Kotkapura News: ਟਰੈਕਟਰ ਤੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ, ਟਾਇਰਾਂ ਹੇਠਾਂ ਆਉਣ ਨਾਲ ਵਾਪਰਿਆ ਹਾਦਸਾ, ਪੁਲਿਸ ਵੱਲੋਂ ਜਾਂਚ ਜਾਰੀ

ਟਰੈਕਟਰ ਤੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

Ravinder Sharma Picture
Published On

ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਬਠਿੰਡਾ ਰੋਡ 'ਤੇ ਅੱਜ ਤੜਕਸਾਰ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਟਰੈਕਟਰ ਤੋਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਪਿੰਡ ਵਾਂਦਰ ਡੋਡ ਵਾਸੀ ਜੀਵਨ ਸਿੰਘ ਵਜੋਂ ਹੋਈ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਟਰੈਕਟਰ ਤੋਂ ਡਿੱਗਣ ਮਗਰੋਂ ਉਹ ਉਸੇ ਟਰੈਕਟਰ ਦੇ ਟਾਇਰਾਂ ਹੇਠਾਂ ਆਇਆ ਜਾਂ ਨਾਲ ਜਾ ਰਹੇ ਦੂਜੇ ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪਿੰਡ ਵਾਂਦਰ ਡੋਡ ਦਾ ਕਿਸਾਨ ਜਗਦੇਵ ਸਿੰਘ ਆਪਣੇ ਸਾਥੀ ਜੀਵਨ ਸਿੰਘ ਨਾਲ ਟਰੈਕਟਰ-ਟਰਾਲੀ ਵਿੱਚ ਝੋਨੇ ਦੀ ਫ਼ਸਲ ਲੈ ਕੇ ਕੋਟਕਪੂਰਾ ਮੰਡੀ ਵੱਲ ਆ ਰਿਹਾ ਸੀ। ਜਦੋਂ ਉਹ ਬਠਿੰਡਾ ਰੋਡ ਸਥਿਤ ਰਿਲਾਇੰਸ ਮਾਲ ਨੇੜੇ ਪਹੁੰਚੇ ਤਾਂ ਸੜਕ 'ਤੇ ਬਣੇ ਹੰਪ ਕਾਰਨ ਟਰੈਕਟਰ ਡਰਾਇਵਰ ਜਗਦੇਵ ਸਿੰਘ ਦੇ ਨਾਲ ਬੈਠੇ ਜੀਵਨ ਸਿੰਘ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ 'ਤੇ ਡਿੱਗ ਪਿਆ। ਇਸ ਦੌਰਾਨ ਟਰੈਕਟਰ ਦੇ ਟਾਇਰਾਂ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਪਿੰਡ ਦੇ ਸਰਪੰਚ ਜੋਰਾ ਸਿੰਘ ਨੇ ਇਸ ਨੂੰ ਬੇਹੱਦ ਦੁਖਦਾਈ ਘਟਨਾ ਦੱਸਦਿਆਂ ਕਿਹਾ ਕਿ ਜੀਵਨ ਸਿੰਘ ਉਨ੍ਹਾਂ ਦੇ ਪਿੰਡ ਦਾ ਵਸਨੀਕ ਸੀ ਅਤੇ ਉਸ ਦੇ ਪਰਿਵਾਰ ਵਿੱਚ ਦੋ ਧੀਆਂ ਅਤੇ ਇੱਕ ਪੁੱਤਰ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸੜਕ 'ਤੇ ਡਿੱਗਣ ਤੋਂ ਬਾਅਦ ਜੀਵਨ ਸਿੰਘ ਕਿਸ ਟਰੈਕਟਰ ਦੇ ਟਾਇਰਾਂ ਹੇਠਾਂ ਆਇਆ।

ਇਸ ਸਬੰਧੀ ਥਾਣਾ ਸਿਟੀ ਦੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Also : ਸਰਕਾਰ ਦੇ ਖਿਲਾਫ਼ ਵਿਰੋਧੀ ਪਾਰਟੀਆਂ ਦੀ ਮੀਟਿੰਗ ਅੱਜ, ਪ੍ਰੈਸ ਦੀ ਆਜ਼ਾਦੀ ਅਤੇ ਸੰਵਿਧਾਨ 'ਤੇ ਹਮਲੇ ਦੇ ਮੁੱਦੇ ਹੋਵੇਗੀ ਚਰਚਾ

Comments

Post Your Comment

About The Author

Related Posts