Anti Tobacco Campaign: ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ

ਦੁਕਾਨਦਾਰਾਂ ਨੂੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ

Satinder Mathur  Picture
Published On

Anti Tobacco Campaign: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ, ਜਿਸ ਵਿੱਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ ਵੱਲੋਂ ਸਰਹਿੰਦ ਵਿੱਚ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ। 

ਇਹ ਵੀ ਪੜ੍ਹੋ: Desh Bhagat University: ਵਿਸ਼ਵ ਪੱਧਰ ’ਤੇ ਚਮਕੀ ਦੇਸ਼ ਭਗਤ ਯੂਨੀਵਰਸਿਟੀ, ਅਕਾਦਮਿਕ ਖੇਤਰ ’ਚ ਮੋਹਰੀ ਬਣੀ

ਇਸ ਚੈਕਿੰਗ ਦੌਰਾਨ ਟੀਮ ਵੱਲੋਂ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 06 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਕਾਨੂੰਨੀ ਅਪਰਾਧ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਭਵਿੱਖ ਵਿੱਚ ਅਜਿਹਾ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰੂਪ ਵਿੱਚ ਤੰਬਾਕੂ ਦੀ ਵਰਤੋਂ ਕਰਨਾ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਮੂੰਹ, ਗਲੇ, ਫੇਫੜਿਆਂ ਅਤੇ ਸਰੀਰ ਦੇ ਹੋਰ ਅੰਗਾਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ।

ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣ, ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ, ਸਿਗਰਟ ਅਤੇ ਤੰਬਾਕੂ ਦੀਆਂ ਡੱਬੀਆਂ ’ਤੇ 80 ਪ੍ਰਤੀਸ਼ਤ ਹਿੱਸੇ ’ਤੇ ਪਿਕਚੋਰੀਅਲ ਵਾਰਨਿੰਗ ਤੋਂ ਬਿਨਾਂ ਵੇਚਣ, ਇਲੈਕਟਰੋਨਿਕ ਸਿਗਰਟ ਅਤੇ ਹੋਰ ਪਾਬੰਦੀਸ਼ੁਦਾ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ, ਤੰਬਾਕੂ ਪਦਾਰਥਾਂ ਨੂੰ ਪ੍ਰਦਰਸ਼ਿਤ ਕਰਨ ਆਦਿ ਦੀ ਮਨਾਹੀ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ / ਦੁਕਾਨਦਾਰ ਦਾ ਮੌਕੇ ’ਤੇ ਚਲਾਨ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ।

Comments

Post Your Comment

About The Author

Related Posts