Punjab Government News: ਪੰਜਾਬ ਸਰਕਾਰ ਵੱਲੋਂ ਮੁਲਜ਼ਮਾਂ ਤੇ ਪੈਨਸ਼ਨਰਾਂ ਲਈ ਐਲਾਨ, ਹੋਇਆ ਪੱਤਰ ਜਾਰੀ
ਪੰਜਾਬ ਸਰਕਾਰ ਵੱਲੋਂ ਡੀਏ ’ਚ 8 ਫੀਸਦੀ ਵਾਧੇ ਦਾ ਪੱਤਰ ਜਾਰੀ, 1 ਸਤੰਬਰ ਤੋਂ ਹੋਵੇਗਾ ਲਾਗੂ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਦਿੱਤੇ ਜਾਣ ਵਾਲੇ ਮਹਿੰਗਾਈ ਭੱਤੇ ਵਿੱਚ 8 ਫੀਸਦੀ ਵਾਧੇ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਪੱਤਰ ਅਨੁਸਾਰ 8 ਫੀਸਦੀ ਦਾ ਵਾਧਾ 1 ਸਤੰਬਰ ਤੋਂ ਲਾਗੂ ਹੋਵੇਗਾ ਅਤੇ 1 ਅਕਤੂਬਰ ਤੋਂ ਸਾਰੇ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਆਉਣਾ ਸ਼ੁਰੂ ਹੋ ਜਾਵੇਗਾ।
Read Also : ਐੱਸਆਈਆਰ ਸਬੰਧੀ ਚੋਣ ਕਮਿਸ਼ਨਰਾਂ ਦੀ ਅਸਹਿਮਤੀ ਦੇ ਦਾਅਵੇ ਨਾਲ ਸਿਆਸੀ ਹੰਗਾਮਾ
ਹੁਣ ਤੱਕ ਸਰਕਾਰੀ ਮੁਲਾਜ਼ਮਾਂ ਨੂੰ 42 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਸੀ ਤਾਂ ਹੁਣ 50 ਫੀਸਦੀ ਮਹਿੰਗਾਈ ਭੱਤਾ ਮਿਲੇਗਾ। ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਵਾਅਦੇ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ, ਜਿਹੜਾ ਕਿ ਬੀਤੇ ਦਿਨੀਂ ਸਰਕਾਰੀ ਮੁਲਾਜ਼ਮਾਂ ਦੇ ਨਾਲ ਮੀਟਿੰਗ ਕਰਦੇ ਹੋਏ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ ਤਾਂ ਇਹਨਾਂ ਆਦੇਸ਼ਾਂ ਨੂੰ ਜਾਰੀ ਕਰਨ ਤੋਂ ਬਾਅਦ ਪੰਜਾਬ ਸਰਕਾਰ ਹਾਈ ਕੋਰਟ ਵਿੱਚ ਆਪਣਾ ਪੱਖ ਵੀ ਰੱਖ ਸਕਦੀ ਹੈ ਕਿ ਉਨ੍ਹਾਂ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ।