Punjab Council Elections: ਪੰਜਾਬ ਵਿੱਚ ਕੌਂਸਲ ਚੋਣਾਂ ਦੀ ਤਿਆਰੀ ਮੁਕੰਮਲ, ਅੱਜ-ਭਲਕ ਹੋ ਸਕਦੈ ਐਲਾਨ

9 ਨਗਰ ਨਿਗਮ ਅਤੇ 102 ਨਗਰ ਕੌਂਸਲਾਂ ਵਿੱਚ ਹੋਣੀਆਂ ਚੋਣਾਂ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਉਂਦੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਨ੍ਹਾਂ ਚੋਣਾਂ ਸਬੰਧੀ ਅੱਜ-ਭਲਕ ਵਿੱਚ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਚੋਣਾਂ 31 ਮਈ ਤੱਕ ਪੰਜਾਬ ਵਿੱਚ ਕਰਵਾਉਣਾ ਚਾਹੁੰਦੀ ਹੈ, ਜਿਸ ਕਾਰਨ ਹੀ ਅੱਜ-ਭਲਕ ਵਿੱਚ ਹੀ ਚੋਣ ਕਮਿਸ਼ਨ ਵੱਲੋਂ ਇਸ ਦਾ ਚੋਣ ਜ਼ਾਬਤਾ ਲਾਉਂਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ੁਰੂ ਕਰ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬਾ ਚੋਣ ਕਮਿਸ਼ਨ ਨੂੰ ਸਥਾਨਕ ਸਰਕਾਰਾਂ ਵਲੋਂ ਇਸ ਸਬੰਧੀ ਇਸ਼ਾਰਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਕੋਲ ਲਿਖਿਤ ਵਿੱਚ ਆਦੇਸ਼ ਵੀ ਭੇਜੇ ਜਾ ਰਹੇ ਹਨ।

ਜਿਸ ਨੂੰ ਦੇਖਦੇ ਹੋਏ ਹੀ ਸੂਬਾ ਚੋਣ ਕਮਿਸ਼ਨ ਵੱਲੋਂ ਕਿਸੇ ਵੀ ਵੇਲੇ ਪੰਜਾਬ ਵਿੱਚ  ਚੋਣਾਂ ਕਰਵਾਉਣ ਸਬੰਧੀ ਚੋਣ ਪ੍ਰੋਗਰਾਮ ਜਾਰੀ ਕੀਤਾ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਇਸ ਸਮੇਂ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਪ੍ਰਬੰਧਕ ਲਾਏ ਹੋਏ ਹਨ ਅਤੇ ਨਗਰ ਕੌਂਸਲਾਂ ਵਿੱਚ ਐੱਸਡੀਐੱਮ ਅਤੇ ਨਗਰ ਨਿਗਮਾਂ ਵਿੱਚ ਕਮਿਸ਼ਨਰਾਂ ਨੂੰ ਚਾਰਜ ਸੌਂਪਿਆ ਹੋਇਆ ਹੈ। ਇਸ ਨਾਲ ਹੀ ਪੰਜਾਬ ਵਿੱਚ ਜਲਦ ਹੀ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਵੀ ਸ਼ੁਰੂ ਹੋ ਜਾਏਗੀ ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਨੂੰ 31 ਮਈ ਤੱਕ ਨਿਪਟਾਉਣ ਦੀ ਤਿਆਰੀ ਕਰ ਲਈ ਗਈ ਹੈ।

Read Also : Suvendu Adhikari: ਸੁਵੇਂਦੂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਰਵਾਨਾ, ਪ੍ਰਧਾਨ ਮੰਤਰੀ ਵੀ ਰਹਿਣਗੇ ਮੌਜ਼ੂਦ

ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ ਸੂਬਾ ਚੋਣ ਕਮਿਸ਼ਨ ਚੋਣਾਂ ਕਰਵਾਉਣ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੱਤਰ ਮਿਲਣ ਦਾ ਇੰਤਜ਼ਾਰ ਕਰ ਰਿਹਾ ਹੈ, ਜਦੋਂ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਪੱਤਰ ਨੂੰ ਤਿਆਰ ਕਰ ਲਿਆ ਗਿਆ ਹੈ ਅਤੇ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ਼ਾਰਾ ਮਿਲਦੇ ਸਾਰ ਹੀ ਇਸ ਪੱਤਰ ਨੂੰ ਸੂਬਾ ਚੋਣ ਕਮਿਸ਼ਨਰ ਕੋਲ ਭੇਜ ਦਿੱਤਾ ਜਾਏਗਾ, ਜਿਸ ਤੋਂ ਬਾਅਦ ਪੰਜਾਬ ਵਿੱਚ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਏਗਾ। ਇੱਥੇ ਵੀ ਦੱਸਿਆ ਜਾ ਰਿਹਾ ਹੈ ਕਿ 24 ਮਈ ਤੇ ਫਿਰ 31 ਮਈ ਨੂੰ ਐਤਵਾਰ ਆ ਰਿਹਾ ਹੈ ਤੇ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਇਨ੍ਹਾਂ ਦੋਵਾਂ ਦਿਨਾਂ ਵਿੱਚੋਂ ਇੱਕ ਦਿਨ ਚੋਣਾਂ ਕਰਵਾਉਣ ਬਾਰੇ ਵਿਚਾਰ ਕਰ ਰਹੇ ਹਨ। ਵੋਟਾਂ ਤੋਂ ਤੀਜੇ ਦਿਨ ਚੋਣ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾ ਸਕਦਾ ਹੈ।

About The Author

Related Posts