Punjab Police Anti Drug Drive: ਅਹਿਮਦਗੜ੍ਹ ’ਚ ਨਸ਼ਾ ਤਸਕਰੀ ਦੇ ਮੁਲਜ਼ਮ ਦਾ ਘਰ ਢਾਹਿਆ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ, ਭਾਰੀ ਪੁਲਿਸ ਬਲ ਰਿਹਾ ਤਾਇਨਾਤ

Satinder Mathur  Picture
Published On

Punjab Police Anti Drug Drive: ਅਹਿਮਦਗੜ੍ਹ/ਮਾਲੇਰਕੋਟਲ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਨੇ ਅਹਿਮਦਗੜ੍ਹ ਦੇ ਵਾਰਡ ਨੰਬਰ 4 ’ਚ ਨਸ਼ਾ ਤਸਕਰੀ ਦੇ ਇੱਕ ਮੁਲਜ਼ਮ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਕੀਤੀ। ਪੁਲਿਸ ਅਨੁਸਾਰ ਇਹ ਕਾਰਵਾਈ ਜਾਇਦਾਦ ਦੀ ਮਾਲਕੀ ਅਤੇ ਸਬੰਧਤ ਰਿਕਾਰਡ ਦੀ ਪੜਤਾਲ ਕਰਨ ਅਤੇ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਲੈਣ ਤੋਂ ਬਾਅਦ ਕਾਨੂੰਨ ਅਨੁਸਾਰ ਕੀਤੀ ਗਈ।

ਇਹ ਵੀ ਪੜ੍ਹੋ: Hoshiarpur Crime News: ਹੁਸ਼ਿਆਰਪੁਰ ’ਚ ਪਿਓ ਨੇ 17 ਸਾਲਾ ਧੀ ਦਾ ਕਿਰਪਾਨ ਨਾਲ ਕਤਲ ਕੀਤਾ, ਵਾਰਦਾਤ ਮਗਰੋਂ ਫ਼ਰਾਰ

ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਦੀ ਪਛਾਣ ਸਲੀਮ ਪੁੱਤਰ ਗਾਮਾ, ਵਾਸੀ ਵਾਰਡ ਨੰਬਰ 4, ਅਹਿਮਦਗੜ੍ਹ ਵਜੋਂ ਹੋਈ ਹੈ। ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਖ਼ਿਲਾਫ਼ ਦੋ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਸਾਲ 2017 ਵਿੱਚ ਥਾਣਾ ਜੀ.ਆਰ.ਪੀ. ਸੰਗਰੂਰ ਵਿਖੇ ਰੇਲਵੇ ਐਕਟ ਤਹਿਤ ਦਰਜ ਕੀਤਾ ਗਿਆ ਸੀ, ਜਦੋਂਕਿ ਦੂਜਾ ਮਾਮਲਾ 4 ਸਤੰਬਰ 2026 ਨੂੰ ਥਾਣਾ ਸਿਟੀ ਅਹਿਮਦਗੜ੍ਹ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 22 ਤਹਿਤ ਦਰਜ ਹੋਇਆ ਸੀ। ਇਸ ਮਾਮਲੇ ’ਚ ਪੁਲਿਸ ਵੱਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਜ਼ਿਕਰ ਕੀਤਾ ਗਿਆ ਹੈ।

ਐੱਸ.ਐੱਸ.ਪੀ. ਖੱਖ ਨੇ ਕਿਹਾ ਕਿ ਨਸ਼ਾ ਤਸਕਰੀ ਕਾਰਨ ਕਈ ਪਰਿਵਾਰਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਦੀ ਲੜਾਈ ਨਸ਼ਿਆਂ ਅਤੇ ਇਨ੍ਹਾਂ ਦੇ ਕਾਰੋਬਾਰ ’ਚ ਸ਼ਾਮਲ ਲੋਕਾਂ ਵਿਰੁੱਧ ਹੈ, ਨਾ ਕਿ ਪਰਿਵਾਰ ਦੇ ਬੇਕਸੂਰ ਮੈਂਬਰਾਂ ਵਿਰੁੱਧ।

ਉਨ੍ਹਾਂ ਨਸ਼ਿਆਂ ਦੀ ਵਿਕਰੀ ਸਬੰਧੀ ਜਾਣਕਾਰੀ ਦੇਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਨੇੜਲੇ ਪੁਲਿਸ ਥਾਣੇ ਜਾਂ ਸੇਫ਼ ਪੰਜਾਬ ਹੈਲਪਲਾਈਨ ਨੰਬਰ 9779-100-200 ’ਤੇ ਸੂਚਨਾ ਦੇ ਸਕਦਾ ਹੈ। ਪੁਲਿਸ ਅਨੁਸਾਰ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਕਾਰਵਾਈ ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਇਸ ਦੌਰਾਨ ਐੱਸ.ਪੀ. (ਡੀ) ਰਮਨਦੀਪ ਸਿੰਘ ਭੁੱਲਰ, ਡੀ.ਐੱਸ.ਪੀ. ਅਹਿਮਦਗੜ੍ਹ ਇੰਦਰਪਾਲ ਸਿੰਘ ਚੌਹਾਨ ਅਤੇ ਥਾਣਾ ਸਿਟੀ ਅਹਿਮਦਗੜ੍ਹ ਦੇ ਐੱਸ.ਐੱਚ.ਓ. ਐੱਸ.ਆਈ. ਬਲੌਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਮੌਜ਼ੂਦ ਰਹੀ। 


Comments

Post Your Comment

About The Author

Related Posts