Kotkapura News: ਖੇਤਾਂ ਨੂੰ ਪਾਣੀ ਲਾਉਣ ਗਏ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

Sach Kahoon Punjabi Desk Picture
Published On

Kotkapura News: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਖੇਤਾਂ ਨੂੰ ਪਾਣੀ ਲਾਉਣ ਗਏ ਇੱਕ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਿੰਡ ਸੰਧਵਾਂ ਦੇ ਹੀ ਰਹਿਣ ਵਾਲੇ 47 ਸਾਲਾ ਜਗਮੋਹਨ ਸਿੰਘ ਵੱਜੋਂ ਹੋਈ ਅਤੇ ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਉਸਦੇ ਭਰਾ ਦੇ ਬਿਆਨ ਦੇ ਆਧਾਰ ਤੇ ਮੁਕੱਦਮਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Kotkapura News

ਜਾਣਕਾਰੀ ਦੇ ਅਨੁਸਾਰ ਜਗਮੋਹਨ ਸਿੰਘ, ਮੰਡੀਕਰਨ ਬੋਰਡ ਵਿੱਚ ਬਤੌਰ ਇਲੈਕਟ੍ਰੀਸ਼ੀਅਨ ਕੰਮ ਕਰਦਾ ਸੀ ਅਤੇ ਨਾਲ ਖੇਤੀਬਾੜੀ ਵੀ ਕਰ ਰਿਹਾ ਸੀ। ਲੰਘੀ ਦੇਰ ਰਾਤ ਤਕਰੀਬਨ 2 ਵਜੇ ਉਹ ਆਪਣੇ ਘਰ ਤੋਂ ਖੇਤ ਨੂੰ ਪਾਣੀ ਲਾਉਣ ਵਾਸਤੇ ਜਾ ਰਿਹਾ ਸੀ ਤਾਂ ਅਣਪਛਾਤਿਆਂ ਨੇ ਉਸਦੇ ਸਿਰ ਤੇ ਤੇਜ਼ਧਾਰ ਹਥਿਆਰ ਨਾਲ ਸਿਰ ਤੇ ਵਾਰ ਕਰ ਦਿੱਤਾ। ਕਾਫੀ ਸਮਾਂ ਤੱਕ ਜਦ ਉਹ ਘਰ ਵਾਪਸ ਨਹੀਂ ਪਰਤਿਆ ਤਾਂ ਪਰਿਵਾਰ ਦੇ ਲੋਕਾਂ ਨੇ ਉਸਦੀ ਭਾਲ ਕੀਤੀ ਤਾਂ ਉਹ ਖੇਤਾਂ ਵਿੱਚ ਲਹੁਲੁਹਾਨ ਮਿਲਿਆ ਉਸ ਨੂੰ ਤੁਰੰਤ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। Kotkapura News

Read Also : Punjab News: ਪੰਜਾਬ ‘ਚ ਤੜਕਸਾਰ ਰੂਹ ਕੰਬਾਊ ਹਾਦਸਾ, ਬੱਸ ਤੇ ਕਾਰ ਦਰਮਿਆਨ ਭਿਆਨਕ ਟੱਕਰ, ਜਾਣੋ ਮੌਕੇ ਦਾ ਹਾਲ

ਇਸ ਮਾਮਲੇ ਵਿੱਚ ਮ੍ਰਿਤਕ ਦੇ ਚਾਚਾ ਬਲਦੇਵ ਸਿੰਘ ਨੇ ਕਾਤਲਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਹੈ। ਉਨਾਂ ਦੱਸਿਆ ਕਿ ਮ੍ਰਿਤਕ ਤਿੰਨ ਬੱਚਿਆਂ ਦਾ ਬਾਪ ਸੀ। ਇਸ ਮਾਮਲੇ ਵਿੱਚ ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨ ਤੇ ਕੇਸ ਦਰਜ ਕਰਦੇ ਹੋਏ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

About The Author

Related Posts