Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Bathinda News: ਪੰਚਾਇਤ ਬੱਲ੍ਹੋ ਦੀ ਪਹਿਲਕਦਮੀ, ਸਿੱਧੀ ਬਿਜਾਈ ਅਤੇ ਬਦਲਵੀਆਂ ਫਸਲਾਂ ’ਤੇ ਮਿਲੇਗਾ ਇਨਾਮ

ਤਰਨਜੋਤ ਵੈੱਲਫੇਅਰ ਸੁਸਾਇਟੀ ਸਕੀਮ ਦੇ ਲਾਭ ਲਈ ਦੇਵੇਗੀ ਦਾਨ

Ravinder Sharma Picture
Published On

ਬਠਿੰਡਾ (ਸੁਖਜੀਤ ਮਾਨ)। ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਗ੍ਰਾਮ ਪੰਚਾਇਤ ਬੱਲ੍ਹੋ ਨੇ ਤਰਨਜੋਤ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ‘ਪਾਣੀ ਬਚਾਓ­ ਮਾਣ ਪਾਓ’ ਸਕੀਮ ਲਾਗੂ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਸਰਪੰਚ ਅਮਰਜੀਤ ਕੌਰ ਨੇ ਸੰਸਥਾ ਨਾਲ ਸਾਂਝੇ ਰੂਪ ’ਚ ਮੀਟਿੰਗ ਕਰਕੇ ਐਲਾਨ ਕੀਤਾ ਕਿ ਪਿੰਡ ਦੇ ਜੋ ਕਿਸਾਨ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਤੋਂ ਇਲਾਵਾ ਝੋਨੇ ਦੀ ਜਗ੍ਹਾ ਹੋਰ ਬਦਲਵੀਆਂ ਫਸਲਾਂ ਦੀ ਬਿਜਾਈ ਕਰਨਗੇ ਉਨ੍ਹਾਂ ਕਿਸਾਨਾਂ ਨੂੰ ਪੰਚਾਇਤ ਤਰਨਜੋਤ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਾਣ ਭੇਟਾ ਦੇਵੇਗੀ।

ਤਰਨਜੋਤ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਤੇ ਸਮਾਜ ਸੇਵੀ ਗੁਰਮੀਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਦਾ ਮਕਸਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਇਹਨਾਂ ਲੋਕ ਪੱਖੀ ਤੇ ਵਾਤਾਵਰਨ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਕਾਮਯਾਬ ਕਰਨਾ ਹੈ। ਸਰਕਾਰ ਵੱਲੋਂ ਮਿਲਣ ਵਾਲੀ ਰਾਸ਼ੀ ਤੇ ਸਬਸਿਡੀਆ ਤੋਂ ਇਲਾਵਾ ਉਨ੍ਹਾਂ ਦੀ ਪੰਚਾਇਤ ਤੇ ਤਰਨਜੋਤ ਵੈਲਫੇਅਰ ਸੁਸਾਇਟੀ ਵੱਲੋਂ ਦਿੱਤੀ ਜਾਣ ਵਾਲੀ ਮਾਣ ਭੇਟਾ ਕਿਸਾਨਾਂ ਦੀ ਹੌਂਸਲਾ ਅਫਜਾਈ ਲਈ ਇੱਕ ਨਿਮਾਣੀ ਜਿਹੀ ਕੋਸ਼ਿਸ਼ ਹੈ।

Read Also : ਪੰਜ ਖੁਸ਼ਕਿਸਮਤ ਪਾਠਕਾਂ ਨੇ ਜਿੱਤੇ ਲੈਪਟਾਪ, ਸੱਚ ਕਹੂੰ ਸਰਕੂਲੇਸ਼ਨ ਸਕੀਮ 1 ਜਨਵਰੀ ਤੋਂ 30 ਜੂਨ, 2026 ਦਾ ਕੱਢਿਆ ਡਰਾਅ

ਸਰਪੰਚ ਅਮਰਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦਾ ਲਾਭ ਦੇ ਰਹੀ ਹੈ ਉਥੇ ਹੀ ਹੁਣ ਇਸ ਸਕੀਮ ਦਾ ਪਿੰਡ ਬੱਲ੍ਹੋ ਦੇ ਕਿਸਾਨਾਂ ਨੂੰ ਦੋਹਰਾ ਲਾਭ ਮਿਲੇਗਾ।  ਉਹਨਾਂ ਕਿਹਾ ਕਿ ਇਸ ਸਕੀਮ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਜਾਣੂੰ ਕਰਵਾਇਆ ਗਿਆ ਹੈ। 

ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਪਿੰਡ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਜਾਂ ਹੋਰ ਬਦਲਵੀਆਂ ਫਸਲਾਂ ਦੀ ਬਿਜਾਦ ਕਰਨਗੇ ਉਹਨਾਂ ਕਿਸਾਨਾਂ ਦੇ ਨਾਂਅ ਸਰਪੰਚ ਕੋਲ ਲਿਖੇ ਜਾਣਗੇ। ਦੱਸਣਯੋਗ ਹੈ ਕਿ ਗ੍ਰਾਮ ਪੰਚਾਇਤ ਤੇ ਸੰਸਥਾ ਪਿਛਲੇ ਕਈ ਸਾਲਾਂ ਤੋ ਝੋਨੇ ਦੇ ਫਸਲੀ ਚੱਕਰ ’ਚੋਂ ਕਿਸਾਨਾਂ ਨੂੰ ਕੱਢਣ ਲਈ ਤੇ ਵਾਤਾਵਰਨ ਦੀ ਸਾਭ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕਰਦੀ ਆ ਰਹੀ ਹੈ। ਸਕੀਮ ਦਾ ਅਗਾਜ਼ ਕਰਨ ਸਮੇਂ ਪੰਚ ਹਾਕਮ ਸਿੰਘ, ਹਰਬੰਸ ਸਿੰਘ, ਜਗਸੀਰ ਸਿੰਘ, ਕਰਮਜੀਤ ਸਿੰਘ, ਪਰਮਜੀਤ ਕੌਰ, ਰਾਜਵੀਰ ਕੌਰ, ਹਰਵਿੰਦਰ ਕੌਰ, ਰੇਸ਼ਮ ਸਿੰਘ, ਸਾਹੂ ਸਿੰਘ, ਅਵਤਾਰ ਸਿੰਘ ਨੰਬਰਦਾਰ ਤੇ ਕੇਵਲ ਸਿੰਘ ਸਾਬਕਾ ਪ੍ਰਧਾਨ ਹਾਜ਼ਰ ਸਨ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts