Punjab
Maharishi Valmiki Jayanti: ਪੰਜਾਬ ਦੇ ਰਾਜਪਾਲ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਦੀ ਦਿੱਤੀ ਵਧਾਈ
ਲੋਕ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ
Maharishi Valmiki Jayanti: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮਹਾਰਿਸ਼ੀ ਵਾਲਮੀਕਿ ਜੀ ਨੂੰ ਮਹਾਨ ਰਿਸ਼ੀ ਅਤੇ ਕਵੀ ਦੱਸਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮਹਾਨ ਕਾਰਜਾਂ ਰਾਹੀਂ ਸ਼ਾਂਤੀ ਅਤੇ ਨੈਤਿਕਤਾ ਵਰਗੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਸਿੱਖਿਆ ਦਿੱਤੀ, ਜੋ ਅੱਜ ਵੀ ਸਮਾਜ ਲਈ ਪ੍ਰਸੰਗਿਕ ਹਨ। ਰਾਜਪਾਲ ਨੇ ਇਹ ਵੀ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦੁਆਰਾ ਰਚਿਤ ਪਵਿੱਤਰ ਮਹਾਂਕਾਵਿ ਰਾਮਾਇਣ ਇੱਕ ਆਦਰਸ਼ ਅਤੇ ਨੇਕ ਜੀਵਨ, ਵਿਸ਼ਵਵਿਆਪੀ ਮਾਨਵਵਾਦ ਅਤੇ ਮਾਨਵਤਾ ਦੀ ਏਕਤਾ ਲਈ ਰਾਹ ਪੱਧਰਾ ਕਰਦੀ ਹੈ।
ਇਹ ਵੀ ਪੜ੍ਹੋ: Rahul Gandhi News: ਰਾਹੁਲ ਗਾਂਧੀ ਬਰੀ, ਜਾਣੋ ਕਿਸ ਕੇਸ ’ਤੇ ਆਇਆ ਅੱਜ ਫ਼ੈਸਲਾ, ਸੁਣਵਾਈ ਤੋਂ ਪਹਿਲਾਂ ਹਾਦਸਾ
ਉਨ੍ਹਾਂ ਕਿਹਾ ਕਿ ਸਮਾਜ ਸੁਧਾਰਕ ਅਤੇ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਵਜੋਂ ਸਮਾਜਿਕ ਨਿਆਂ, ਸਮਾਨਤਾ ਅਤੇ ਹੇਠਲੇ ਵਰਗਾਂ ਦੀ ਮੁਕਤੀ ਦੇ ਸੰਕਲਪ 'ਤੇ ਜ਼ੋਰ ਦੇਣ ਲਈ ਮਹਾਰਿਸ਼ੀ ਵਾਲਮੀਕਿ ਜੀ ਦੇ ਬੇਮਿਸਾਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜਿਕ-ਆਰਥਿਕ ਸਸ਼ਕਤੀਕਰਨ ਲਈ ਖੜ੍ਹੇ ਹੋਣ ਦੀ ਅਪੀਲ ਕੀਤੀ।

Comments