Farmer Protest: ਕਿਸਾਨਾਂ ਨੇ ਰੋਸ ਮਾਰਚ ਕਰਕੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ

ਬਲਾਕ ਦੇ ਆਗੂ ਸੁਖਪਾਲ ਸਿੰਘ ਮਾਨਕ ਕਣਕਵਾਲ ਦੀ ਅਗਵਾਈ ਹੇਠ ਸ਼ਹਿਰ ਸਨਾਮ 'ਚ ਰੋਸ ਮਾਰਚ

Ravinder Sharma Picture
Published On

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਨਾਮ ਬਲਾਕ ਵੱਲੋਂ ਅੱਜ ਬਲਾਕ ਦੇ ਆਗੂ ਸੁਖਪਾਲ ਸਿੰਘ ਮਾਨਕ ਕਣਕਵਾਲ ਦੀ ਅਗਵਾਈ ਹੇਠ ਸ਼ਹਿਰ ਸਨਾਮ 'ਚ ਰੋਸ ਮਾਰਚ ਕਰਕੇ ਐੱਸਡੀਐੱਮ ਸੁਨਾਮ ਨੂੰ ਮੰਗ ਪੱਤਰ ਦਿੱਤਾ ਗਿਆ।

ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦਾ ਮੰਗ ਪੱਤਰ ਐਸਕੇਐਮ ਦੇ ਸੱਦੇ ਤੇ ਦਿੱਤਾ ਗਿਆ ਅੱਜ ਦੇ ਮੰਗ ਪੱਤਰ ਦੀਆਂ ਮੁੱਖ ਮੰਗਾਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਲੈਂਡ ਪੋਲਿੰਗ ਨੀਤੀ ਰੱਦ ਕੀਤੀ ਜਾਵੇ, ਐਮਐਸਪੀ ਦੀ ਗਰੰਟੀ ਕੀਤੀ ਜਾਵੇ ਅਤੇ ਸਮੁੱਚੇ ਕਿਸਾਨਾਂ ਮਜ਼ਦੂਰਾਂ ਦਾ ਟੋਟਲ ਕਰਜ਼ਾ ਮਾਫ ਕੀਤਾ ਜਾਵੇ। 

Read Also : ਡਿੱਗਿਆ ਪਰਸ ਮੋੜ ਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ

ਅੱਜ ਦੇ ਧਰਨੇ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। 
ਇਸ ਮੌਕੇ ਪਾਲ ਸਿੰਘ ਦੌਲੇਵਾਲਾ, ਜਾਦਵਿੰਦਰ ਸਿੰਘ ਚੱਠੇ ਨਕਟੇ, ਜੀਤ ਸਿੰਘ ਗੰਢੂਆਂ, ਬਲਜੀਤ ਸਿੰਘ ਮਾਡਲ ਟਾਉਨ ਅਤੇ ਸਮੂਹ ਪਿੰਡਾਂ ਦੀਆਂ ਇਕਾਈਆਂ ਹਾਜ਼ਰ ਸਨ।

About The Author

Related Posts