Patiala Paneer Seizure: ਪਟਿਆਲਾ ’ਚ ਫੂਡ ਸੇਫਟੀ ਟੀਮ ਦੀ ਕਾਰਵਾਈ, 1.25 ਕੁਇੰਟਲ ਪਨੀਰ ਜ਼ਬਤ

ਸਮੂਹ ਫੂਡ ਕਾਰੋਬਾਰੀ ਉਚਿੱਤ ਮਾਪਦੰਡਾਂ ਨੂੰ ਕਾਇਮ ਰੱਖਣ : ਡੀਐਚਓ ਗੁਰਪ੍ਰੀਤ ਕੌਰ

Satinder Mathur  Picture
Published On

Patiala Paneer Seizure: (ਖੁਸ਼ਵੀਰ ਸਿੰਘ ਤੂਰ) ਪਟਿਆਲਾ।  ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਸੁਰੱਖਿਆ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਤੜਕਸਾਰ ਪਿੰਡ ਛਤੈੜਾ ਵਿਖੇ ਸਥਿਤ ਪੰਜਾਬ ਮਿਲਕ ਡੇਅਰੀ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਡੇਅਰੀ ਦੇ ਅਹਾਤੇ ਵਿੱਚ ਲਗਭਗ 1.25 ਕੁਇੰਟਲ ਪਨੀਰ ਪਾਇਆ ਗਿਆ।

ਇਹ ਵੀ ਪੜ੍ਹੋ: BSF Punjab News: ਬੀਐੱਸਐੱਫ ਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ, ਪਿਸਤੌਲ ਤੇ 3 ਜ਼ਿੰਦਾ ਕਾਰਤੂਸ ਬਰਾਮਦ

ਪਨੀਰ ਦਾ ਇੱਕ ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜਿਆ ਗਿਆ। ਸ਼ੱਕ ਦੇ ਆਧਾਰ ’ਤੇ ਬਾਕੀ ਸਟਾਕ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਲਾਗੂ ਉਪਬੰਧਾਂ ਅਨੁਸਾਰ ਅਗਲੀ ਕਾਰਵਾਈ ਤੱਕ ਜ਼ਬਤ ਕਰ ਲਿਆ ਗਿਆ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਤੋਂ ਬਾਅਦ ਫੂਡ ਸੇਫਟੀ ਟੀਮ ਵੱਲੋਂ ਸਮਾਣਾ ਸ਼ਹਿਰ ਵਿਖੇ ਵੱਖ-ਵੱਖ ਥਾਵਾਂ ’ਤੇ ਜਾਂਚ ਕੀਤੀ ਗਈ, ਜਿੱਥੋਂ ਪਨੀਰ ਦੇ ਤਿੰਨ ਅਤੇ ਘਿਓ ਦਾ ਇੱਕ ਸੈਂਪਲ ਲਿਆ ਗਿਆ। ਇਸ ਤਰ੍ਹਾਂ ਕੁੱਲ ਪੰਜ ਸੈਂਪਲ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਗਏ ਹਨ, ਤਾਂ ਜੋ ਇਨ੍ਹਾਂ ਦੀ ਗੁਣਵੱਤਾ ਅਤੇ ਸੁਰੱਖਿਆ ਦੀ ਜਾਂਚ ਕੀਤੀ ਜਾ ਸਕੇ। ਫੂਡ ਸੇਫਟੀ ਵਿਭਾਗ ਨੇ ਦੁਹਰਾਇਆ ਕਿ ਆਮ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਖੁਰਾਕ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਵਿਭਾਗ ਵੱਲੋਂ ਜਾਂਚ ਅਤੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਲੈਬਾਰਟਰੀ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਵਿਭਾਗ ਨੇ ਸਮੂਹ ਫੂਡ ਬਿਜ਼ਨਸ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਦੇ ਉੱਚਿਤ ਮਾਪਦੰਡਾਂ ਨੂੰ ਕਾਇਮ ਰੱਖਣ, ਖੁਰਾਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਖਪਤਕਾਰਾਂ ਨੂੰ ਸਿਰਫ਼ ਸੁਰੱਖਿਅਤ ਤੇ ਮਿਆਰੀ ਖੁਰਾਕੀ ਪਦਾਰਥ ਹੀ ਮੁਹੱਈਆ ਕਰਵਾਉਣ।

 

About The Author

Related Posts