Punjab Sports News: ਵਿਧਾਇਕ ਦਾ ਵੱਡਾ ਕਦਮ: 36 ਲੱਖ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਕੀਤੀ ਸਮਰਪਿਤ

ਨਸ਼ਿਆਂ ਤੋਂ ਬਚਾਅ ਲਈ ਖੇਡ ਮੈਦਾਨ ਬਣਨਗੇ ਪੰਜਾਬ ਦੀ ਰੀੜ੍ਹ ਦੀ ਹੱਡੀ : ਵਿਧਾਇਕ ਮਾਲੇਰਕੋਟਲਾ

Satinder Mathur  Picture
Published On

Punjab Sports News: ਸਦੋੜ੍ਹ/ਮਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੇੜਲੇ ਪਿੰਡ ਦਸੌਦਾ ਸਿੰਘ ਵਾਲਾ ਵਿੱਚ 36 ਲੱਖ 31 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ 30 ਪਿੰਡਾਂ ਵਿੱਚ ਕਰੀਬ 8 ਕਰੋੜ 62 ਲੱਖ ਰੁਪਏ ਦੀ ਲਾਗਤ ਨਾਲ ਅਜਿਹੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਖੇਡ ਉਸਾਰੇ ਜਾ ਰਹੇ ਹਨ ਤਾਂ ਜੋ ਪੰਜਾਬੀ ਦੀ ਜਵਾਨੀ ਦੀ ਉਰਜਾਂ ਨੂੰ ਸਹੀ ਦਿਸ਼ਾ ਪ੍ਰਦਾਨ ਹੋ ਸਕੇ ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਮੁੱਖ ਮੰਤਰੀ ਖੇਡ ਮੈਦਾਨ ਯੋਜਨਾ” ਤਹਿਤ ਸੂਬੇ ਭਰ ਵਿੱਚ ਪਹਿਲੇ ਪੜਾਅ ਅਧੀਨ 3100 ਤੋਂ ਵੱਧ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੈਦਾਨ ਸਿਰਫ ਖੇਡਾਂ ਦੀ ਸਹੂਲਤ ਨਹੀਂ, ਸਗੋਂ ਨੌਜਵਾਨਾਂ ਦੇ ਸੁਨਿਹਰੇ ਭਵਿੱਖ ਦੀ ਨੀਂਹ ਹਨ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ “ਜਿੱਥੇ ਸਿੱਖਿਆ ਲਈ ਚੰਗੇ ਸਕੂਲ ਅਤੇ ਖੇਡਾਂ ਲਈ ਢੁਕਵੇਂ ਮੈਦਾਨ ਹੁੰਦੇ ਹਨ, ਉੱਥੇ ਬੱਚੇ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾਉਂਦੇ ਹਨ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਡ ਮੈਦਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਸਾਬਤ ਹੋਣਗੇ, ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

Punjab-Sports-News
ਮਲੇਰਕੋਟਲਾ: ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਮਲੇਰਕੋਟਲਾ ਤੇ ਹੋਰ।

ਇਹ ਵੀ ਪੜ੍ਹੋ: Chandigarh High Alert: ਜਲੰਧਰ ਤੇ ਅੰਮ੍ਰਿਤਸਰ ’ਚ ਧਮਾਕੇ ਤੋਂ ਬਾਅਦ ਚੰਡੀਗੜ੍ਹ ’ਚ ਹਾਈ ਅਲਰਟ

  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਹ ਮੈਦਾਨ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਦੇਣਗੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਨ ਵਿੱਚ ਸਹਾਇਕ ਹੋਣਗੇ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰਾਜੈਕਟ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਨੌਜਵਾਨ ਖੇਡਾਂ ਵੱਲ ਆਕਰਸ਼ਿਤ ਹੋਣਗੇ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਆਏਗਾ। ਸਮਾਗਮ ਦੌਰਾਨ ਨੌਜਵਾਨਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਗੇ ਅਤੇ ਨਸ਼ਾ-ਮੁਕਤ ਪੰਜਾਬ ਦੀ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਗੇ।

ਇਸ ਮੌਕੇ ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਸੰਤੋਖ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਡੀ.ਪੀ.ਓ ਰੂਪ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਐਕਸ਼ੀਅਨ ਪੰਚਾਇਤੀ ਰਾਜ ਹਿਰਦੈਪਾਲ ਸਿੰਘ, ਜ਼ਿਲਾ ਖੇਡ ਅਫਸਰ ਹਰਪਿੰਦਰ ਸਿੰਘ ਤੋਂ ਇਲਾਵਾ ਜ਼ਿਲਾ ਪਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾਂ, ਸਰਪੰਚ ਪਰਮਜੀਤ ਕੌਰ, ਯੂਥ ਕੁਆਰਡੀਨੇਟਰ ਰਾਜਦੀਪ ਸਿੰਘ, ਪੰਚ ਚਮਕੌਰ ਸਿੰਘ, ਬਲਜੀਤ ਸਿੰਘ, ਟਹਿਲ ਸਿੰਘ, ਨੰਬਰਦਾਰ ਚਰਨਜੀਤ ਸਿੰਘ, ਅਤਬਾਰ ਸਿੰਘ, ਬੇਅੰਤ ਸਿੰਘ, ਹਲਕਾ ਇੰਚਾਰਜ ਕਿਸਾਨ ਵਿੰਗ ਸੁਖਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜ਼ੂਦ ਸਨ ।

Punjab-Sports-News2
ਮਲੇਰਕੋਟਲਾ: ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਮਲੇਰਕੋਟਲਾ ਤੇ ਹੋਰ।

About The Author

Related Posts