Hoshiarpur News: ਪੰਜਾਬ ਸਰਕਾਰ ਨੇ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਰਿਕਾਰਡ ਪੱਧਰ ’ਤੇ ਫੰਡ ਜਾਰੀ ਕੀਤੇ : ਡਾ. ਰਵਜੋਤ ਸਿੰਘ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ

Satinder Mathur  Picture
Published On

Hoshiarpur News: ਹੁਸ਼ਿਆਰਪੁਰ, (ਸੱਚ ਕਹੂੰ ਨਿਊਜ਼/ਹਿੰ.ਸ.)। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਵਾਸੀਆਂ ਦੀਆਂ ਜਿੱਥੇ ਮੁਸ਼ਕਿਲਾਂ ਸੁਣੀਆਂ ਉੱਥੇ ਨਾਲ ਹੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਭੇਂਟ ਕੀਤਾ। ਇਸ ਮੌਕੇ ਪੰਚਾਇਤ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਵੀ ਕੀਤੀ ਗਈ।

ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਮਿਲੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਲਈ ਮੈਂ ਸਮੂਹ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਲਈ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ, ਗਲੀਆਂ-ਨਾਲੀਆਂ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਵੇਗੀ, ਤਾਂ ਜੋ ਹਰ ਪਿੰਡ ਵਾਸੀ ਨੂੰ ਬਿਹਤਰ ਜੀਵਨ ਸਹੂਲਤਾਂ ਮਿਲ ਸਕਣ।

ਇਹ ਵੀ ਪੜ੍ਹੋ: Petrol Diesel Price: ਨੇਪਾਲ ’ਚ ਪੈਟਰੋਲ 20 ਰੁਪਏ ਅਤੇ ਡੀਜ਼ਲ 30 ਰੁਪਏ ਪ੍ਰਤੀ ਲੀਟਰ ਹੋਇਆ ਸਸਤਾ

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸੂਬੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਰਿਕਾਰਡ ਪੱਧਰ ’ਤੇ ਫੰਡ ਜਾਰੀ ਕੀਤੇ ਹਨ। ਅੱਜ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਤੇ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਦਾ ਉਦੇਸ਼ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਹਰ ਵਾਅਦੇ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਕਰਨਾ ਹੈ। ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ‘ਲੋਕ ਮਿਲਣੀ’ ਵਰਗੇ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਅਤੇ ਸਰਕਾਰ ਦਰਮਿਆਨ ਦੂਰੀਆਂ ਨੂੰ ਖ਼ਤਮ ਕਰਨਾ ਹੈ, ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਇੰਦਰਜੀਤ ਕੌਰ ਸਰਪੰਚ, ਮਨਪ੍ਰੀਤ ਸਿੰਘ ਪੰਚ, ਗੁਰਨਾਮ ਸਿੰਘ ਪੰਚ, ਸੁਖਵਿੰਦਰਪਾਲ ਸਿੰਘ ਪੰਚ, ਪ੍ਰੀਤਮ ਕੌਰ ਪੰਚ, ਸਰਬਜੀਤ ਕੌਰ ਪੰਚ, ਕੈਪਟਨ ਹਰਤੇਕ ਸਿੰਘ, ਗੁਰਮੁਖ ਸਿੰਘ ਸਾਬੀ, ਅਕਬਾਲ ਸਿੰਘ ਨੰਬਰਦਾਰ, ਕਾਬਲ ਸਿੰਘ ਨੰਬਰਦਾਰ, ਸਤਨਾਮ ਸਿੰਘ ਫ਼ੌਜੀ, ਧਰਮਿੰਦਰ ਸਿੰਘ ਫ਼ੌਜੀ, ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

About The Author

Related Posts