ਫ਼ਰੀਦਕੋਟ ’ਚ 21 ਤੋਂ 23 ਸਤੰਬਰ ਤੱਕ ਲੱਗੇਗਾ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ

ਪੰਜਾਬ ਭਰ ਦੇ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਦੀ ਵਿਧਾਇਕ ਸੇਖੋਂ ਵੱਲੋਂ ਅਪੀਲ

Satinder Mathur  Picture
Published On

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਵਿੱਚ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ 21 ਤੋਂ 23 ਸਤੰਬਰ 2026 ਤੱਕ ਸਾਦਿਕ ਰੋਡ ਸਥਿਤ ਦਾਣਾ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਭਰ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮੇਲੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

ਵਿਧਾਇਕ ਸੇਖੋਂ ਨੇ ਦੱਸਿਆ ਕਿ ਮੇਲੇ ਦਾ ਮੁੱਖ ਸਮਾਗਮ 23 ਸਤੰਬਰ ਨੂੰ ਹੋਵੇਗਾ, ਜਿਸ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਾ ਕਿਸਾਨਾਂ ਲਈ ਆਧੁਨਿਕ ਖੇਤੀ ਤਕਨੀਕਾਂ, ਨਵੀਂ ਮਸ਼ੀਨਰੀ, ਫਸਲੀ ਵਿਭਿੰਨਤਾ, ਸਰਕਾਰੀ ਸਕੀਮਾਂ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮਹੱਤਵਪੂਰਨ ਮੰਚ ਸਾਬਤ ਹੋਵੇਗਾ। ਮੇਲੇ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਨਾਲ ਸਿੱਧਾ ਵਿਚਾਰ-ਵਟਾਂਦਰਾ ਕਰਨ ਅਤੇ ਨਵੀਆਂ ਤਕਨੀਕਾਂ ਤੇ ਤਜਰਬਿਆਂ ਬਾਰੇ ਜਾਣਨ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ: EPF Wage Ceiling Hike: ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ : ਈਪੀਐਫਓ ’ਚ ਤਨਖਾਹ ਸੀਮਾ ਵਧਾ ਕੇ 25 ਹਜ਼ਾਰ ਕੀਤੀ ਗਈ, 51 ਲੱਖ ਕਰਮਚਾਰੀਆਂ ਨੂੰ ਮਿਲੇਗਾ ਫਾਇਦਾ

ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਮੱਝਾਂ, ਗਾਵਾਂ ਅਤੇ ਘੋੜਿਆਂ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਸਰਕਾਰੀ ਸਕੀਮਾਂ, ਪਸ਼ੂ ਸਿਹਤ ਸੰਭਾਲ, ਡੇਅਰੀ ਵਿਕਾਸ, ਆਧੁਨਿਕ ਖੇਤੀ ਅਤੇ ਪਸ਼ੂ ਪਾਲਣ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ। ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਪਣੇ ਵੱਧ ਤੋਂ ਵੱਧ ਪਸ਼ੂਆਂ ਸਮੇਤ ਮੇਲੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ। 

About The Author

Related Posts