Punjab Government ਨੇ ਮੁੜ ਲਿਆ 2500 ਕਰੋੜ ਦਾ ਕਰਜ਼ਾ, ਬੀਤੇ ਮਹੀਨੇ ਹੀ ਲਿਆ ਸੀ 2800 ਕਰੋੜ ਦਾ ਕਰਜ਼ਾ 

ਡੇਢ ਮਹੀਨੇ ਵਿੱਚ ਪੰਜਾਬ ਸਰਕਾਰ ਲੈ ਚੁੱਕੀ ਐ 5300 ਕਰੋੜ ਰੁਪਏ ਦਾ ਕਰਜ਼ਾ 

Ravinder Sharma Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਵਾਰ ਫਿਰ  2500 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਗਿਆ ਹੈ। ਸਰਕਾਰ ਵੱਲੋਂ ਬੀਤੇ ਮਹੀਨੇ ਵੀ 2800 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਸੀ ਅਤੇ ਹੁਣ ਡੇਢ ਮਹੀਨੇ ਵਿੱਚ ਹੀ 5300 ਕਰੋੜ ਰੁਪਏ ਦਾ ਸਰਕਾਰ ਕਰਜ਼ਾ ਲੈ ਚੁੱਕੀ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਨੇ ਵੀ ਸਰਕਾਰ ਅਤੇ ਸਰਕਾਰ ਦੀਆਂ ਨੀਤੀਆਂ ’ਤੇ ਸੁਆਲ ਖੜ੍ਹੇ ਕੀਤੇ ਹਨ ਕਿ ਪੰਜਾਬ ਵਿੱਚ ਆਖ਼ਰਕਾਰ ਇਹੋ ਹੀ ‘ਬਦਲਾਅ’ ਹੈ, ਜਿਸ ਨੇ ਪੂਰੇ ਪੰਜਾਬ ਨੂੂੰ ਹੀ ਕਰਜ਼ ਵਿੱਚ ਡੁਬੋ ਕੇ ਰੱਖ ਦਿੱਤਾ ਹੈ। ਪੰਜਾਬ ਨੂੰ ਗਿਰਵੀ ਰੱਖਦੇ ਹੋਏ ਰੋਜ਼ਾਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਜ਼ਾ ਲਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਦੇ ਸਿਰ ’ਤੇ ਪਹਿਲਾਂ ਹੀ 4 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜ਼ ਹੈ ਅਤੇ ਸਰਕਾਰ ਵੱਲੋਂ ਬੀਤੇ ਇੱਕ ਡੇਢ ਮਹੀਨੇ ਤੋਂ ਹੋਰ ਜ਼ਿਆਦਾ ਕਰਜ਼ਾ ਲਿਆ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ 19 ਮਈ ਨੂੰ 2500 ਕਰੋੜ ਰੁਪਏ ਦਾ ਤਾਜ਼ਾ ਕਰਜ਼ਾ ਲਿਆ ਹੈ। ਇਸ ਕਰਜ਼ੇ ਨੂੰ ਇੱਕੋ ਹੀ ਦਿਨ ਇੱਕਠਾ ਲੈਣ ਦੀ ਥਾਂ ’ਤੇ 3 ਭਾਗ ਵਿੱਚ ਲਿਆ ਗਿਆ ਹੈ।

Read Also :  ਮੰਦਰਾਂ ਤੇ ਧਾਰਮਿਕ ਸੰਸਥਾਵਾਂ ਦੇ ਸੋਨੇ ਸਬੰਧੀ ਮੀਡੀਆ ਰਿਪੋਰਟਾਂ ਦਾ ਕੇਂਦਰ ਸਰਕਾਰ ਨੇ ਕੀਤਾ ਖੰਡਨ

 ਸਰਕਾਰ ਵੱਲੋਂ 12 ਸਾਲ ਲਈ 700 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਹੈ ਅਤੇ 800 ਕਰੋੜ ਰੁਪਏ ਦਾ ਕਰਜ਼ਾ 15 ਸਾਲਾਂ ਲਈ ਲਿਆ ਗਿਆ ਹੈ। ਇਸ ਦੇ ਨਾਲ ਹੀ 1000 ਕਰੋੜ ਰੁਪਏ ਦਾ ਕਰਜ਼ਾ 18 ਸਾਲ ਲਈ ਲਿਆ ਗਿਆ ਹੈ।  ਇਹ ਕਰਜ਼ਾ 12 ਸਾਲ ਤੋਂ ਲੈ ਕੇ 18 ਸਾਲ ਤੱਕ ਲਈ ਲਿਆ ਗਿਆ ਹੈ ਅਤੇ  2044 ਤੱਕ ਕਰਜ਼ਾ ਹੀ ਵਾਪਸ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਇਸ ਕਰਜ਼ੇ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਘੇਰਿਆ ਗਿਆ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ‘ਬਦਲਾਅ’ ਦੀ ਗੱਲ ਕਰਕੇ ਆਈ ਸੀ, ਕੀ ਇਹ ਆਮ ਆਦਮੀ ਪਾਰਟੀ ਦਾ ਬਦਲਾਅ ਹੈ। ਜੇਕਰ ਇਹ ਬਦਲਾਅ ਹੈ ਤਾਂ ਇਹੋ ਜਿਹਾ ਬਦਲਾਅ ਨਹੀਂ ਚਾਹੀਦਾ ਹੈ ਕਿਉਂਕਿ ਇਨ੍ਹਾਂ ਨੇ ਪੂਰਾ ਪੰਜਾਬ ਹੀ ਕਰਜ਼ਾਈ ਕਰਕੇ ਰੱਖ ਦਿੱਤਾ ਹੈ, ਹੁਣ ਵੀ ਲਗਾਤਾਰ ਕਰਜ਼ਾ ਲਿਆ ਜਾ ਰਿਹਾ ਹੈ। 

About The Author

Related Posts