Punjab Threat Alert: ਪੰਜਾਬ ਨੂੰ ਕੰਬਾਉਣ ਦੀ ਧਮਕੀ ਵਾਲੀ ਈਮੇਲ, ਪ੍ਰਸ਼ਾਸਨ ਪੱਬਾਂ ਭਾਰ, ਧਾਰਮਿਕ ਸਥਾਨਾਂ ਤੇ ਸਕੱਤਰੇਤ ਨੂੰ ਧਮਕੀ
ਪੰਜਾਬ ਦੇ 5 ਮੰਦਰਾਂ ਅਤੇ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ (ਹਿੰ.ਸ.)। ਪੰਜਾਬ ਦੇ ਪੰਜ ਪ੍ਰਸਿੱਧ ਮੰਦਰਾਂ ਅਤੇ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਧਮਕੀ ਭਰੀ ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਕਿ ਵੀਰਵਾਰ ਦੁਪਹਿਰ 1:11 ਵਜੇ ਤੋਂ 3:11 ਵਜੇ ਦੇ ਵਿਚਕਾਰ ਧਮਾਕੇ ਕੀਤੇ ਜਾਣਗੇ। ਧਮਕੀ ਵਿੱਚ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ, ਪਠਾਨਕੋਟ ਦੇ ਮੁਕਤੇਸ਼ਵਰ ਮੰਦਰ, ਜਲੰਧਰ ਦੇ ਦੇਵੀ ਤਲਾਬ ਮੰਦਰ, ਬਠਿੰਡਾ ਦੇ ਮਾਈਸਰਖਾਨਾ ਮੰਦਰ ਅਤੇ ਪਟਿਆਲਾ ਦੇ ਕਾਲੀ ਦੇਵੀ ਮੰਦਰ ਦਾ ਨਾਮ ਲਿਆ ਗਿਆ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਈ-ਮੇਲ ਮਿਲਣ ਤੋਂ ਬਾਅਦ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
Read Also : ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਡੋਨਾਲਡ ਟਰੰਪ ਦੇ ਪੁਤਲੇ ਫੂਕੇ
ਮੰਦਰਾਂ ਅਤੇ ਸਕੱਤਰੇਤ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਸਥਾਰਪੂਰਵਕ ਸਰਚ ਆਪ੍ਰੇਸ਼ਨ ਚਲਾਇਆ ਗਿਆ, ਪਰ ਮੁੱਢਲੀ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਪੁਲਿਸ ਅਤੇ ਸਾਈਬਰ ਸੈੱਲ ਦੀਆਂ ਟੀਮਾਂ ਧਮਕੀ ਭਰੀ ਈ-ਮੇਲ ਦੀ ਜਾਂਚ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਈ-ਮੇਲ ਕਿਸ ਆਈਡੀ ਤੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਲੋਕ ਸ਼ਾਮਲ ਹਨ। ਸੁਰੱਖਿਆ ਏਜੰਸੀਆਂ ਇਸ ਈ-ਮੇਲ ਦੀ ਸੱਚਾਈ ਅਤੇ ਇਸ ਦੇ ਸਰੋਤ ਦੀ ਜਾਂਚ ਕਰ ਰਹੀਆਂ ਹਨ।