ੍ਹ ਲਈ ਰਵਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਧਰਨੇ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਲਈ ਲੰਗਰ ਅਤੇ ਪਾਣੀ ਦਾ ਪ੍ਰਬੰਧ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Drug Smuggler Arrested: ਹੈਰੋਇਨ ਤੇ 9 ਐਮ.ਐਮ. ਪਿਸਟਲ ਸਮੇਤ ਨਸ਼ਾ ਤਸਕਰ ਕਾਬੂ
ਮੀਟਿੰਗ ਵਿੱਚ ਜੈਤੋ ਦੇ ਗ਼ਰੀਬ ਪਰਿਵਾਰ ਦੀ ਲੜਕੀ ਸੰਦੀਪ ਕੌਰ ਦੀ ਮੌਤ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਗਿਆ। ਜਥੇਬੰਦੀ ਵੱਲੋਂ ਸੰਦੀਪ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਸਾਹਮਣੇ ਲਗਾਇਆ ਗਿਆ ਪੱਕਾ ਧਰਨਾ 14 ਦਿਨ ਲਗਾਤਾਰ ਚੱਲਿਆ। ਬਾਅਦ ਵਿੱਚ ਡਾਕਟਰ ਰਾਜੀਵ ਕੁਮਾਰ ਅਤੇ ਮ੍ਰਿਤਕਾ ਦੇ ਪਰਿਵਾਰ ਵਿਚਕਾਰ ਆਪਸੀ ਸਮਝੌਤਾ ਹੋਣ ਤੋਂ ਬਾਅਦ ਜਥੇਬੰਦੀ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਸਹਾਇਕ ਪ੍ਰੈਸ ਸਕੱਤਰ ਭੁਪਿੰਦਰ ਸਿੰਘ ਕੋਠੇ ਮਹਿਲੜ, ਬਲਾਕ ਪ੍ਰਧਾਨ ਫ਼ਰੀਦਕੋਟ ਗੁਰਚਰਨ ਸਿੰਘ ਸਰਾਂ, ਬਲਾਕ ਪ੍ਰਧਾਨ ਕੋਟਕਪੂਰਾ ਗੁਰਪ੍ਰੀਤ ਸਿੰਘ ਕੋਠੇ ਰਾਮਸਰ, ਬਲਾਕ ਪ੍ਰਧਾਨ ਜੈਤੋ ਮੱਖਣ ਸਿੰਘ, ਬਲਾਕ ਫ਼ਰੀਦਕੋਟ ਦੇ ਮੀਤ ਪ੍ਰਧਾਨ ਜਲੋਰ ਸਿੰਘ ਬਰਾੜ, ਪਿੰਡ ਚਹਿਲ ਦੇ ਇਕਾਈ ਪ੍ਰਧਾਨ ਰਾਜਮਹਿੰਦਰ ਸਿੰਘ, ਚਾਨਣ ਸਿੰਘ ਚੰਨਾ ਸੀਨੀਅਰ ਮੀਤ ਪ੍ਰਧਾਨ ਕੋਠੇ ਡੋਡ, ਜਸਵੀਰ ਸਿੰਘ ਚੰਦਭਾਨ ਅਤੇ ਸੁਰੇਸ਼ ਕੁਮਾਰ ਸਹਿਰੀ ਪ੍ਰਧਾਨ ਜੈਤੋ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।