ਨਹੀਂ ਰਹੇ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ

Sach Kahoon Punjabi Desk Picture
Published On

ਨਹੀਂ ਰਹੇ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ

ਚੰਡੀਗੜ੍ਹ : ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਟ੍ਰਿਪਲ ਓਲੰਪਿਕ ਗੋਲਡ ਮੈਡਲਿਸਟ ਤੇ ਵਿਸ਼ਵ ਕੱਪ ਜੇਤੂ ਟੀਮ ਦੇ ਕੋਚ ਰਹੇ ਬਲਬੀਰ ਸਿੰਘ ਸੀਨੀਅਰ ਨੇ ਅੱਜ ਸਵੇਰੇ 6 ਵਜੇ ਆਖ਼ਰੀ ਸਾਹ ਲਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਦੋਹਤੇ ਕਬੀਰ ਸਿੰਘ ਨੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਉਹ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਸਨ। ਅੱਠ ਮਈ ਨੂੰ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਹੋਣ ਦੀ ਵਜ੍ਹਾ ਨਾਲ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਆਪਣੇ ਪਿੱਛੇ ਇੱਕ ਪੁੱਤਰ ਤੇ ਧੀ ਛੱਡ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts