Kotkapura News: ਸਪੀਕਰ ਸੰਧਵਾਂ ਦੇ ਘਰ ਮੂਹਰੇ ਕਿਸਾਨਾਂ ਦਾ ਪੱਕਾ ਮੋਰਚਾ ਪੁਲਿਸ ਨੇ ਹਟਾਇਆ, 200 ਤੋਂ ਵੱਧ ਹਿਰਾਸਤ 'ਚ

ਕਿਸਾਨਾਂ ਦਾ ਪੱਕਾ ਮੋਰਚਾ ਅੱਜ ਪੁਲਿਸ ਨੇ ਖਤਮ ਕਰਵਾਇਆ

Ravinder Sharma Picture
Published On

ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ 5 ਅਗਸਤ ਤੋਂ ਧਰਨਾ ਦੇ ਰਹੇ ਕਿਸਾਨਾਂ ਦੇ ਪੱਕੇ ਮੋਰਚੇ ਨੂੰ ਅੱਜ ਪੁਲਿਸ ਨੇ ਜਬਰਨ ਖਤਮ ਕਰਵਾ ਦਿੱਤਾ। ਕਿਸਾਨਾਂ ਵੱਲੋਂ ਰੇਲਵੇ ਟਰੈਕ ਅਤੇ ਹਾਈਵੇ ਜਾਮ ਕਰਨ ਦੀ ਚੇਤਾਵਨੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ, ਪਰ ਕੋਈ ਨਤੀਜਾ ਨਾ ਨਿਕਲਣ ਤੋਂ ਬਾਅਦ ਕਿਸਾਨਾਂ ਨੇ ਹਾਈਵੇ ਅਤੇ ਰੇਲਵੇ ਟਰੈਕ ਵੱਲ ਵਧਣ ਦੀ ਕੋਸ਼ਿਸ਼ ਕੀਤੀ।

Read Also : ਚਮੋਲੀ ਹਾਦਸੇ ’ਚ ਹੁਣ ਤੱਕ 7 ਮੌਤਾਂ, ਸੀਐਮ ਧਾਮੀ ਕਰਨਗੇ ਘਟਨਾ ਸਥਾਨ ਦਾ ਨਿਰੀਖਣ

Kotkapura News 3

ਪੁਲਿਸ ਨੇ ਕਾਰਵਾਈ ਕਰਦਿਆਂ 200 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਪੁਲਿਸ ਲਾਈਨ ਵਿਖੇ ਰੱਖਿਆ ਗਿਆ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਕਰਜ਼ਾ ਮੁਆਫੀ, ਸ਼ੰਭੂ-ਖਨੌਰੀ ਬਾਰਡਰ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਅਤੇ ਲੈਂਡ ਮਾਰਗੇਜ ਬੈਂਕਾਂ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕਾਂ ਦੀ ਦੁਰਵਰਤੋਂ ਰੋਕਣ ਸਮੇਤ ਹੋਰ ਮੰਗਾਂ ਸ਼ਾਮਲ ਹਨ।

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਮੀਟਿੰਗਾਂ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨ ਚੁੱਕੀ ਹੈ, ਪਰ ਇਸ ਦੇ ਬਾਵਜੂਦ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਮਜਬੂਰੀਵਸ਼ ਉਹ ਰੇਲਵੇ ਟਰੈਕ ਅਤੇ ਹਾਈਵੇ ਜਾਮ ਕਰਨ ਲਈ ਅੱਗੇ ਵਧੇ ਸਨ।

Kotkapura News 2

ਕਿਸਾਨਾਂ ਦੇ ਪ੍ਰੋਗਰਾਮ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਪਿੰਡ ਸੰਧਵਾਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਪੂਰਾ ਇਲਾਕਾ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

About The Author

Related Posts