Punjab
Punjab Cabinet Meeting: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਸਰਕਾਰ ਲੈ ਸਕਦੀ ਹੈ ਕਈ ਅਹਿਮ ਫ਼ੈਸਲੇ
ਮੁਲਾਜ਼ਮਾਂ ਨੂੰ ਡੀਏ ਵਧਣ ਦੀ ਉਮੀਦ, 31 ਅਕਤੂਬਰ ਨੂੰ ਹੋਵੇਗੀ ਬੈਠਕ
Punjab Cabinet Meeting: ਚੰਡੀਗੜ੍ਹ,(ਹਿੰ.ਸ.)। ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸੈਸ਼ਨ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ 31 ਅਕਤੂਬਰ, ਸ਼ਨਿੱਚਰਵਾਰ ਨੂੰ ਦੁਪਹਿਰ 12 ਵਜੇ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਮਹਿੰਗਾਈ ਭੱਤੇ ਵਿੱਚ ਵਾਧੇ ’ਤੇ ਟਿਕੀਆਂ ਹੋਈਆਂ ਹਨ। ਮੁਲਾਜ਼ਮਾਂ ਨੂੰ ਉਮੀਦ ਹੈ ਕਿ ਸਰਕਾਰ ਇਸ ਸਬੰਧੀ ਕੋਈ ਅਹਿਮ ਫ਼ੈਸਲਾ ਲੈ ਸਕਦੀ ਹੈ।
ਇਹ ਵੀ ਪੜ੍ਹੋ: Jio Artificial Intelligence: ਏਆਈ ਦੇ ਯੁੱਗ ’ਚ ਹਰੇਕ ਭਾਰਤੀ ਨੂੰ ਸਸ਼ਕਤ ਬਣਾਉਣਾ ਜੀਓ ਦਾ ਉਦੇਸ਼ : ਆਕਾਸ਼ ਅੰਬਾਨੀ
ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਪ੍ਰਸਤਾਵਾਂ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਚੱਲ ਰਿਹਾ ਹੈ। ਅਜਿਹੇ ਵਿੱਚ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ, ਝੋਨੇ ਦੀ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਵਰਗੇ ਮੁੱਦੇ ਅਹਿਮ ਰਹਿਣਗੇ। ਇਸ ਦੇ ਨਾਲ ਹੀ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਾਂ ’ਤੇ ਸਬਸਿਡੀ ਦੇਣ ਜਾਂ ਕਿਸਾਨਾਂ ਨੂੰ ਰਾਹਤ ਦੇਣ ਸਬੰਧੀ ਪ੍ਰਸਤਾਵਾਂ ’ਤੇ ਵੀ ਸਭ ਦੀਆਂ ਨਜ਼ਰਾਂ ਰਹਿਣਗੀਆਂ।
Comments