Lal Lakir Property Rights: ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕਾਂ ਨੂੰ ਮਿਲਣੇ ਸ਼ੁਰੂ ਹੋਏ ਮਾਲਕਾਨਾ ਹੱਕ

ਲਾਲ ਲਕੀਰ ਅੰਦਰ ਸਥਿਤ ਪਿਤਾ-ਪੁਰਖੀ ਮਕਾਨਾਂ ਦੇ ਮਾਲਕਾਂ ਦੇ ਨਾਮ ਮਾਲ ਵਿਭਾਗ ਦੇ ਰਿਕਾਰਡ ਵਿੱਚ ਹੋਣਗੇ ਦਰਜ

Satinder Mathur  Picture
Published On

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ ਪੀੜ੍ਹੀ ਦਰ ਪੀੜ੍ਹੀ ਲਾਲ ਲਕੀਰ ਦੇ ਅੰਦਰ ਆਪਣੇ ਪਿਤਾ-ਪੁਰਖੀ ਮਕਾਨਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਹੁਣ ਮਾਲਕਾਨਾ ਹੱਕ ਮਿਲਣੇ ਸ਼ੁਰੂ ਹੋ ਗਏ ਹਨ। ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੇ ਨਾਮ ਮਾਲ ਵਿਭਾਗ ਦੇ ਸਰਕਾਰੀ ਰਿਕਾਰਡ ਵਿੱਚ ਦਰਜ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਸਬੂਤ ਮਿਲ ਸਕੇਗਾ।

ਇਹ ਵੀ ਪੜ੍ਹੋ: AAP Protest Chandigarh: ਚੰਡੀਗੜ੍ਹ ’ਚ ਸੀਈਸੀ ਗਿਆਨੇਸ਼ ਕੁਮਾਰ ਖ਼ਿਲਾਫ਼ ‘ਆਪ’ ਦਾ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਸਮੇਤ ਕਈ ਆਗੂ ਹਿਰਾਸਤ ’ਚ

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਸਮਾਜ ਦੇ ਹਰ ਵਰਗ ਦੇ ਯੋਗ ਪਰਿਵਾਰਾਂ ਨੂੰ ਮਿਲੇਗਾ, ਜਿਨ੍ਹਾਂ ਦੇ ਮਕਾਨ ਲਾਲ ਲਕੀਰ ਦੇ ਅੰਦਰ ਸਥਿਤ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਜ਼ਿਲ੍ਹਾ ਸਿੱਖਿਆ ਵਿੰਗ ਦੇ ਇੰਚਾਰਜ ਗੁਰਪ੍ਰੀਤ ਭਿੰਡਰ ਨੇ ਕਿਹਾ ਕਿ ਪਹਿਲਾਂ ਲਾਲ ਲਕੀਰ ਦੇ ਅੰਦਰ ਸਥਿਤ ਮਕਾਨਾਂ ਵਿੱਚ ਪੀੜ੍ਹੀ ਦਰ ਪੀੜ੍ਹੀ ਰਹਿ ਰਹੇ ਪਰਿਵਾਰਾਂ  ਕੋਲ ਅਕਸਰ ਮਾਲਕੀ ਸਾਬਤ ਕਰਨ ਲਈ ਲੋੜੀਂਦਾ ਸਰਕਾਰੀ ਦਸਤਾਵੇਜ਼ ਨਹੀਂ ਹੁੰਦਾ ਸੀ। ਇਸ ਕਾਰਨ ਕਈ ਵਾਰ ਸਰਕਾਰੀ ਕੰਮਕਾਜ ਦੌਰਾਨ ਉਨ੍ਹਾਂ ਨੂੰ ਮੁਸ਼ਕਲਾਂ  ਦਾ ਸਾਹਮਣਾ ਕਰਨਾ ਪੈਂਦਾ ਸੀ।

ਉਨ੍ਹਾਂ ਕਿਹਾ ਕਿ ਮਾਲਕਾਨਾ ਹੱਕ ਮਿਲਣ ਨਾਲ ਪਰਿਵਾਰਾਂ ਵਿਚਕਾਰ ਜਾਇਦਾਦ ਸਬੰਧੀ ਝਗੜਿਆਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਘਰਾਂ ਦੀ ਕਾਨੂੰਨੀ ਤੇ ਆਰਥਿਕ ਮਹੱਤਤਾ ਵਧੇਗੀ। ਇਸ ਤੋਂ ਇਲਾਵਾ, ਜਾਇਦਾਦ ਸਬੰਧੀ ਸਰਕਾਰੀ ਦਸਤਾਵੇਜ਼ ਹੋਣ ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਵੀ ਸੌਖ ਹੋਵੇਗੀ।

About The Author

Related Posts