Free Health Checkup: ਸ੍ਰੀ ਕਿੱਕੜਖੇੜਾ ’ਚ ਲੱਗੇ ਫ੍ਰੀ ਮੈਡੀਕਲ ਕੈਂਪ ਦਾ ਇਲਾਕਾ ਵਾਸੀਆਂ ਨੇ ਲਿਆ ਲਾਹਾ

61 ਮਰੀਜ਼ਾਂ ਦਾ ਮੁਫ਼ਤ ਚੈਕਅੱਪ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ

Satinder Mathur  Picture
Published On

Free Health Checkup: ਕਿੱਕਰਖੇੜਾ/ਅਬੋਹਰ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ 173ਵਾਂ ਫ੍ਰੀ ਮੈਡੀਕਲ ਚੈਕਅੱਪ ਕੈਂਪ ਐਮ.ਐਸ.ਜੀ. ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕੜਖੇੜਾ, ਤਹਿ: ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਵਿਖੇ ਸ਼ਾਹ ਸਤਿਨਾਮ ਜੀ ਸ਼ਪੈਸਲਿਸਟੀ ਹਪਸਤਾਲ ਸਰਸਾ ਦੇ ਮਾਹਿਰ ਡਾ. ਸੰਦੀਪ ਭਾਦੂ ਇੰਸਾਂ ਐਮ.ਡੀ. ਦੀ ਅਗਵਾਈ ’ਚ ਲਾਇਆ ਗਿਆ। 

ਇਹ ਵੀ ਪੜ੍ਹੋ: Bathinda Police Operation: ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਤਿੰਨ ਪਿੰਡਾਂ 'ਚ ਚਲਾਇਆ ਸਰਚ ਆਪ੍ਰੇਸ਼ਨ

ਇਸ ਮੌਕੇ ਉਨ੍ਹਾਂ ਦੇ ਨਾਲ ਅੱਖਾਂ ਦੇ ਡਾ. ਸੰਦੀਪ ਕੰਬੋਜ ਇੰਸਾਂ, ਡਾ. ਗੌਰਵ ਗਰਗ (ਗੁਰੂਗ੍ਰਾਮ) ਵੱਲੋਂ ਲੋੜਵੰਦ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ 173 ਵੇਂ ਮੈਡੀਕਲ ਚੈਕਅੱਪ ਦੌਰਾਨ ਡਾ. ਸਾਹਿਬਾਨ ਵੱਲੋਂ ਜਨਰਲ ਅਤੇ ਅੱਖਾਂ ਦੇ 61 ਮਰੀਜਾਂ ਦੇ ਚੈਕਅੱਪ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਡਾ: ਸੰਦੀਪ ਭਾਦੂ ਵੱਲੋਂ ਮੈਡੀਕਲ ਚੈਕਅੱਪ ਕੈਂਪ ਦੌਰਾਨ ਕੈਂਪ ’ਚ ਪਹੁੰਚੇ ਮਰੀਜ਼ਾਂ ਨੂੰ ਕਿਹਾ ਕਿ ਤੰਦਰੁਸਤੀ ਦਾ ਮਤਬਲ ਕੇਵਲ ਬਿਮਾਰੀ ਦਾ ਨਾ ਹੋਣਾ ਨਹੀਂ, ਸਗੋਂ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ’ਤੇ ਵੀ ਪੂਰੀ ਤਰ੍ਹਾਂ ਠੀਕ ਅਤੇ ਊਰਜਾਵਾਨ ਮਹਿਸੂਸ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰੀਰ ਨੂੰ ਪੂਰੀ ਤਰ੍ਹਾਂ ਤੰਦਰੁਸਤ ਰੱਖਣ ਲਈ ਪੌਸ਼ਟਿਕ ਅਤੇ ਸਹੀ ਭੋਜਨ ਦੀ ਚੋਣ ਕਰਨਾ ਜ਼ਰੁੂਰੀ ਹੈ। 

ਡਾ. ਭਾਦੂ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ-ਕੱਲ ਸਰਦੀ ਦਾ ਮੌਸਮ ਸ਼ੁਰੂ ਹੋ ਰਿਹਾ ਹੈ, ਇਸ ਲਈ ਸਾਨੂੰ ਆਸੇ-ਪਾਸੇ ਸਾਫ ਸਫਾਈ ਕਰਨਾ ਅਤੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦੇਣਾ ਚਾਹੀਦਾ, ਕਿਉਂਕਿ ਸਾਫ ਪਾਣੀ ਤੇ ਵੀ ਮੱਛਰ ਪੈਦਾ ਹੁੰਦਾ, ਜੋ ਕਿ ਬਿਮਾਰੀਆਂ ਦਾ ਕਾਰਨ ਬਣਦਾ ਹੈ। ਆਖਰ ’ਚ ਬੋਲਦਿਆਂ ਡਾ: ਸੰਦੀਪ ਭਾਦੂ ਨੇ ਕਿਹਾ ਕਿ ਇਹ ਮੈਡੀਕਲ ਚੈਕਅੱਪ ਕੈਂਪ ਪੂਜਨੀਕ ਗੁਰੂ ਜੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀ.ਐਮ.ਓ. ਫਾਜ਼ਿਲਕਾ ਦੀ ਮਨਜ਼ੂਰੀ ਨਾਲ ਪਿਛਲੇ ਕਾਫੀ ਸਮੇਂ ਤੋਂ ਸ੍ਰੀ ਕਿੱਕਰਖੇੜਾ ’ਚ ਲਗਾਇਆ ਜਾ ਰਿਹਾ ਹੈ। 

ਇਸ ਸਮੇਂ ਬਲਾਕ ਆਜਮਵਾਲਾ, ਕਿੱਕਰਖੇੜਾ, ਬੱਲੂਆਣਾ, ਅਬੋਹਰ, ਫਾਜਿਲਕਾ ਅਤੇ ਖੂਈਆਂ ਸਰਵਰ ਬਲਾਕਾਂ ਤੋਂ ਸਾਧਸੰਗਤ ਆਪਣਾ ਮੈਡੀਕਲ ਚੈਕਅੱਪ ਕਰਾਉਣ ਵਾਸਤੇ ਸ੍ਰੀ ਕਿੱਕਰਖੇੜਾ ਵਿਖੇ ਕੈਂਪ ਵਿਚ ਪਹੁੰਚੀ। ਇਸ ਮੌਕੇ ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ ਵਿਚ ਕ੍ਰਿਸਨ ਲਾਲ ਜੇਈ ਇੰਸਾਂ, ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ, ਸੁਭਾਸ ਇੰਸਾਂ, ਰਾਮ ਚੰਦ ਜੇਈ, ਪੈਰਾ ਮੈਡੀਕਲ ਟੀਮ ਵਿਚ ਡਾ: ਗੁਰਮਖ ਇੰਸਾਂ, ਡਾ: ਸੁਰਿੰਦਰ ਇੰਸਾਂ, ਰਾਜਿੰਦਰ ਸਿੰਘ ਇੰਸਾਂ, ਕ੍ਰਿਸਨ ਕੁਮਾਰ ਕਾਲੜਾ ਇੰਸਾਂ, ਲਾਲ ਚੰਦ ਇੰਸਾਂ ਕੁਲਵੰਤ ਸਿੰਘ ਇੰਸਾਂ, ਗੁਰਜੰਟ ਸਿੰਘ ਇੰਸਾਂ, ਅਰਸ਼ਦੀਪ ਸਿੰਘ ਇੰਸਾਂ, ਬਲਜੀਤ ਸਿੰਘ ਇੰਸਾਂ, ਜਿਉਣ ਸਿੰਘ ਇੰਸਾਂ, ਕਾਲੂ ਰਾਮ ਇੰਸਾਂ, ਧੰਨਾ ਰਾਮ ਇੰਸਾਂ, ਅਵਨਾਸ ਇੰਸਾਂ, ਰਾਕੇਸ ਹੁੜੀਆਂ ਇੰਸਾਂ ਅਤੇ ਨੰਬਰਦਾਰ ਪੱਤ ਰਾਮ ਇੰਸਾਂ ਆਦਿ ਮੌਜ਼ੂਦ ਸਨ। 

 

Comments

Post Your Comment

About The Author

Related Posts