Punjab

Punjab Weather Update: ਪੰਜਾਬ ’ਚ ਬਦਲਿਆ ਮੌਸਮ, ਮੋਹਾਲੀ-ਪਠਾਨਕੋਟ ’ਚ ਤੇਜ਼ ਮੀਂਹ
Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Mansa Heavy Rain: ਮਾਨਸਾ 'ਚ ਪਿਆ ਭਰਵਾਂ ਮੀਂਹ, ਕਿਸਾਨਾਂ ਦੇ ਚਿਹਰੇ ਖਿੜੇ

ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ 

Satinder Mathur  Picture
Published On

Mansa Heavy Rain:ਮਾਨਸਾ (ਸੱਚ ਕਹੂੰ ਨਿਊਜ਼)। ਮਾਨਸਾ ਇਲਾਕੇ ਵਿਚ ਪਿਛਲੇ ਹਫ਼ਤੇ ਤੋਂ ਲਗਾਤਾਰ ਚੱਲ ਰਹੇ ਟਿਊਬਵੈਲ ਅੱਜ ਸ਼ਾਮ ਨੂੰ ਉਸ ਵੇਲੇ ਬੰਦ ਹੋ ਗਏ, ਜਦੋਂ ਮਾਨਸਾ ਇਲਾਕੇ ਵਿਚ ਤੇਜ਼ ਹਨ੍ਹੇਰੀ ਅਤੇ ਮੀਂਹ ਪਿਆ। ਇਹ ਮੀਂਹ ਭਾਵੇਂ ਕਿਸਾਨਾਂ ਵੱਲੋਂ ਪਹਿਲਾਂ ਛਿੜਕਾ-ਛੰਬਾ ਹੀ ਮੰਨਿਆ ਗਿਆ ਹੈ, ਪਰ ਪਿੱਛੋਂ ਕਈ ਥਾਵਾਂ 'ਤੇ ਪਏ ਮੀਂਹ ਨੇ ਚੰਗਾ ਰੰਗ ਬੰਨ੍ਹ ਦਿੱਤਾ ਅਤੇ ਚਾਰੇ ਪਾਸਿਓ ਠੰਢੀ ਹਵਾ ਦੇ ਬੁੱਲੇ ਆਉਣ ਲੱਗੇ। ਖੇਤਾਂ ਵਿਚ ਡਿੱਗੇ ਅੰਬਰੀ ਪਾਣੀ ਅਤੇ ਠੰਢੀ ਹਵਾ ਕਾਰਨ ਚਾਰ-ਚੁਫੇਰੇ ਫਸਲਾਂ ਟਹਿਕਣ ਲੱਗੀਆਂ। ਬੇਸ਼ੱਕ ਗੜੇ ਵੀ ਡਿੱਗੇ ਹਨ, ਪਰ ਗੜਿਆਂ ਨਾਲ ਕਿੱਧਰੇ ਕੋਈ ਨੁਕਸਾਨ ਵਾਲੀ ਗੱਲ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਮਾਲਵਾ ਪੱਟੀ ਵਿਚ ਲਗਾਤਾਰ ਮੀਂਹ ਨਾ ਪੈਣ ਕਾਰਨ ਭਾਰੀ ਗਰਮੀ ਪੈ ਰਹੀ ਸੀ, ਜਿਸ ਕਾਰਨ ਮੱਚ ਰਹੀਆਂ ਫਸਲਾਂ ਨੂੰ ਬਚਾਉਣ ਲਈ ਕਿਸਾਨ ਡੀਜ਼ਲ ਫੂਕ ਰਹੇ ਸਨ। ਇਸ ਮੀਂਹ ਨੇ ਕਿਸਾਨਾਂ ਦਾ ਇੱਕ ਵਾਰ ਸੀਨਾ ਠਾਰ ਦਿੱਤਾ ਹੈ।

ਇਹ ਵੀ ਪੜ੍ਹੋ: BJP Leader Attacked Gurdaspur: ਗੁਰਦਾਸਪੁਰ 'ਚ ਭਾਜਪਾ ਆਗੂ 'ਤੇ ਹਮਲਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ਼ ਕੇਂਦਰ ਦੇ ਸੇਵਾ ਮੁਕਤ ਵਿਗਿਆਨੀ ਡਾ. ਜੀਐਸ ਰੋਮਾਣਾ ਨੇ ਇਸ ਮੀਂਹ ਨੂੰ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਲਈ ਸ਼ੁਭ-ਸ਼ੁਰੂਆਤ ਆਖਦਿਆਂ ਕਿਹਾ ਕਿ ਹੁਣ ਪੈਲੀ ਮੱਚਣ ਤੋਂ ਰੁਕ ਜਾਵੇਗੀ ਅਤੇ ਕੱਲ੍ਹ ਤੱਕ ਹੀ ਉਹ ਵੱਧਣ ਵਾਲੇ ਪਾਸੇ ਚਾਲੇ ਪਾ ਲਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਡੀਜ਼ਲ ਅਤੇ ਬਿਜਲੀ ਦੇ ਰੂਪ ਵਿਚ ਮੱਚਣ ਵਾਲਾ ਲੱਖਾਂ ਰੁਪਏ ਦਾ ਫਾਈਦਾ ਹੋ ਗਿਆ ਹੈ।

 

About The Author

Related Posts