Punjab News: ਸ਼ਹੀਦ ਏਐੱਸਆਈ ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਸਹਾਇਤਾ: ਮੁੱਖ ਮੰਤਰੀ ਭਗਵੰਤ ਮਾਨ

ਸ਼ਹੀਦ ਹੋਏ ਏ.ਐੱਸ.ਆਈ. ਇਕਬਾਲ ਸਿੰਘ ਦੀ ਬਹਾਦਰੀ ਤੇ ਹੌਸਲੇ ਨੂੰ ਸਲਾਮ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਡਿਊਟੀ ਦੌਰਾਨ ਸ਼ਹੀਦ ਹੋਏ ਏ.ਐੱਸ.ਆਈ. ਇਕਬਾਲ ਸਿੰਘ ਦੀ ਬਹਾਦਰੀ ਅਤੇ ਹੌਸਲੇ ਨੂੰ ਸਲਾਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ ਵੀ ਪਰਿਵਾਰ ਨੂੰ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਸਾਂਝੀ ਕੀਤੀ ਪੋਸਟ ਰਾਹੀਂ ਦਿੱਤੀ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਏ.ਐੱਸ.ਆਈ. ਇਕਬਾਲ ਸਿੰਘ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ ਹੈ। ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਲਈ ਵਚਨਬੱਧ ਹੈ।

Read Also : ਨਵਰਾਤਰੀ ਦੇ ਤੀਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।

About The Author

Related Posts