Jaipur ’ਚ ਹੋਣ ਵਾਲੇ ਰਾਸ਼ਟਰੀ ਸਰਸ ਮੇਲੇ ਦਾ ਆਇਆ ਤਾਜ਼ਾ ਅਪਡੇਟ

ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਲਈ ਇੱਕ ਰਾਸ਼ਟਰੀ ਪੱਧਰ ਦਾ ਮੰਚ ਪ੍ਰਦਾਨ

Ravinder Sharma Picture
Published On

ਜੈਪੁਰ (ਸੱਚ ਕਹੂੰ ਨਿਊਜ਼)। ‘ਰਾਜੀਵਿਕਾ’ ਵੱਲੋਂ ਆਯੋਜਿਤ ‘ਰਾਸ਼ਟਰੀ ਸਰਸ ਮੇਲਾ’ ਆਉਣ ਵਾਲੇ ਦਸੰਬਰ ਮਹੀਨੇ ਵਿੱਚ ਜੈਪੁਰ ਵਿਖੇ ਲਗਾਇਆ ਜਾਵੇਗਾ। ਇਹ ਮੇਲਾ ਦੇਸ਼ ਭਰ ਦੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਲਈ ਇੱਕ ਰਾਸ਼ਟਰੀ ਪੱਧਰ ਦਾ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਨਿਰਦੇਸ਼ ਦਿੱਤੇ ਹਨ ਕਿ ਇਸ ਸਮਾਗਮ ਵਿੱਚ ਸੂਬੇ ਦੀ ਅਮੀਰ ਕਲਾਤਮਕ ਵਿਰਾਸਤ ਨੂੰ ਦਰਸਾਉਂਦੇ ਸਥਾਨਕ ਉਤਪਾਦਾਂ ਨੂੰ ਸ਼ਾਮਲ ਕੀਤਾ ਜਾਵੇ। ਉਨ੍ਹਾਂ ਨੇ ਸੂਬੇ ਵਿੱਚ ‘ਰਾਜੀਵਿਕਾ’ ਨਾਲ ਜੁੜੀਆਂ ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਇਨ੍ਹਾਂ ਔਰਤਾਂ ਨੂੰ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਮੀਟਿੰਗਾਂ ਕਰਨ ਦਾ ਸੁਝਾਅ ਵੀ ਦਿੱਤਾ।

ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦਫ਼ਤਰ ਵਿਖੇ ‘ਰਾਜੀਵਿਕਾ’ ਅਤੇ ਡੇਅਰੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਤਰ ਪੇਂਡੂ ਔਰਤਾਂ ਦੀ ਆਰਥਿਕ ਖੁਸ਼ਹਾਲੀ ਅਤੇ ਸਥਾਨਕ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਬਹੁਤ ਕਾਰਗਰ ਸਾਬਤ ਹੋ ਰਹੇ ਹਨ। ਪੇਂਡੂ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ, ਉਨ੍ਹਾਂ ਨੇ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਸਿਰਫ਼ ਉਤਪਾਦ ਬਣਾਉਣ ਦੇ ਹੀ ਨਹੀਂ, ਸਗੋਂ ਮਾਰਕੀਟਿੰਗ, ਬ੍ਰਾਂਡਿੰਗ ਅਤੇ ਵਿਕਰੀ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ।

‘ਰਾਜੀਵਿਕਾ’ ਉਤਪਾਦਾਂ ਲਈ ਈ-ਕਾਮਰਸ ਪਲੇਟਫਾਰਮ

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 25 ਲੱਖ ‘ਲਖਪਤੀ ਦੀਦੀਆਂ’ (ਅਜਿਹੀਆਂ ਔਰਤਾਂ ਜਿਨ੍ਹਾਂ ਦੀ ਸਾਲਾਨਾ ਆਮਦਨ ਘੱਟੋ-ਘੱਟ ਇੱਕ ਲੱਖ ਰੁਪਏ ਹੈ) ਬਣਾਉਣ ਦਾ ਟੀਚਾ ਰੱਖਿਆ ਹੈ; ਜਿਸ ਵਿੱਚੋਂ ਹੁਣ ਤੱਕ 20 ਲੱਖ ਔਰਤਾਂ ਇਹ ਮੁਕਾਮ ਹਾਸਲ ਕਰ ਚੁੱਕੀਆਂ ਹਨ। ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਰੋਜ਼ੀ-ਰੋਟੀ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੇਚਣ ਲਈ ਬਾਜ਼ਾਰਾਂ ਤੱਕ ਪਹੁੰਚ ਦੇਣਾ ਬਹੁਤ ਜ਼ਰੂਰੀ ਹੈ। ਇਸ ਉਦੇਸ਼ ਦੀ ਪੂਰਤੀ ਲਈ, ਸੂਬਾ ਸਰਕਾਰ ਇੱਕ ਈ-ਕਾਮਰਸ ਪਲੇਟਫਾਰਮ ਤਿਆਰ ਕਰ ਰਹੀ ਹੈ ਤਾਂ ਜੋ ਇਨ੍ਹਾਂ ਉਤਪਾਦਾਂ ਨੂੰ ਇੱਕ ਵਿਸ਼ਾਲ ਬਾਜ਼ਾਰ ਮਿਲ ਸਕੇ। ਇਸ ਨਾਲ ਇਨ੍ਹਾਂ ਉਤਪਾਦਾਂ ਦੀ ਪਹੁੰਚ ਵਧੇਗੀ ਅਤੇ ਆਮਦਨ ਦੇ ਨਵੇਂ ਸਾਧਨ ਪੈਦਾ ਹੋਣਗੇ।

ਡਿਵੀਜ਼ਨ ਪੱਧਰ ’ਤੇ ‘ਸਰਸ ਸਖੀਆਂ’ ਲਈ ਸਿਖਲਾਈ

ਮੁੱਖ ਮੰਤਰੀ ਨੇ ‘ਸਰਸ ਸਖੀ’ ਯੋਜਨਾ ਨੂੰ ਇੱਕ ਨਵੀਨਤਾਕਾਰੀ ਪਹਿਲ ਦੱਸਿਆ, ਜਿਸ ਦਾ ਉਦੇਸ਼ ਪੇਂਡੂ ਔਰਤਾਂ ਨੂੰ ਆਤਮ-ਨਿਰਭਰ ਅਤੇ ਆਰਥਿਕ ਤੌਰ ’ਤੇ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ‘ਰਾਜੀਵ ਇਸ ਤੋਂ ਇਲਾਵਾ, ਉਨ੍ਹਾਂ ਨੇ ਹਦਾਇਤ ਕੀਤੀ ਕਿ ਡਿਵੀਜ਼ਨ ਪੱਧਰ ’ਤੇ ‘ਸਰਸ ਸਖੀਆਂ’ ਨੂੰ ਸਿਖਲਾਈ ਦਿੱਤੀ ਜਾਵੇ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਵੀ. ਸ੍ਰੀਨਿਵਾਸ, ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ ਦਫ਼ਤਰ) ਅਖਿਲ ਅਰੋੜਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਸ਼ਾਮਲ ਹੋਏ।

Read Also : ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਪੁਰਾਣੇ ਦੋਸਤਾਂ ਨਾਲ ਕੀਤੀ ਮੁਲਾਕਾਤ, ਨੌਜਵਾਨਾਂ ਲਈ ਦਿੱਤਾ ਵੱਡਾ ਬਿਆਨ

Comments

Post Your Comment

About The Author

Related Posts