Punjab

Agniveer Punjab: ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ 'ਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
CM Mann ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ
Punjab News: ਵਧ ਰਹੇ ਗੈਂਗਸਟਰਵਾਦ ਤੇ ਗੁੰਡਾਗਰਦੀ ਸਬੰਧੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ, ਭਾਜਪਾ 'ਤੇ ਸਿੰਨ੍ਹੇ ਨਿਸ਼ਾਨੇ
Yudh Nashian Virudh: ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ
Punjab Education: ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

Education System Punjab: ਨਰਸਿੰਗ ਕੌਂਸਲ ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਪੀਐੱਸਯੂ ਦਾ ਵਫ਼ਦ ਵਿਧਾਨ ਸਭਾ ਸਪੀਕਰ ਨੂੰ ਮਿਲਿਆ

ਪੀਐੱਸਯੂ ਅਤੇ ਨਰਸਿੰਗ ਵਿਦਿਆਰਥੀਆਂ ਵੱਲੋਂ ਮੰਗ-ਪੱਤਰ ਸੌਂਪਿਆ, ਵਿਦਿਆਰਥੀਆਂ ਦੇ ਪੇਪਰ ਚੱਲਦੇ ਸੈਸ਼ਨ ਵਿੱਚ ਲੈਣ ਦੀ ਮੰਗ

Satinder Mathur  Picture
Published On

Education System Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਇੰਡੀਅਨ ਨਰਸਿੰਗ ਕੌਂਸਲ ਵੱਲੋਂ ਪ੍ਰੀਖਿਆ ਨਿਯਮਾਂ ਵਿੱਚ ਕੀਤੀਆਂ ਸੋਧਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ), ਜੰਮੂ-ਕਸ਼ਮੀਰ ਸਟੂਡੈਂਟਸ ਯੂਨੀਅਨ ਅਤੇ ਨਰਸਿੰਗ ਵਿਦਿਆਰਥੀਆਂ ਦੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕੇ ਮੰਗ-ਪੱਤਰ ਸੌਂਪਿਆ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਇੰਡੀਅਨ ਨਰਸਿੰਗ ਕੌਂਸਲ ਵੱਲੋਂ ਅਕਤੂਬਰ 2025 ਅਤੇ ਜਨਵਰੀ 2026 ਵਿੱਚ ਜਾਰੀ ਨਵੇਂ ਨੋਟੀਫਿਕੇਸ਼ਨ ਨੂੰ ਸਹੀ ਤਰੀਕੇ ਨਾਲ ਲਾਗੂ ਕਰੇ ਤਾਂ ਜੋ ਨਰਸਿੰਗ ਵਿਦਿਆਰਥੀਆਂ ਦਾ ਸੈਸ਼ਨ ਖਰਾਬ ਨਾ ਹੋਵੇ।

ਪੀਐੱਸਯੂ ਦੀ ਸੂਬਾ ਕਮੇਟੀ ਮੈਂਬਰ ਹਰਵੀਰ ਕੌਰ ਨੇ ਦੱਸਿਆ ਕਿ 2022 ਬੈਚ ਦੇ ਕਈ ਨਰਸਿੰਗ ਵਿਦਿਆਰਥੀ ਚੌਥੇ ਸਮੈਸਟਰ ਦੀ ਸਪਲੀ ਕਾਰਨ ਛੇ ਮਹੀਨੇ ਪਿੱਛੇ ਰਹਿ ਗਏ ਸਨ। ਹਾਲਾਂਕਿ ਉਹ ਆਪਣੇ ਸਪਲੀ ਦੇ ਪੇਪਰ ਦੇ ਚੁੱਕੇ ਹਨ, ਫਿਰ ਵੀ ਉਨ੍ਹਾਂ ਨੂੰ ਅਜੇ ਤੱਕ ਅਗਲੇ ਸਮੈਸਟਰਾਂ ਵਿੱਚ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਵੇਲੇ ਸੱਤਵੇਂ ਸਮੈਸਟਰ ਦੀਆਂ ਕਲਾਸਾਂ ਲਗਾ ਰਹੇ ਹਨ ਪਰ ਛੇਵੇਂ ਸਮੈਸਟਰ ਦੇ ਪੇਪਰਾਂ ਦੀ ਤਿਆਰੀ ਕਰਨ ਲਈ ਮਜ਼ਬੂਰ ਹਨ। ਵਿਦਿਆਰਥੀ ਆਗੂ ਜਸਨੀਤ ਸਿੰਘ, ਵਨੀਤ, ਮੁਜ਼ਮਿਲ ਅਤੇ ਵਿਸ਼ਾਲ ਸਿੰਘ ਨੇ ਕਿਹਾ ਕਿ ਨਰਸਿੰਗ ਕੌਂਸਲ ਦੇ ਨਵੇਂ ਨਿਯਮਾਂ ਅਨੁਸਾਰ ਛੇਵੇਂ ਅਤੇ ਸੱਤਵੇਂ ਸਮੈਸਟਰ ਦੇ ਪੇਪਰ ਚੱਲਦੇ ਸੈਸ਼ਨ ਵਿੱਚ ਲਏ ਜਾ ਸਕਦੇ ਹਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਸਮੇਂ ਸਿਰ ਪੂਰੀ ਹੋ ਸਕੇ। 

ਇਹ ਵੀ ਪੜ੍ਹੋ: SIR News: ਦੇਸ਼ ਦੇ 16 ਸੂਬਿਆਂ ਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ SIR ਕਰਵਾਉਣ ਦਾ ਐਲਾਨ, ਜਾਣੋ ਕੀ ਪਵੇਗਾ ਅਸਰ

ਉਨ੍ਹਾਂ ਦੋਸ਼ ਲਾਇਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਇਸ ਨੋਟੀਫਿਕੇਸ਼ਨ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਦੋਂਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਨਰਸਿੰਗ ਕੌਂਸਲ ਨੂੰ ਇਸ ਸਬੰਧੀ ਆਰਟੀਆਈ ਵੀ ਭੇਜੀ ਜਾ ਚੁੱਕੀ ਹੈ, ਜਿਸਦਾ ਹਾਲੇ ਤੱਕ ਕੋਈ ਜਵਾਬ ਨਹੀਂ ਮਿਲਿਆ। 

Education-System-Punjab
Education System Punjab: ਨਰਸਿੰਗ ਕੌਂਸਲ ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਪੀਐੱਸਯੂ ਦਾ ਵਫ਼ਦ ਵਿਧਾਨ ਸਭਾ ਸਪੀਕਰ ਨੂੰ ਮਿਲਿਆ

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਮਸਲੇ ਦਾ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

About The Author

Related Posts