Mid Day Meal Rules: ਮਿਡ-ਡੇ ਮੀਲ ਦੇ ਨਵੇਂ ਨਿਯਮਾਂ ਨੇ ਅਧਿਆਪਕਾਂ ਨੂੰ ‘ਪੜ੍ਹਨੇ’ ਪਾਇਆ

Mid Day Meal Rules: ਸਰਕਾਰ ਨੇ ਹਰ ਪੱਖੋਂ ਅਧਿਆਪਕਾਂ ਦਾ ਕਚੂੰਮਰ ਕੱਢਿਆ : ਜਸਵਿੰਦਰ ਸਮਾਣਾ, ਪਰਮਜੀਤ ਪਟਿਆਲਾ, 4 ਮਹੀਨਿਆਂ ਤੋਂ ਅਦਾਇਗੀਆਂ ਲਟਕੀਆਂ 

Ravinder Sharma Picture
Published On

Mid Day Meal Rules: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਲਈ ਮਿਡ-ਡੇ ਮੀਲ ਦਾ ਪ੍ਰਬੰਧ ਕਰਨ ਵਾਲੇ ਅਧਿਆਪਕਾਂ ਨੂੰ ਔਖਾ ਸਮਾਂ ਦੇਖਣਾ ਪੈ ਰਿਹਾ ਹੈ। ਸਰਕਾਰ ਵੱਲੋਂ ਪੋਰਟਲ ਤਹਿਤ ਲਾਗੂ ਕੀਤੇ ਨਵੇਂ ਨਿਯਮਾਂ ਨੇ ਡਾਟਾ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਨਵੇਂ ਪ੍ਰਬੰਧਾਂ ਤਹਿਤ ਬਿਨਾਂ ਜੀ.ਐੱਸ.ਟੀ. ਨੰਬਰ ਵਾਲੇ ਵੈਂਡਰ ਨੂੰ ਪੇਮੈਂਟ ਕਰਨ ਵਿੱਚ ਆ ਰਹੀ ਦਿੱਕਤ ਕਾਰਨ, ਖਾਸ ਕਰਕੇ ਪਿੰਡਾਂ ਦੇ ਸਕੂਲਾਂ ਵਿੱਚ ਮਿਡ-ਡੇ ਮੀਲ ਲਈ ਲੋੜੀਂਦੇ ਸਾਮਾਨ ਦੀ ਖਰੀਦ ਅਤੇ ਅਦਾਇਗੀ ਦਾ ਮਾਮਲਾ ਉਲਝ ਗਿਆ ਹੈ।

ਉਕਤ ਪ੍ਰਗਟਾਵਾ ਗੌਰਮੈਂਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਸਾਂਝੇ ਤੌਰ ’ਤੇ ਕੀਤਾਉਹਨਾਂ ਅੱਗੇ ਕਿਹਾ ਕਿ ਪਿੰਡਾਂ ਦੇ ਸਕੂਲਾਂ ’ਚ ਕਰਿਆਨਾ, ਸਬਜ਼ੀਆਂ, ਦੁੱਧ, ਦਹੀਂ ਅਤੇ ਬਾਲਣ ਆਦਿ ਸਮਾਨ ਛੋਟੇ ਦੁਕਾਨਦਾਰਾਂ ਤੋਂ ਖਰੀਦਿਆ ਜਾਂਦਾ ਹੈ, ਜੋ ਜੀਐੱਸਟੀ ਰਜਿਸਟਰਡ ਨਹੀਂ ਹਨ।

Read Also ; ਸਾਗ ਵਾਲੇ ਪੀਜ਼ੇ ’ਤੇ ਪਹਿਲਾਂ ਲੋਕ ਹੱਸੇ, ਫਿਰ ਲੱਗੀ ਡਾਲਰਾਂ ਦੀ ਝੜੀ

ਅਧਿਆਪਕਾਂ ਦਾ ਸਵਾਲ ਹੈ ਕਿ ਕੀ ਹੁਣ ਬੱਚਿਆਂ ਦੇ ਖਾਣੇ ਲਈ ਸਥਾਨਕ ਬਾਜ਼ਾਰ ਛੱਡ ਕੇ ਸ਼ਹਿਰਾਂ ’ਚ ਜੀ.ਐੱਸ.ਟੀ. ਵਾਲੇ ਵੈਂਡਰ ਲੱਭਣ ਜਾਣਾ ਪਵੇਗਾ? ਇਸ ਨਾਲ ਆਵਾਜਾਈ ਦਾ ਖਰਚਾ ਅਤੇ ਸਮਾਂ ਦੋਵੇਂ ਬਰਬਾਦ ਹੋਣਗੇ। ਇਸ ਮਾਮਲੇ ਦਾ ਗੰਭੀਰ ਪੱਖ ਇਹ ਹੈ ਕਿ ਪਿਛਲੇ ਕਰੀਬ 3 ਮਹੀਨਿਆਂ ਤੋਂ ਮਿਡ-ਡੇ ਮੀਲ ਦੀਆਂ ਅਦਾਇਗੀਆਂ ਲਟਕੀਆਂ ਹੋਈਆਂ ਹਨ। ਬੱਚਿਆਂ ਦਾ ਖਾਣਾ ਬੰਦ ਨਾ ਹੋਵੇ, ਇਸ ਲਈ ਕਈ ਅਧਿਆਪਕ ਆਪਣੀ ਜੇਬ ਵਿੱਚੋਂ 30 ਤੋਂ 50 ਹਜ਼ਾਰ ਰੁਪਏ ਤੱਕ ਖਰਚ ਕਰ ਚੁੱਕੇ ਹਨ। ਪਹਿਲਾਂ ਪੀ.ਐੱਫ.ਐੱਮ.ਐੱਸ. ਰਾਹੀਂ ਸਿੱਧੀ ਅਦਾਇਗੀ ਹੁੰਦੀ ਸੀ ਪਰ ਹੁਣ ਬਿੱਲ ਪਹਿਲਾਂ ਬੀ.ਪੀ.ਈ.ਓ. ਦਫਤਰ ਅਤੇ ਫਿਰ ਖਜ਼ਾਨਾ ਦਫਤਰ ਭੇਜਣ ਦੀ ਬਹੁ-ਪੜਾਵੀ ਪ੍ਰਕਿਰਿਆ ਕਾਰਨ ਭੁਗਤਾਨ ’ਚ ਭਾਰੀ ਦੇਰੀ ਹੋ ਰਹੀ ਹੈ।

ਅਧਿਆਪਕ ਆਗੂਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਿੰਡਾਂ ਦੀ ਜ਼ਮੀਨੀ ਹਕੀਕਤ ਨੂੰ ਧਿਆਨ ’ਚ ਰੱਖੇ ਬਿਨਾਂ ਬਣਾਏ ਨਿਯਮ ਅਧਿਆਪਕਾਂ ਲਈ ਮੁਸ਼ਕਿਲਾਂ ਪੈਦਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਿਛਲੀਆਂ ਪੈਂਡਿੰਗ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣ, ਗੈਰ-ਜੀ.ਐੱਸ.ਟੀ. ਵੈਂਡਰ ਤੋਂ ਸਾਮਾਨ ਖਰੀਦਣ ਅਤੇ ਭੁਗਤਾਨ ਲਈ ਵਿਹਾਰਕ ਬਦਲ ਦਿੱਤਾ ਜਾਵੇ ਅਤੇ ਅਧਿਆਪਕਾਂ ਨੂੰ ਗੈਰ-ਅਧਿਆਪਨ ਕੰਮਾਂ ਤੋਂ ਰਾਹਤ ਦਿੱਤੀ ਜਾਵੇ ਤਾਂ ਜੋ ਉਹ ਬੱਚਿਆਂ ਦੀ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰ ਸਕਣ।

ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਵਿਕਾਸ ਸਹਿਗਲ, ਸੁਰਿੰਦਰ ਸਿੰਘ ਲਾਡਾ, ਅਮਰਿੰਦਰ ਸਿੰਘ ਤਰਖੇੜੀ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬਲਵਿੰਦਰ ਸਿੰਘ ਸਿੱਧੂ, ਨਾਇਬ ਸਿੰਘ ਸਿੱਧੂ, ਕੁਲਵਿੰਦਰ ਸਿੰਘ ਬਰਾਸ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।

About The Author

Related Posts