Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

ਪੰਜਾਬ ਸਰਕਾਰ ਨੇ ਇਨ੍ਹਾਂ ਲੋਕਾਂ ਲਈ ਜਾਰੀ ਕੀਤੀ ਰਾਸ਼ੀ

Sach Kahoon Punjabi Desk Picture
Published On

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਾਲ 2022-23 ਵਾਸਤੇ 7.65 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। (Punjab Government)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts