Malerkotla News: ਮਾਲੇਰਕੋਟਲਾ ਹਲਕੇ ਦੇ ਲੋਕਾਂ ਨੂੰ ਮਿਲੀ ਖੁਸ਼ਖਬਰੀ, ਲੰਮੇ ਸਮੇਂ ਤੋਂ ਲਟਕਦੀ ਹੋਈ ਮੰਗ ਪੂਰੀ : ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਮਾਲੇਰਕੋਟਲਾ-ਜਰਗ-ਖੰਨਾ ਸੜਕ ਦੇ ਨਿਰਮਾਣ ਨੂੰ 'ਇਨ-ਪ੍ਰਿੰਸੀਪਲ' ਮਨਜ਼ੂਰੀ

Satinder Mathur  Picture
Published On

Malerkotla News: ਅਹਿਮਦਗੜ੍ਹ/ਮਾਲੇਰਕੋਟਲਾ,(ਗੁਰਤੇਜ ਜੋਸ਼ੀ)। ਮਾਲੇਰਕੋਟਲਾ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵੱਡੀ ਰਾਹਤ ਮਿਲੀ ਹੈ। ਮਾਲੇਰਕੋਟਲਾ-ਜਰਗ-ਖੰਨਾ ਸੜਕ (ਮਾਲੇਰਕੋਟਲਾ-ਜੋੜੇ ਪੁਲ) ਦੇ ਨਿਰਮਾਣ ਅਤੇ ਸੁਧਾਰ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਵੱਲੋਂ 'ਇਨ-ਪ੍ਰਿੰਸੀਪਲ' ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਾਜੈਕਟ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਲਗਾਤਾਰ ਯਤਨਾਂ ਸਦਕਾ ਮਨਜ਼ੂਰ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕਰੀਬ 66.28 ਕਰੋੜ ਰੁਪਏ ਦੀ ਲਾਗਤ ਨਾਲ 18.5 ਕਿਲੋਮੀਟਰ ਲੰਬੀ ਇਸ ਸੜਕ ਨੂੰ ਮੌਜ਼ੂਦਾ 18 ਫੁੱਟ ਤੋਂ ਵਧਾ ਕੇ 33 ਫੁੱਟ ਚੌੜਾ ਕੀਤਾ ਜਾਵੇਗਾ। ਇਸ ਨਾਲ ਮਾਲੇਰਕੋਟਲਾ, ਜਰਗ, ਖੰਨਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।

ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂਂ ਮੁੱਖ ਮੰਗ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਲੋੜ ਨੂੰ ਸਮਝਦਿਆਂ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਕੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਚੌੜੀ ਹੋਣ ਨਾਲ ਆਵਾਜਾਈ ਹੋਰ ਸੁਚਾਰੂ ਬਣੇਗੀ, ਸੜਕ ਹਾਦਸਿਆਂ ਦੀ ਸੰਭਾਵਨਾ ਘਟੇਗੀ ਅਤੇ ਇਲਾਕੇ ਦੇ ਵਪਾਰਕ ਤੇ ਆਰਥਿਕ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਰਹੀ ਹੈ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। 

About The Author

Related Posts