National Press Day: ਪੱਤਰਕਾਰ ਭਾਈਚਾਰੇ ਨੇ ਮਨਾਇਆ ਕੌਮੀ ਪ੍ਰੈਸ ਦਿਵਸ

ਜ਼ਿਲ੍ਹੇ ਦੇ ਸਭ ਤੋਂ ਬਜ਼ੁਰਗ ਪੱਤਰਕਾਰ ਰਾਮ ਸਰਨ ਸੂਦ ਦਾ ਵਿਸ਼ੇਸ਼ ਸਨਮਾਨ ਕੀਤਾ

Satinder Mathur  Picture
Published On

National Press Day: (ਅਨਿਲ ਲੁਟਾਵਾ) ਅਮਲੋਹ। ਪੱਤਰਕਾਰ ਭਾਈਚਾਰੇ ਵੱਲੋਂ ਕੌਮੀ ਪ੍ਰੈਸ ਦਿਵਸ ਇੱਥੇ ਗੋਲਡ ਸਵੀਟਸ ਵਿਖੇ ਜਸਵੰਤ ਸਿੰਘ ਗੋਲਡ ਦੀ ਅਗਵਾਈ ਹੇਠ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਪਲੇਟਫਾਰਮ ਉੱਪਰ ਇਕੱਠੇ ਹੋਣ ਦੀ ਵੀ ਅਪੀਲ ਕੀਤੀ।
    ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੱਤਰਕਾਰ ਭਾਈਚਾਰੇ ਦੀ ਪੈਨਸ਼ਨ ਰਾਸ਼ੀ 25 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ ਅਤੇ ਇਹ ਸਹੂਲਤ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਵੀ ਦਿੱਤੀ ਜਾਵੇ। ਇੱਕ ਮਤੇ ਵਿੱਚ ਸਮੂਹ ਪੱਤਰਕਾਰ ਭਾਈਚਾਰੇ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਅਤੇ ਨੈਸ਼ਨਲ ਹਾਈਵੇਅ ਉੱਪਰ ਸਥਿਤ ਟੋਲ ਪਲਾਜ਼ਾ ਫਰੀ ਕਰਨ ਦੀ ਮੰਗ ਕੀਤੀ ਗਈ। 

ਇਹ ਵੀ ਪੜ੍ਹੋ: Cyclone Akvan: ਬੰਗਾਲ ਦੀ ਖਾੜੀ ’ਚ ਗੰਭੀਰ ਚੱਕਰਵਾਤੀ ਤੂਫਾਨ ’ਚ ਬਦਲਿਆ ‘ਅਕਵਾਨ’, 20 ਨਵੰਬਰ ਨੂੰ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ

ਇਸ ਮੌਕੇ ਜ਼ਿਲ੍ਹੇ ਦੇ ਸਭ ਤੋਂ ਬਜ਼ੁਰਗ ਪੱਤਰਕਾਰ ਰਾਮ ਸਰਨ ਸੂਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਲੰਬੇ ਸਮੇਂ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸਲਾਘਾ ਕੀਤੀ ਗਈ। ਇਸ ਮੌਕੇ ਸ੍ਰੀ ਅਮਰਬੀਰ ਸਿੰਘ ਚੀਮਾ ਦੀ ਪਲੇਠੀ ਪੁਸਤਕ ‘ਸਫ਼ਰਾਂ ਦਾ ਸਰਮਾਇਆ’ ਰਿਲੀਜ਼ ਹੋਣ ਦੀ ਵਧਾਈ ਦਿੱਤੀ ਗਈ। ਇਸ ਮੌਕੇ ਕੌਮੀ ਪ੍ਰੈਸ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਵੀ ਵਧਾਈ ਦਿੱਤੀ ਗਈ। ਮੀਟਿੰਗ ਵਿੱਚ ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ, ਸੀਨੀਅਰ ਪੱਤਰਕਾਰ ਬ੍ਰਿਜ ਭੂਸ਼ਨ ਗਰਗ, ਜਸਵੰਤ ਸਿੰਘ ਬਾਠ, ਜੋਗਿੰਦਰ ਪਾਲ ਫੈਜੂਲਾਪੁਰੀਆ,ਅਨਿਲ ਲੁਟਾਵਾ, ਕੇਵਲ ਸਿੰਘ, ਰਾਮ ਸਰਨ ਸੂਦ, ਅਮਰਬੀਰ ਸਿੰਘ ਚੀਮਾ, ਰਵਿੰਦਰ ਸਿੰਘ ਢੀਡਸਾ, ਸਵਰਨਜੀਤ ਸਿੰਘ ਸੇਠੀ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ ਮਾਨਗੜ੍ਹ, ਨਾਹਰ ਸਿੰਘ ਰੰਗੀਲਾ ਆਦਿ ਹਾਜ਼ਰ ਸਨ।

 

Comments

Post Your Comment

About The Author

Related Posts